ETV Bharat / state

police arrested arms smugglers: 8 ਪਿਸਤੌਲ ਅਤੇ ਜਾਅਲੀ ਕਰੰਸੀ ਸਮੇਤ 2 ਗ੍ਰਿਫ਼ਤਾਰ, ਅੱਤਵਾਦੀ ਅਰਸ਼ ਡੱਲਾ ਦੇ ਗਰੁੱਪ ਨੂੰ ਦੇਣੇ ਸਨ ਹਥਿਆਰ - ਕਿਡਨੈਪਿੰਗ ਗਿਰੋਹ ਦਾ ਪਰਦਾਫਾਸ਼

ਫਾਜ਼ਿਲਕਾ ਵਿੱਚ ਪੁਲਿਸ ਨੇ ਰਾਜਸਥਾਨ ਨਾਲ ਸਬੰਧਿਤ ਦੋ ਹਥਿਆਰ ਤਸਕਰਾਂ ਨੂੰ ਗੁਪਤ ਸੂਚਨਾ ਦੇ ਅਧਾਰ ਉੱਤੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਪਿਸਤੌਲ ਅਤੇ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਿਕ ਮੁਲਜ਼ਮਾਂ ਨੇ ਇਹ ਪਿਸਤੌਲ ਪੰਜਾਬ ਵਿੱਚ ਅੱਤਵਾਦੀ ਅਰਸ਼ ਡੱਲਾ ਗਰੁੱਪ ਦੇ ਮੈਂਬਰਾਂ ਨੂੰ ਦੇਣੇ ਸਨ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਇਹ ਹਥਿਆਰ ਮੰਗਵਾਏ ਗਏ ਸਨ।

Fazilka police arrested arms smugglers
police arrested arms smugglers: 8 ਪਿਸਤੌਲ ਅਤੇ ਜਾਅਲੀ ਕਰੰਸੀ ਸਮੇਤ 2 ਗ੍ਰਿਫ਼ਤਾਰ, ਅੱਤਵਾਦੀ ਅਰਸ਼ ਡੱਲਾ ਦੇ ਗਰੁੱਪ ਨੂੰ ਦੇਣੇ ਸਨ ਹਥਿਆਰ
author img

By

Published : Jan 27, 2023, 10:33 PM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਫਾਜ਼ਿਲਕਾ ਵਿਖੇ ਅਬੋਹਰ ਹਨੂੰਨਗੜ੍ਹ ਰੋਡ 'ਤੇ ਨਾਕਾਬੰਦੀ ਦੌਰਾਨ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਅੱਠ ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬੰਨਾ ਰਾਮ ਉਰਫ਼ ਵਿਨੋਦ ਦੇਵਾਸੀ ਅਤੇ ਮੁਕੇਸ਼ ਉਰਫ਼ ਮੁਕਸ਼ਾ ਰਬਾਰੀ ਵਜੋਂ ਹੋਈ ਹੈ ਜੋ ਪਿੰਡ ਜੇਤੀਆਵਾਸ, ਜੋਧਪੁਰ, ਰਾਜਸਥਾਨ ਦੇ ਰਹਿਣ ਵਾਲੇ ਹਨ।

ਗੁਪਤ ਸੂਚਨਾ: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਨੂੰ ਭਰੋਸੇਯੋਗ ਸੂਤਰ ਤੋਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੰਭਾਵਨਾ ਹੈ ਕਿ ਇਹ ਖੇਪ ਪੰਜਾਬ ਵਿੱਚ ਅਰਸ਼ ਡੱਲਾ ਗਰੋਹ ਦੇ ਮੈਂਬਰਾਂ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਫੜ੍ਹਨ ਲਈ ਅਬੋਹਰ-ਹਨੂਮਾਨਗੜ੍ਹ ਰੋਡ ਫਾਜ਼ਿਲਕਾ 'ਤੇ ਸਥਿਤ ਪਿੰਡ ਰਾਮਸਰਾ ਦੇ ਇਲਾਕੇ 'ਚ ਪੁਲਿਸ ਨਾਕਾਬੰਦੀ ਕੀਤੀ ਅਤੇ ਦੋਵਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੂੰ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਜ਼ਿੰਦਾ ਕਾਰਤੂਸ ਸਮੇਤ 32 ਬੋਰ ਦੇ 7 ਪਿਸਤੌਲ ਬਰਾਮਦ ਹੋਏ । ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ 'ਚੋਂ 9650 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: MLA Labh Singh Ugoke threatens to slap Sarpanch son: 'ਆਪ' ਵਿਧਾਇਕ ਭਖਿਆ, ਸਰਪੰਚ ਦੇ ਬੇਟੇ ਨੂੰ ਥੱਪੜ ਮਾਰ ਕੇ ਜੇਲ੍ਹ ’ਚ ਸੁੱਟਣ ਦੀ ਦਿੱਤੀ ਧਮਕੀ, ਵੀਡੀਓ ਵਾਇਰਲ

ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸ.ਐਸ.ਓ.ਸੀਯ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸਐਸਓਸੀ ਫਾਜ਼ਿਲਕਾ ਨੇ ਉਨ੍ਹਾਂ ਦੇ ਗਰੁੱਪ ਮੈਂਬਰ ਨਰੇਸ਼ ਪੰਡਿਤ ਨੂੰ ਜੋਧਪੁਰ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਨਰੇਸ਼ ਪੰਡਿਤ ਖਤਰਨਾਕ ਅੱਤਵਾਦੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਫਿਰੌਤੀ ਲਈ ਜੋਧਪੁਰ ਦੇ ਇੱਕ ਉੱਘੇ ਕਾਰੋਬਾਰੀ ਨੂੰ ਅਗਵਾ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਸ ਦੀ ਜਾਣਕਾਰੀ ਰਾਜਸਥਾਨ ਪੁਲਿਸ ਨਾਲ ਸਾਂਝੀ ਕੀਤੀ ਗਈ, ਜਿਸ ਸਦਕਾ ਜ਼ਿਲ੍ਹਾ ਪਾਲੀ ਵਿੱਚ ਇਸ ਕਿਡਨੈਪਿੰਗ ਗਿਰੋਹ ਦਾ ਪਰਦਾਫਾਸ਼ ਹੋਇਆ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਕੇਸ ਵਿੱਚ ਜਾਅਲੀ ਭਾਰਤੀ ਕਰੰਸੀ ਦੇ ਨਜ਼ਰੀਏ ਤੋਂ ਵੀ ਜਾਂਚ ਕਰ ਰਹੀ ਹੈ।ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 489-ਏ, 489-ਬੀ ,489-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.