ਚੰਡੀਗੜ੍ਹ: ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਵੱਡੇ ਨਿਵੇਸ਼ਾਂ ਤੇ ਪ੍ਰਾਜੈਕਟਾਂ ਅਤੇ ਮੈਡੀਕਲ ਕਾਲਜਾਂ, ਯੂਨੀਵਰਸਿਟੀਆਂ ਆਦਿ ਲਈ ਜ਼ਿਲ੍ਹੇ ਵਿੱਚ ਜ਼ਮੀਨ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾਂ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ 2 ਏਕੜ ਜਾਂ ਇਸ ਤੋਂ ਵੱਧ ਆਕਾਰ ਦੀਆਂ ਪੰਚਾਇਤੀ ਜ਼ਮੀਨਾਂ ਦੇ ਪਲਾਟਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ
ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਦਿਆਲਨ ਨੇ ਦੱਸਿਆ ਕਿ ਵੱਖ-ਵੱਖ ਵਿਭਾਗ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸਮਾਜਿਕ ਬੁਨਿਆਦੀ ਢਾਂਚੇ ਜਿਵੇਂ ਮੈਡੀਕਲ ਕਾਲਜਾਂ, ਯੂਨੀਵਰਸਿਟੀਆਂ, ਜੇਲ ਆਦਿ ਅਤੇ ਜ਼ਿਲੇ ਵਿੱਚ ਹੋਰ ਵੱਡੇ ਆਰਥਿਕ ਨਿਵੇਸ਼ਾਂ ਸਮੇਤ ਵੱਖ-ਵੱਖ ਪ੍ਰਾਜੈਕਟਾਂ ਲਈ ਜ਼ਮੀਨ ਦੀ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ: ਪਟਿਆਲਾ 'ਚ ਸਰਕਾਰੀ ਸਕੂਲ ਦੀ ਵੱਡੀ ਲਾਪਰਵਾਹੀ, ਸੁੱਤੇ ਬੱਚੇ ਨੂੰ ਜਮਾਤ 'ਚ ਕੀਤਾ ਬੰਦ, ਵੇਖੋ
ਉਨਾਂ ਦੱਸਿਆ ਕਿ ਵੱਖੋ-ਵੱਖਰੀਆਂ ਜ਼ਰੂਰਤਾਂ ਲਈ ਜ਼ਮੀਨ ਦੇ ਢੁਕਵੇਂ ਟੁਕੜਿਆਂ ਦੀ ਸ਼ਨਾਖ਼ਤ ਕਰਨ ਲਈ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਵਿੱਚ ਪੰਚਾਇਤੀ ਜ਼ਮੀਨ ਦੀ ਸੂਚੀ ਤਿਆਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅਧਿਕਾਰੀ ਪੰਚਾਇਤੀ ਜ਼ਮੀਨਾਂ ਦੀ ਵਿਕਰੀ ਜਾਂ ਲੀਜ਼ ਜਾਂ ਤਬਾਦਲੇ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਹੀ ਰਾਜ ਸਰਕਾਰ ਜਾਂ ਪੇਂਡੂ ਵਿਕਾਸ ਵਿਭਾਗ ਨੂੰ ਭੇਜਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ। ਸਰਕਾਰੀ ਵਿਭਾਗਾਂ ਦੀਆਂ ਜ਼ਰੂਰਤਾਂ ਪੂਰੀਆਂ ਹੋ ਗਈਆਂ ਹਨ ਅਤੇ ਜਨਤਕ ਹਿਤਾਂ ਵਿੱਚ ਜ਼ਮੀਨ ਦੀ ਜਨਤਕ ਉਦੇਸ਼ ਲਈ ਬਿਹਤਰ ਵਰਤੋਂ ਕੀਤੀ ਜਾ ਰਹੀ ਹੈ।