ETV Bharat / state

ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਦਾ ਸਾਥ ਦੇਣ ਦੀ ਭਰੀ ਹਾਮੀ

author img

By

Published : Jul 1, 2020, 7:54 PM IST

ਖੇਤੀਬਾੜੀ ਸੁਧਾਰ ਦੇ ਨਾਂਅ 'ਤੇ ਕੇਂਦਰ ਵੱਲੋਂ ਜਾਰੀ ਕੀਤੇ ਨਵੇਂ ਆਰਡੀਨੈਂਸਾਂ ਵਿਰੁੱਧ ਮੁੱਖ ਮੰਤਰੀ ਦੇ ਇਸ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਮੁੜ ਗੌਰ ਕਰਕੇ ਇਨ੍ਹਾਂ ਨੂੰ ਆਪ ਲੈਣ ਦੀ ਅਪੀਲ ਕੀਤੀ ਹੈ।

ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਦਾ ਸਾਥ ਦੇਣ ਦੀ ਭਰੀ ਹਾਮੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਕਿਸਾਨ ਅਤੇ ਸੰਘੀ ਢਾਂਚੇ ਦੇ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਵਿੱਚ ਪ੍ਰਸਾਵਿਤ ਸੋਧਾਂ ਖਿਲਾਫ਼ ਕੇਂਦਰ ਸਰਕਾਰ ਪ੍ਰਤੀ ਰੋਸ ਦਾ ਸਖ਼ਤ ਸੰਦੇਸ਼ ਦੇਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੇ ਇਸ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਮੁੜ ਗੌਰ ਕਰਕੇ ਇਨ੍ਹਾਂ ਨੂੰ ਆਪ ਲੈਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੱਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਕੀਤੇ ਆਰਡੀਨੈਂਸ ਅਤੇ ਬਿਜਲੀ ਐਕਟ-2003 ਵਿੱਚ ਪ੍ਰਸਾਵਿਤ ਸੋਧਾਂ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਪ੍ਰਤੀਤ ਹੁੰਦੀਆਂ ਹਨ। ਮੀਟਿੰਗ ਦੇ ਅੰਤ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਵਿੱਚ ਕਿਸਾਨ ਆਗੂਆਂ ਨੇ ਕਿਹਾ,''ਇਹ ਆਰਡੀਨੈਂਸ ਅਤੇ ਤਜਵੀਜ਼ਤ ਸੋਧਾਂ ਮੁਲਕ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਹਨ, ਜਿਸ ਕਰਕੇ ਇਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।''

ਇਸ ਤੋਂ ਪਹਿਲਾਂ ਪੰਜਾਬ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਨੇ ਕਿਹਾ,''ਸਾਨੂੰ ਸਾਰਿਆਂ ਨੂੰ ਆਪਣੇ ਸਿਆਸੀ ਵਖਰੇਵਿਆਂ ਦੇ ਬਾਵਜੂਦ ਇਕਜੁਟ ਹੋਣਾ ਚਾਹੀਦਾ ਹੈ।'' ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅਤੇ ਇੱਥੋਂ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਉਹ ਕੋਈ ਵੀ ਕਦਮ ਚੁੱਕਣ ਲਈ ਤਿਆਰ ਹਨ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਸੈਨਿਕਾਂ ਦੇ ਯੋਗਦਾਨ ਦੀ ਅਹਿਮੀਅਤ ਨੂੰ ਘਟਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਨੇ 'ਜੈ ਜਵਾਨ, ਜੈ ਕਿਸਾਨ' ਦੇ ਨਾਅਰੇ 'ਚੋਂ ਕਿਸਾਨ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਹੋਰ ਸੂਬੇ ਵੀ ਅਨਾਜ ਦਾ ਉਤਪਾਦਨ ਕਰਨ ਲੱਗੇ ਹਨ ਅਤੇ ਅਜਿਹਾ ਜਾਪਦਾ ਹੈ ਕਿ ਕੇਂਦਰ ਸਰਕਾਰ ਨੇ ਜਿੱਥੇ ਪੰਜਾਬ ਦੇ ਕਿਸਾਨਾਂ ਨੂੰ ਦਰਕਿਨਾਰ ਕਰ ਦਿੱਤਾ ਹੈ, ਉਥੇ ਕਿਸਾਨੀ ਹਿੱਤ ਵੀ ਤਬਾਹ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਬਹੁਤੀ ਛੋਟੀ ਕਿਸਾਨੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਨਾਲ ਪੰਜਾਬ ਮੰਡੀ ਬੋਰਡ ਅਤੇ ਪੇਂਡੂ ਵਿਕਾਸ ਬੋਰਡ ਨੂੰ ਸਾਲਾਨਾ 3900 ਕਰੋੜ ਰੁਪਏ ਦੇ ਨੁਕਸਾਨ ਤੋਂ ਇਲਾਵਾ ਭਾਰਤ ਦੀ ਅਨਾਜ ਭੰਡਾਰ ਵਿੱਚ ਆਤਮ-ਨਿਰਭਰਤਾ ਨੂੰ ਤਬਾਹ ਕਰ ਦੇਣਗੇ, ਜਿਹੜੀ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਆਪਣੇ ਇਕਲੌਤੇ ਕੁਦਰਤੀ ਸਰੋਤ ਪਾਣੀ ਦਾ ਵੱਡਾ ਮੁੱਲ ਤਾਰ ਕੇ ਦਿੱਤੀ ਹੈ।

ਅਕਾਲੀਆਂ ਉਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਉਂਦੇ ਹੋਏ ਕੈਪਟਨ ਨੇ ਕਿਹਾ ਕਿ ਉਹ ਅਕਾਲੀਆਂ ਦੇ ਸਾਥ ਤੋਂ ਬਿਨਾਂ ਹੀ ਖੇਤੀਬਾੜੀ ਖੇਤਰ ਨੂੰ ਤਬਾਹ ਕਰ ਦੇਣ ਵਾਲੇ ਕੇਂਦਰ ਦੇ ਸੰਘੀ ਢਾਂਚੇ ਵਿਰੋਧੀ ਇਸ ਕਦਮ ਦਾ ਕਿਸਾਨ ਯੂਨੀਅਨਾਂ ਨੂੰ ਨਾਲ ਲੈ ਕੇ ਵਿਰੋਧ ਕਰਨਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਸੁਝਾਅ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਰਡੀਨੈਂਸਾਂ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦੀ ਪੇਸ਼ਕਸ਼ ਦੀ ਸਮੀਖਿਆ ਕਰਨਗੇ। ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ. ਨੂੰ ਜਾਰੀ ਰੱਖਣ ਦੇ ਮਾਮਲੇ ਉਤੇ ਭਰੋਸਾ ਦੇਣ ਉਤੇ ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇਸ ਦੇ ਖਤਮ ਨਾ ਕੀਤੇ ਜਾਣ ਦੇ ਦਾਅਵੇ ਦੇ ਬਾਵਜੂਦ ਕੋਈ ਇਸ ਉਤੇ ਯਕੀਨ ਨਹੀਂ ਕਰ ਸਕਦਾ।

ਮੁੱਖ ਮੰਤਰੀ ਨੇ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਇਨ੍ਹਾਂ ਕਿਸਾਨ ਵਿਰੋਧੀ ਅਤੇ ਸੂਬਾ ਵਿਰੋਧੀ ਆਰਡੀਨੈਂਸਾਂ ਤੋਂ ਬਚਾਉਣ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਾਂ। ਸਾਰੀਆਂ ਯੂਨੀਅਨਾਂ ਨੇ ਸਰਬਸੰਮਤੀ ਵਾਲਾ ਨਜ਼ਰੀਆ ਰੱਖਦਿਆਂ ਕਿਹਾ ਕਿ ਆਰਡੀਨੈਂਸਾਂ, ਜਿਨ੍ਹਾਂ ਸਦਕਾ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਕਾਰਪੋਰੇਟਾਂ ਹੱਥੋਂ ਲੁੱਟ-ਖਸੁੱਟ ਦਾ ਰਸਤਾ ਖੁੱਲ੍ਹੇਗਾ, ਨੂੰ ਰੋਕਣਾ ਚਾਹੀਦਾ ਹੈ ਕਿਉਂਕੀ ਜੋ ਸੂਬਾ ਵਪਾਰੀਆਂ ਦੇ ਤਰਸ ਉਪਰ ਕਿਸਾਨਾਂ ਨੂੰ ਨਹੀਂ ਛੱਡ ਸਕਦਾ। ਕਈ ਪ੍ਰਤੀਨਿਧ ਇਸ ਗੱਲ ਦੇ ਹੱਕ ਵਿੱਚ ਸਨ ਕਿ ਇਨ੍ਹਾਂ ਆਰਡੀਨੈਂਸਾਂ ਖਿਲਾਫ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਸੱਦਿਆ ਜਾਵੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਮਾਨ ਗਰੁੱਪ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪਿੱਦੀ ਗਰੁੱਪ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਆਲ ਇੰਡੀਆ ਕਿਸਾਨ ਸਭਾ (ਸੀ.ਪੀ.ਆਈ) ਦੇ ਕੌਮੀ ਪ੍ਰਧਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀਆਂ ਇਨ੍ਹਾਂ ਆਰਡੀਨੈਸਾਂ ਖਿਲਾਫ ਲੜਾਈ ਵਿੱਚ ਪੂਰੀ ਤਰ੍ਹਾਂ ਸੂਬਾ ਸਰਕਾਰ ਦੇ ਨਾਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.