ETV Bharat / state

ਕਿਸਾਨ ਦੇਸ਼ ਵਿਰੋਧੀ ਨਹੀਂ ਸਗੋਂ ਗਲਵਾਨ ਵਾਦੀ ’ਚ ਕਰ ਰਹੇ ਹਨ ਜਾਨਾਂ ਨਿਛਾਵਰ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਜਾ ਰਹੇ ਬਿਆਨਾਂ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਖੇਤ ਮਜ਼ਦੂਰ ਦੇਸ਼ ਵਿਰੋਧੀ ਨਹੀਂ ਸਗੋਂ ਇਹ ਉਹੀ ਦੇਸ਼ ਭਗਤ ਅਤੇ ਰਾਸ਼ਟਰਵਾਦੀ ਲੋਕ ਹਨ ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਿਛਲੇ ਵਰ੍ਹੇ ਗਲਵਾਨ ਵਾਦੀ ਵਿੱਚ ਆਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ।

ਕਿਸਾਨ ਦੇਸ਼ ਵਿਰੋਧੀ ਨਹੀਂ ਸਗੋਂ ਗਲਵਾਨ ਵਾਦੀ ’ਚ ਕਰਨ ਰਹੇ ਹਨ ਜਾਨਾਂ ਨਿਛਾਵਰ: ਕੈਪਟਨ

author img

By

Published : Mar 5, 2021, 8:37 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਜਾ ਰਹੇ ਬਿਆਨਾਂ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਖੇਤ ਮਜ਼ਦੂਰ ਦੇਸ਼ ਵਿਰੋਧੀ ਨਹੀਂ ਸਗੋਂ ਇਹ ਉਹੀ ਦੇਸ਼ ਭਗਤ ਅਤੇ ਰਾਸ਼ਟਰਵਾਦੀ ਲੋਕ ਹਨ ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਿਛਲੇ ਵਰ੍ਹੇ ਗਲਵਾਨ ਵਾਦੀ ਵਿੱਚ ਆਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੀ ਤੁਲਨਾ ਗੁੰਡਾ ਅਨਸਰਾਂ ਜਾਂ ਅੱਤਵਾਦੀਆਂ ਨਾਲ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ‘ਤੇ ਤੁਰੰਤ ਰੋਕਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ “ਉਨ੍ਹਾਂ ਨੇ ਕੋਈ ਵੀ ਦੇਸ਼ ਵਿਰੋਧੀ ਕਾਰਵਾਈ ਨਹੀਂ ਕੀਤੀ, ਉਹ ਦੇਸ਼ ਵਿਰੋਧੀ ਨਹੀਂ ਹਨ ਅਤੇ ਉਹ ਕਦੇ ਵੀ ਦੇਸ਼ ਦੀ ਏਕਤਾ ਤੇ ਅਖੰਡਤਾ ਵਿਰੁੱਧ ਕੋਈ ਕਦਮ ਨਹੀਂ ਚੁੱਕਣਗੇ।”

ਇਹ ਵੀ ਪੜੋ: ਸੁਖਬੀਰ ਬਾਦਲ ਨੇ 13 ਕਰੋੜ ਲੈ ਕੇ ਸ਼ਰਾਬ ਫੈਕਟਰੀ ਲਗਾਉਣ ਲਈ ਦਿੱਤਾ ਲਾਇਸੈਂਸ: ਜਾਖੜ

ਮੁੱਖ ਮੰਤਰੀ ਨੇ ਕਿਹਾ “ਇਹ ਦੇਸ਼ ਭਗਤ ਅਤੇ ਰਾਸ਼ਟਰਵਾਦੀ ਹਨ- ਜਦੋਂ ਉਨ੍ਹਾਂ ਦਾ ਇੱਕ ਪੁੱਤਰ ਪਿੰਡ ਵਿੱਚ ਖੇਤਾਂ ‘ਚ ਕੰਮ ਕਰ ਰਿਹਾ ਹੈ ਤਾਂ ਦੂਜਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟਿਆ ਹੋਇਆ ਹੈ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਪਿਛਲੇ ਵਰ੍ਹੇ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਗਲਵਾਨ ਵਾਦੀ ਵਿੱਚ ਹੋਰਨਾਂ ਰਾਜਾਂ ਦੇ ਸੈਨਿਕਾਂ ਨਾਲ ਦੇਸ਼ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।” ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਵਿਰੁੱਧ ਬਦਨਾਮੀ ਦੀ ਇਸ ਮੁਹਿੰਮ ‘ਤੇ ਤੁਰੰਤ ਰੋਕ ਲਗਾਏ ਜਾਣ ਨੂੰ ਯਕੀਨੀ ਬਣਾਉਣ।

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੇ ਆਗੂਆਂ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਹੁਤ ਹੀ ਨਿੰਦਣਯੋਗ ਬਿਆਨਾਂ ਵੱਲ ਸਦਨ ਦਾ ਧਿਆਨ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਉਹ ਰਾਸ਼ਟਰੀ ਪੱਧਰ ‘ਤੇ ਅਤੇ ਗੁਆਂਢੀ ਸੂਬਿਆਂ ਵਿੱਚ ਸਰਕਾਰਾਂ ਦੀ ਅਗਵਾਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਸਾਨਾਂ ਵਿਰੁੱਧ “ਦੇਸ਼ ਵਿਰੋਧੀ ਤੇ ਖਾਲਿਸਤਾਨੀ” ਜਿਹੇ ਸ਼ਬਦਾਂ ਦੀ ਵਰਤੋਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਬਿਆਨਾਂ ਨੇ ਨਾ ਸਿਰਫ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਬਲਕਿ ਸਾਡੀ ਸਰਕਾਰ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਵੀ ਵਧੇ ਦਿੱਤੇ ਹਨ ਜੋ ਸਾਡੇ ਭਵਿੱਖ ਲਈ ਚੰਗਾ ਸੰਕੇਤ ਨਹੀਂ ਹਨ।

‘ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਮੰਗਣ ਮਾਫੀ’

ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਦੀ ਅਪਮਾਨਜਨਕ ਟਿੱਪਣੀ ਕਿ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਕਿਸੇ ਨਾ ਕਿਸੇ ਤਰ੍ਹਾਂ ਆਪਣੇ ਘਰਾਂ ਵਿੱਚ ਵੀ ਮੌਤ ਹੋ ਜਾਣੀ ਸੀ, ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਖੇਤੀਬਾੜੀ ਮੰਤਰੀ ਦੀ ਜ਼ਿੰਮੇਵਾਰੀ ਕਿਸਾਨਾਂ ਦੀ ਭਲਾਈ ਅਤੇ ਚੰਗੇ ਲਈ ਗੱਲ ਕਰਨਾ ਹੈ ਨਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਕੁਰਬਾਨੀਆਂ ਨੂੰ ਨੀਵੇਂ ਵਿਖਾ ਕੇ ਉਨ੍ਹਾਂ ਦਾ ਅਪਮਾਨ ਕਰਨਾ ਹੈ। ਇਹ ਜ਼ਿਕਰ ਕਰਦਿਆਂ ਕਿ ਅੰਦੋਲਨ ਦੌਰਾਨ ਹੁਣ ਤੱਕ 200 ਤੋਂ ਵੱਧ ਕਿਸਾਨਾਂ (ਪੰਜਾਬ ਦੇ 125 ਸਮੇਤ) ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਨੇ ਦਲਾਲ ਤੋਂ ਇਸ ਸੰਵੇਦਨਹੀਣ ਵਤੀਰੇ ਲਈ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਮੰਗ ਕੀਤੀ।

ਇਹ ਵੀ ਪੜੋ: ਮਹਿਲਾ ਦਿਵਸ ਮੌਕੇ ਦਿੱਲੀ ਜਾਣ ਲਈ ਟਰੈਕਟਰ ਮਾਰਚ ਕੱਢ ਔਰਤਾਂ ਨੂੰ ਕੀਤਾ ਲਾਮਬੰਦ

ਮੁੱਖ ਮੰਤਰੀ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ‘ਤੇ ਸ਼ਰਮਨਾਕ ਟਿੱਪਣੀਆਂ ਅਤੇ ਬਿਆਨਬਾਜ਼ੀ ਕਰਨ ਲਈ ਬੀਜੇਪੀ ਦੇ ਹੋਰ ਆਗੂਆਂ ਜਿਵੇਂ ਅਸ਼ਵਨੀ ਸ਼ਰਮਾ, ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਸਿੰਘ ਜਿਆਣੀ ਦੀ ਵੀ ਸਖ਼ਤ ਨਿੰਦਾ ਕੀਤੀ ਅਤੇ ਉਨਾਂ ਦੇ ਰਵੱਈਏ ਨੂੰ ਅਪਮਾਨਜਨਕ ਅਤੇ ਸ਼ਰਮਨਾਕ ਕਰਾਰ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.