ETV Bharat / state

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਮੁਹੰਮਦ ਯਾਸਿਰ ਦੀ ਮਿਹਨਤ ਦਾ ਪਿਆ ਮੁੱਲ - ਮੁਹੰਮਦ ਯਾਸਿਰ

ਈਟੀਵੀ ਭਾਰਤ ਵੱਲੋਂ ਖਬਰ ਨਸ਼ਰ ਕੀਤੀ ਗਈ ਸੀ ਕਿ ਏਸ਼ੀਅਨ ਪੈਰਾ ਗੇਮਜ਼ 'ਚ ਤਮਗ਼ਾ ਜੇਤੂ ਨੌਕਰੀ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ। ਇਸ ਮਗਰੋਂ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਦੇ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਮੁਹੰਮਦ ਯਾਸੀਰ ਨੂੰ 50 ਲੱਖ ਰੁਪਏ ਦੇ ਚੈੱਕ ਨਾਲ ਸਨਮਾਨਿਤ ਕੀਤਾ।

ਈਟੀਵੀ ਭਾਰਤ ਦੀ ਖਬਰ ਦਾ ਅਸਰ: ਮੁਹੰਮਦ ਯਾਸਿਰ ਦੀ ਮਿਹਨਤ ਦਾ ਪਿਆ ਮੁੱਲ

author img

By

Published : Jul 23, 2020, 1:55 PM IST

Updated : Jul 23, 2020, 5:20 PM IST

ਚੰਡੀਗੜ੍ਹ: ਈਟੀਵੀ ਭਾਰਤ ਵੱਲੋਂ ਖਬਰ ਨਸ਼ਰ ਕੀਤੀ ਗਈ ਸੀ ਕਿ ਏਸ਼ੀਅਨ ਪੈਰਾ ਗੇਮਜ਼ 'ਚ ਤਮਗ਼ਾ ਜੇਤੂ ਨੌਕਰੀ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ। ਮੁਹੰਮਦ ਯਾਸਿਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਉਸ ਨੂੰ ਜਿੱਤ ਕੇ ਆਏ ਨੂੰ 2 ਸਾਲ ਹੋ ਗਏ ਹਨ, ਪਰ ਹਾਲੇ ਤੱਕ ਵੀ ਪੰਜਾਬ ਸਰਕਾਰ ਵੱਲੋਂ ਉਸ ਨੂੰ ਕੋਈ ਵੀ ਮਾਨ-ਸਨਮਾਨ ਨਹੀਂ ਦਿੱਤਾ ਗਿਆ।

ਮੁਹੰਮਦ ਯਾਸਿਰ ਦੀ ਮਿਹਨਤ ਦਾ ਪਿਆ ਮੁੱਲ

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਦੇ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁਹੰਮਦ ਯਾਸਿਰ ਨੂੰ ਜਕਾਰਤਾ, ਇੰਡੋਨੇਸ਼ੀਆ ਵਿੱਚ ਤੀਜੀ ਪੈਰਾ ਏਸ਼ੀਅਨ ਖੇਡਾਂ ਵਿੱਚ ਸ਼ਾਟ-ਪੁਟ 'ਚ ਤਮਗ਼ਾ ਜਿੱਤਕੇ ਵਿੱਚ ਉਸ ਦੇ ਮਿਸਾਲੀ ਪ੍ਰਦਰਸ਼ਨ ਲਈ 50 ਲੱਖ ਰੁਪਏ ਦੇ ਚੈੱਕ ਨਾਲ ਸਨਮਾਨਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਮੁਹੰਮਦ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਮੁਹੰਮਦ ਯਾਸਿਰ ਦੀ ਮਿਹਨਤ ਦਾ ਪਿਆ ਮੁੱਲ

ਅਮਰਗੜ੍ਹ ਦੇ ਨਾਲ ਲੱਗਦੇ ਪਿੰਡ ਮੁਹੰਮਦਪੁਰਾ ਵਾਸੀ ਮੁਹੰਮਦ ਯਾਸਿਰ ਦੀ ਬਚਪਨ ਵਿੱਚ ਹੀ ਬਾਂਹ ਕੱਟੀ ਗਈ ਸੀ। ਜਿਸ ਤੋਂ ਬਾਅਦ ਮੁਹੰਮਦ ਯਾਸਿਰ ਦਾ ਮਨ ਪੜ੍ਹਾਈ ਨਾਲੋਂ ਵਧੇਰੇ ਖੇਡਾਂ ਵਿੱਚ ਲੱਗਣ ਲੱਗ ਗਿਆ, ਜਿਸ ਕਰਕੇ ਉਹ ਅਲੱਗ-ਅਲੱਗ ਤਰ੍ਹਾਂ ਦੀਆਂ ਖੇਡਾਂ ਖੇਡਣ ਲੱਗ ਗਿਆ ਅਤੇ ਉਸ ਨੂੰ ਮੈਦਾਨ ਨਾਲ ਪਿਆਰ ਹੋ ਗਿਆ।

ਮੁਹੰਮਦ ਯਾਸਿਰ ਇੱਕ ਚੰਗਾ ਐਥਲੀਟ ਹੈ ਅਤੇ 15 ਦੇਸ਼ਾਂ ਵਿੱਚ ਜਾ ਕੇ ਉਹ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਚੁੱਕਿਆ ਹੈ। ਇੰਨਾ ਹੀ ਨਹੀਂ ਉਹ ਕਈ ਰਿਕਾਰਡ ਵੀ ਬਣਾ ਚੁੱਕਿਆ ਹੈ। ਮੁਹੰਮਦ ਯਾਸਰ ਦਾ ਭਾਵੇਂ ਇੱਕ ਹੱਥ ਨਹੀਂ, ਪਰ ਉਸ ਦੀ ਘਾਟ ਉਸ ਨੂੰ ਕਦੇ ਵੀ ਮਹਿਸੂਸ ਨਹੀਂ ਹੋਈ।

ਖੇਡ ਮੰਤਰੀ ਨੇ ਕਿਹਾ ਕਿ ਵੱਖ-ਵੱਖ ਕੌਮਾਂਤਰੀ ਅਤੇ ਕੌਮੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਤਮਗ਼ਾ ਜਿੱਤਣਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਦਾ ਨਤੀਜਾ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਖੇਡਾਂ ਪ੍ਰਤੀ ਸਮਰਪਣ ਭਾਵਨਾ ਲਈ ਸ਼ਾਨਦਾਰ ਨਗਦ ਪੁਰਸਕਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ। ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਖਿਡਾਰੀਆਂ ਲਈ ਵੱਖਰਾ ਕੋਟਾ ਰਾਖਵਾਂ ਰੱਖਣ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੋਈ ਹੈ।

ਮੁਹੰਮਦ ਯਾਸਿਰ ਵਰਗੇ ਹੋਰ ਕਿੰਨੇ ਹੀ ਖਿਡਾਰੀ ਹੋਣਗੇ ਜਿਨ੍ਹਾਂ ਦੇ ਸੁਪਨੇ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਉਡੀਕ ਕਰ ਰਹੇ ਹਨ ਕਿ ਸਰਕਾਰ ਵੀ ਉਨ੍ਹਾਂ ਦੀ ਮਿਹਨਤ ਦਾ ਮੁੱਲ ਪਾਵੇ।

Last Updated : Jul 23, 2020, 5:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.