ETV Bharat / state

ਕਿਸਾਨਾਂ ਵਲੋਂ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ! - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ, ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਉੱਤੇ ਕਿਸਾਨਾਂ ਨੇ ਮੁੜ ਕੇਂਦਰ ਸਰਕਾਰ ਦੀ ਘੇਰਾਬੰਦੀ ਕਰਨ ਲਈ ਤਿਆਰੀ ਖਿੱਚ ਲਈ ਹੈ।

Farmers Agitation,  promises incomplete, Farmer protest
ਕਿਸਾਨਾਂ ਵਲੋਂ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ !
author img

By

Published : Jan 30, 2022, 9:24 AM IST

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ, ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੇ ਕੀਤੇ ਵਾਅਦੇ ਤੋਂ ਬਾਅਦ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਖ਼ਤਮ ਹੋ ਗਿਆ ਸੀ। ਪਰ, ਹੁਣ ਮੁੜ ਕਿਸਾਨ ਸੰਘਰਸ਼ ਤਿੱਖਾ ਲਈ ਤਿਆਰ ਹਨ।

ਕਿਸਾਨ ਅੰਦੋਲਨ (Farmer Agitation) ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ 31 ਜਨਵਰੀ ਦਾ ਦਿਨ ਦੇਸ਼ ਭਰ ਵਿੱਚ 'ਵਿਸ਼ਵਾਸਘਾਤ ਦਿਵਸ' ਵਜੋਂ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ 'ਤੇ ਵੱਡੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

Farmers Agitation,  promises incomplete, Farmer protest
ਕਿਸਾਨਾਂ ਵਲੋਂ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ !

ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਮੋਰਚੇ ਨੇ ਉਮੀਦ ਜਤਾਈ ਹੈ ਕਿ ਇਹ ਪ੍ਰੋਗਰਾਮ ਦੇਸ਼ ਦੇ ਘੱਟੋ-ਘੱਟ 500 ਜ਼ਿਲ੍ਹਿਆਂ ਵਿੱਚ ਕਰਵਾਇਆ ਜਾਵੇਗਾ।

ਉੱਥੇ ਹੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਦਿੱਲੀ ਦੀਆਂ ਹੱਦਾਂ 'ਤੇ ਕਿਸਾਨ ਸੰਘਰਸ਼ ਦੌਰਾਨ ਉੱਠੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: MSP 'ਤੇ ਕਾਨੂੰਨ ਬਣਾਉਣ ਤੱਕ ਰਹੇਗੀ ਜੰਗ ਜਾਰੀ: ਰਾਕੇਸ਼ ਟਿਕੈਤ

ETV Bharat Logo

Copyright © 2025 Ushodaya Enterprises Pvt. Ltd., All Rights Reserved.