ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ ਪਰ ਹੁਣ ਕਰਫਿਊ ਖ਼ਤਮ ਹੋਣ ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਣਾ ਸੌਖਾ ਨਹੀਂ ਹੋਵੇਗਾ। ਲੋਕ ਹੁਣ ਬਿਨਾਂ ਮਨਜ਼ੂਰੀ ਪੰਜਾਬ ਵਿੱਚ ਦਾਖਲ ਨਹੀਂ ਹੋ ਸਕਣਗੇ।
ਜਾਣਕਾਰੀ ਮੁਤਾਬਕ ਜਿਸ ਵਿਅਕਤੀ ਨੂੰ ਪੰਜਾਬ ਆਉਣ ਦੀ ਇਜਾਜ਼ਤ ਮਿਲ ਜਾਵੇਗੀ ਤਾਂ ਉਸ ਵਿਅਕਤੀ ਨੇ ਜਿੱਥੇ ਜਾਣਾ ਹੈ ਉੱਥੇ ਉਸ ਦਾ 14 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣਾ ਲਾਜ਼ਮੀ ਹੋਵੇਗਾ। ਕਰਫਿਊ ਤੋਂ ਬਾਅਦ ਪੰਜਾਬ ਵਿੱਚ ਸਿਰਫ ਸਪੈਸ਼ਲ ਐਂਟਰੀ ਪੁਆਇੰਟ ਤੋਂ ਹੀ ਦਾਖਲ ਹੋਇਆ ਜਾ ਸਕੇਗਾ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੇ 79 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 8 ਦੀ ਮੌਤ ਹੋ ਚੁੱਕੀ ਹੈ।