ਚੰਡੀਗੜ੍ਹ: ਦੇਸ ਦਾ ਅੰਨਦਾਤਾ ਆਪਣੀਆਂ ਮੰਗਾਂ ਨੂੰ ਲੈਕੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਾ ਹੈ ਪਰ ਦੂਜੇ ਪਾਸੇ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਨੇੜੇ ਹੋਣ ਕਰਕੇ ਸਿਆਸੀ ਲੀਡਰ ਆਪਣੀ ਹੋਂਦ ਬਚਾਉਂਣ ਲਈ ਵੱਡੀਆਂ-ਵੱਡੀਆਂ ਰੈਲੀਆਂ ਕਰ ਰਹੇ ਹਨ ਜਿਸਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿਸਨੂੰ ਦੇਖਦੇ ਹੋਏ ਕਿਸਾਨਾਂ ਨੇ ਸਿਆਸੀ ਲੀਡਰਾਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਲੀਡਰ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੂੰ ਚੋਣ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਨੂੰ ਲੈਕੇ ਕਿਹਾ ਕਿ ਮੈਨੀਫੈਸਟੋ ਨੂੰ ਅਮਲੀਜਾਮਾ ਪਵਾਉਂਣ ਦੀ ਗੱਲ ਆਖੀ ਨਾਲ ਹੀ ਲੱਖੋਵਾਲ ਨੇ ਕਿਹਾ ਕਿ ਅਸੀਂ ਬੀਜੇਪੀ ਦੇ ਲੀਡਰਾਂ ਨਾਲ ਕੋਈ ਗੱਲਬਾਤ ਨਹੀਂ ਕਰਾਂਗੇ ਤੇ ਬੀਜੇਪੀ ਲੀਡਰਾਂ ਦਾ ਵਿਰੋਧ ਕਰਦੇ ਰਹਾਂਗੇ ਨਾਲ ਹੀ ਕਿਹਾ ਕਿ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਦਾ ਟਾਇਮ ਬੋਂਡ ਦਿਉ।
ਹਾਲਾਂਕਿ ਅੱਜ ਦੀ ਮੀਟਿੰਗ 'ਚ ਆਮ ਆਦਮੀ ਪਾਰਟੀ ਨੇ ਸਹਿਮਤੀ ਪ੍ਰਗਟਾ ਦਿੱਤੀ ਪਰ ਅਕਾਲੀ ਤੇ ਕਾਂਗਰਸ ਪਾਰਟੀ ਨੇ ਕੁੱਝ ਸਪੱਸਟ ਨਹੀਂ ਕੀਤਾ ਗਿਆ ਨਾਲ ਹੀ ਲੱਖੋਵਾਲ ਨੇ ਕਿਹਾ ਕਿ ਜੇਕਰ ਸਿਆਸੀ ਲੀਡਰ ਹਾਲੇ ਵੀ ਆਪਣੇ ਵੱਡੇ ਪ੍ਰਗਰਾਮ ਕਰਨਗੇ ਤਾਂ ਸੰਯੁਕਤ ਕਿਸਾਨ ਮੋਰਚਾ ਅਗਲੀ ਰਣਨੀਤੀ ਬਣਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਰੈਲੀਆਂ ਕਰਕੇ ਦੋ ਹਿੱਸਿਆਂ ਵਿੱਚ ਵੰਡਿਆ ਜਾਂਦਾ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਲੋਕਾਂ ਲਈ ਦੋਵਾਂ ਵਿੱਚੋਂ ਕਿਸੇ ਇੱਕ ਦੀ ਚੋਣ ਕਰਨਾ ਮੁਸਕਿਲ ਹੋ ਜਾਂਦਾ ਹੈ।
ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੂੰ ਮੰਗ ਰੱਖੀ ਕਿ ਕਿਸਾਨਾਂ 'ਤੇ ਕੇਸ ਬਣੇ ਹੋਏ ਨੇ ਉਹ ਵਾਪਸ ਲਏ ਜਾਣ, ਰਾਜੇਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੰ ਅਪੀਲ਼ ਕੀਤੀ ਕਿ ਜੇਕਰ ਸਿਆਸੀ ਲੀਡਰਾਂ ਨੂੰ ਕਿਸਾਨਾਂ ਨਾਲ ਹਮਦਰਦੀ ਹੈ ਤਾਂ ਵਿਧਾਇਕ ਤੇ ਸਾਂਸਦ ਮੈਂਬਰ ਸੰਸਦ ਅੱਗੇ ਧਰਨਾ ਦੇਣ ਨਾਲ ਹੀ ਕਿਹਾ ਕਿ ਕਿਸਾਨਾਂ ਦਾ ਧਿਆਨ ਮੋਰਚੇ 'ਚ ਲੱਗਿਆ ਹੋਇਆ ਜੇ ਸਿਆਸੀ ਲੀਡਰ ਰੈਲੀਆਂ ਕਰਦੇ ਹਨ ਤਾਂ ਕਿਸਾਨਾਂ ਦਾ ਧਿਆਨ ਹਟਾਉਂਣ ਵਾਲੀ ਗੱਲ ਹੋ ਜਾਂਦੀ ਹੈ।
ਰਾਜੇਵਾਲ ਨੇ ਦੱਸਿਆ ਕਿ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਕਿਸਾਨਾਂ ਦੇ ਨਾਲ ਹਨ। ਰਾਜੇਵਾਲ ਨੇ ਕਿਹਾ ਕਿ ਗੁਰਨਾਮ ਚੜੂਨੀ ਬਾਰੇ ਗੱਲ ਨਾ ਕਰੋ, ਕਿਉਂਕਿ ਇਹ ਪੰਜਾਬ ਦੀਆਂ ਜਥਾਬੰਦੀਆਂ ਹਨ। ਪੈੱਸ ਕਾਨਫਰੰਸ ਕਰਦਿਆਂ ਰਾਜੇਵਾਲ ਨੇ ਕਿਹਾ ਕਿ 13 ਸਤੰਬਰ ਨੂੰ ਬਟਾਲਾ ਵਿੱਚ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਵੀ ਕੀਤਾ ਜਾਵੇਗਾ
ਰਾਜੇਵਾਲ ਨੇ ਇਹ ਵੀ ਕਿਹਾ ਕਿ ਜਿਹੜੀ ਪਾਰਟੀ ਕਿਸਾਨਾਂ ਦੀ ਗੱਲ ਨਹੀਂ ਮੰਨਦੀ ਉਹ ਕਿਸਾਨ ਵਿਰੋਧੀ ਹੈ।
ਇਹ ਵੀ ਪੜੋ: ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ, ਸਿਆਸਤਦਾਨਾਂ ਦੀ ਉੱਡੀ ਨੀਂਦ