ETV Bharat / state

ਸਰਕਾਰ ਨੂੰ ਮੁਲਾਜ਼ਮਾਂ ਦੀ ਆਖ਼ਰੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਪ੍ਰਦਰਸ਼ਨ ਹੋਵੇਗਾ ਤੇਜ਼

ਪੰਜਾਬ ਸਟੇਟ ਮਨੀਸਟ੍ਰੀਅਲ ਯੂਨੀਅਨ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਨੂੰ ਲੈ ਕੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।

ਸਰਕਾਰ ਨੂੰ ਮੁਲਾਜ਼ਮਾਂ ਦੀ ਆਖ਼ਰੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਪ੍ਰਦਰਸ਼ਨ ਹੋਵੇਗਾ ਤੇਜ਼
ਸਰਕਾਰ ਨੂੰ ਮੁਲਾਜ਼ਮਾਂ ਦੀ ਆਖ਼ਰੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਪ੍ਰਦਰਸ਼ਨ ਹੋਵੇਗਾ ਤੇਜ਼
author img

By

Published : Aug 20, 2020, 6:08 PM IST

ਚੰਡੀਗੜ੍ਹ: ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨਾਂ ਉੱਤੇ ਬੈਠੀਆਂ ਮੁਲਾਜ਼ਮ ਜਥੇਬੰਦੀਆਂ ਦੇ ਅੱਗੇ ਸਰਕਾਰ ਝੁੱਕਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਥੇਬੰਦੀਆਂ ਨੂੰ ਕਲਮ ਛੋੜ ਹੜਤਾਲ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਹੈ।

ਸਰਕਾਰ ਨੂੰ ਮੁਲਾਜ਼ਮਾਂ ਦੀ ਆਖ਼ਰੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਪ੍ਰਦਰਸ਼ਨ ਹੋਵੇਗਾ ਤੇਜ਼

ਇਸੇ ਨੂੰ ਲੈ ਕੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਟੇਟ ਮਨੀਸਟ੍ਰੀਅਲ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ ਕੀਤੀ, ਪਰ ਇਸ ਬੈਠਕ ਵਿੱਚ ਕੋਈ ਵੀ ਖ਼ਾਸ ਸਹਿਮਤੀ ਨਹੀਂ ਬਣੀ। ਮੀਟਿੰਗ ਤੋਂ ਬਾਅਦ ਪੀ.ਐੱਸ.ਐੱਮ.ਯੂ ਦੇ ਆਗੂ ਮੇਘ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੈਰ ਵਿੱਤੀ ਮੰਗਾਂ ਅਤੇ ਫੈਮਿਲੀ ਪੈਨਸ਼ਨ ਦੇ ਨਾਂਅ ਉੱਤੇ ਵੱਖ-ਵੱਖ ਵਿਭਾਗਾਂ 'ਚ ਕੀਤੀ ਜਾ ਰਹੀ ਰੀਸਟ੍ਰਕਚਿੰਗ ਬੰਦ ਕਰਨ ਦੀ ਮੰਗ ਅਤੇ 50 ਸਾਲ ਤੋਂ ਵੱਧ ਉਮਰ ਦੇ ਮੁਲਾਜ਼ਮਾਂ ਦਾ ਟਾਈਪਿੰਗ ਟੈਸਟ ਨਾ ਲੈਣ ਦੀ ਮੰਗ ਕੀਤੀ।

ਮਨਪ੍ਰੀਤ ਸਿੰਘ ਬਾਦਲ ਵਿਰੁੱਧ ਭੜਾਸ ਕੱਢਦਿਆਂ ਮੇਘ ਸਿੰਘ ਨੇ ਦੱਸਿਆ ਕਿ ਉਹ ਕੋਈ ਫਾਲਤੂ ਦੀ ਤਨਖਾਹ ਨਹੀਂ ਲੈ ਰਹੇ, ਸਗੋਂ ਕੋਰੋਨਾ ਮਹਾਂਮਾਰੀ ਵਿੱਚ ਗਰਾਊਂਡ ਲੈਵਲ ਉੱਤੇ ਕੰਮ ਕਰ ਰਹੇ ਹਨ। ਉਨ੍ਹਾਂ ਦੇ ਮੁਲਾਜ਼ਮ ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦੇ ਸਸਕਾਰ ਵੀ ਕਰ ਰਹੇ ਹਨ, ਜਦਕਿ ਮਨਪ੍ਰੀਤ ਸਿੰਘ ਬਾਦਲ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ।

ਮੇਘ ਸਿੰਘ ਨੇ ਇੱਥੋਂ ਤੱਕ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਖਜ਼ਾਨੇ ਦਾ ਇੰਨਾ ਹੀ ਫਿਕਰ ਹੈ ਤਾਂ ਮੰਤਰੀਆਂ ਅਤੇ ਅਫ਼ਸਰਾਂ ਵੱਲੋਂ ਲਈਆਂ ਜਾਣ ਵਾਲੀਆਂ ਪੈਨਸ਼ਨਾਂ ਅਤੇ ਮੋਬਾਈਲ ਭੱਤੇ ਪਹਿਲਾਂ ਬੰਦ ਕਰਨ ਅਤੇ ਸ਼ਾਮ ਤੱਕ ਜੇ ਮੁਲਾਜ਼ਮ ਜਥੇਬੰਦੀਆਂ ਦੀ ਸਰਕਾਰ ਨਾਲ ਸਹਿਮਤੀ ਨਹੀਂ ਬਣਦੀ ਤਾਂ ਹੜਤਾਲ ਚੱਲਦੀ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.