ਚੰਡੀਗੜ੍ਹ: ਪੰਚਾਇਤੀ ਜਮੀਨਾਂ ਨੂੰ ਠੇਕਿਆਂ ਉਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿੱਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿੱਚ ਜਮ੍ਹਾ ਹੋ ਜਾਣੀ ਚਾਹੀਦੀ ਹੈ।
-
Ensure depositing auction amount of Panchayat lands in Panchayat accounts within 5 days of auction stated Rural Development & Panchayat Minister, Tript Rajinder Singht Bajwa.
— Government of Punjab (@PunjabGovtIndia) June 13, 2020 " class="align-text-top noRightClick twitterSection" data="
">Ensure depositing auction amount of Panchayat lands in Panchayat accounts within 5 days of auction stated Rural Development & Panchayat Minister, Tript Rajinder Singht Bajwa.
— Government of Punjab (@PunjabGovtIndia) June 13, 2020Ensure depositing auction amount of Panchayat lands in Panchayat accounts within 5 days of auction stated Rural Development & Panchayat Minister, Tript Rajinder Singht Bajwa.
— Government of Punjab (@PunjabGovtIndia) June 13, 2020
ਉਨ੍ਹਾਂ ਇਸ ਸੰਬੰਧੀ ਮਹਿਕਮੇ ਦੇ ਅਧਿਕਾਰੀਆਂ ਨੂੰ ਸਖ਼ਤ ਹਿਦਾਇਤਾਂ ਦਿੰਦਿਆਂ ਕਿਹਾ ਹੈ ਕਿ ਠੇਕੇ ਦੀ ਰਕਮ ਮਿੱਥੇ ਗਏ ਸਮੇਂ ਵਿੱਚ ਪੰਚਾਇਤ ਦੇ ਖਾਤੇ ਵਿੱਚ ਜਮਾਂ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਪੰਚਾਇਤ ਸਕੱਤਰ ਦੇ ਨਾਲ ਨਾਲ ਉਥੋਂ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜਿੰਮੇਂਵਾਰ ਹੋਵੇਗਾ।
ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਥਾਂਵਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਾਮਲਾਟ ਜਮੀਨਾਂ ਦੇ ਠੇਕਿਆਂ ਦੀ ਰਕਮ ਲੰਬਾ ਸਮਾਂ ਪੰਚਾਇਤਾਂ ਦੇ ਖਾਤਿਆਂ ਵਿੱਚ ਜਮਾਂ ਨਹੀਂ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪੰਚਾਇਤਾਂ ਦੇ ਖਾਤਿਆਂ ਵਿੱਚ ਠੇਕਿਆਂ ਦੀ ਰਕਮ ਜਮਾਂ ਨਾ ਹੋਣ ਨਾਲ ਜਿੱਥੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਹਨ ਉਥੇ ਮੁਲਾਜਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਵਿੱਚ ਵੀ ਦਿੱਕਤ ਆਉਂਦੀ ਹੈ।
ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਹ ਅਗਲੇ ਹਫਤੇ ਹੋਣ ਵਾਲੀ ਉਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਹਨਾਂ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਬੋਲੀਆਂ ਅਤੇ ਜਮਾਂ ਹੋਈਆਂ ਰਕਮਾਂ ਦੀ ਮੁਕੰਮਲ ਰਿਪੋਰਟ ਅਗਲੇ ਹਫਤੇ ਹੋਣ ਵਾਲੀ ਮੀਟਿੰਗ ਵਿਚ ਪੇਸ਼ ਕਰਨ ਵਾਸਤੇ ਕਿਹਾ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਮੁਲਾਜਮ ਅਤੇ ਅਧਿਕਾਰੀ ਵਿਰੁੱਧ ਕੜੀ ਕਾਰਵਾਈ ਕੀਤੀ ਜਾਵੇਗੀ।
ਇਸੇ ਦੌਰਾਨ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਇਸ ਸਾਲ ਭੇਜੇ ਗਏ ਦਿਸਾ ਨਿਰਦੇਸ਼ਾਂ ਵਿੱਚ ਸਪਸਟ ਕਿਹਾ ਗਿਆ ਹੈ ਕਿ ਪੰਚਾਇਤੀ ਜਮੀਨ ਦੀ ਬੋਲੀ ਦੀ ਰਕਮ ਬੋਲੀਕਾਰ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਪੰਚਾਇਤ ਕੋਲ ਜਮਾਂ ਕਰਾਉਣੀ ਲਾਜਮੀ ਹੈ। ਉਨ੍ਹਾਂ ਕਿਹਾ ਕਿ ਹਰ ਪੰਚਾਇਤ ਲਈ ਇਹ ਲਾਜਮੀ ਹੈ ਕਿ ਉਹ 24 ਘੰਟਿਆਂ ਦੇ ਅੰਦਰ ਅੰਦਰ ਬੋਲੀ ਦੀ ਰਕਮ ਆਪਣੇ ਬੈਂਕ ਖਾਤੇ ਵਿੱਚ ਜਮਾਂ ਕਰਾਉਣ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਇਨ੍ਹਾਂ ਹਿਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਵਾਈ ਜਾਵੇਗੀ।