ਚੰਡੀਗੜ੍ਹ: ਪੰਜਾਬ ਸਰਕਾਰ ਨੇ ਖਾਦਾਂ ਦੇ ਲਾਇਸੈਂਸ ਅਤੇ ਕੀਟਨਾਸ਼ਕਾਂ ਦੀ ਵਿਕਰੀ ਉੱਤੇ ਪਾਬੰਦੀ ਲਗਾ ਦਿੱਤੀ (Ban on sale of pesticides) ਹੈ।ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਝ ਲੋਕਾਂ ਨੇ ਵਿਦਿਅਕ ਯੋਗਤਾ ਨਾ ਹੋਣ ਦੇ ਬਾਵਜੂਦ ਲਾਇਸੈਂਸ ਲਏ ਹਨ ਅਤੇ ਕਈ ਸੰਸਥਾਵਾਂ ਨੇ ਉਨ੍ਹਾਂ ਨੂੰ ਜਾਅਲੀ ਸਰਟੀਫਿਕੇਟ ਦਿੱਤੇ ਹਨ। ਇਸ ਲਈ ਅਸੀਂ ਇਸ ਉੱਤੇ ਰੋਕ ਲਗਾ ਦਿੱਤੀ ਹੈ ਅਤੇ ਪੂਰੇ ਮਾਮਲੇ ਦੀ ਸਮੀਖਿਆ ਕੀਤੀ ਜਾਵੇਗੀ। ਇਹ ਪਾਬੰਦੀ ਅਸਥਾਈ ਹੈ।
ਉਨ੍ਹਾਂ ਕਿਹਾ ਕਿ ਗਲਤ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ (Artificial fertilizers and pesticides) ਕਾਰਣ ਕਿਸਾਨਾਂ ਨਾਲ ਇਹ ਬਹੁਤ ਵੱਡਾ ਧੋਖਾ ਹੋਇਆ ਹੈ ਅਤੇ ਪੰਜਾਬ ਨੇ ਨਰਮੇ ਦੀ ਫ਼ਸਲ ਵਿੱਚ ਇਸ ਦੇ ਮਾੜੇ ਨਤੀਜੇ ਭੁਗਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਾਅਲੀ ਸਰਟੀਫਿਕੇਟ ਦੇਣ ਵਾਲੀਆਂ ਸੰਸਥਾਵਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਧਰਤੀ ਉੱਤੇ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨਹੀਂ ਹੋਣ ਦੇਣਗੇ।
ਇਸ ਦੇ ਨਾਲ ਹੀ ਪਰਾਲੀ ਦੇ ਮਾਮਲੇ ਉੱਤੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਵੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਸ ਉੱਤੇ ਲਗਾਤਾਰ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੀ ਬਜਾਏ ਅਸੀਂ ਹੋਰ ਫ਼ਸਲਾਂ ਦਾ ਉਤਪਾਦਨ ਵੀ ਘਟਾ ਰਹੇ ਹਾਂ।
ਉਨ੍ਹਾਂ ਕਿਹਾ ਕਿ ਚੌਲ ਪੰਜਾਬ ਦੇ ਲੋਕਾਂ ਦਾ ਭੋਜਨ ਨਹੀਂ ਹੈ। ਅਸੀਂ ਆਪਣੇ ਕਿਸਾਨਾਂ ਨੂੰ ਫਸਲਾਂ ਦੀ ਵਿਭਿੰਨਤਾ ਲਈ ਕੰਮ ਕਰਨ ਲਈ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਜੋ ਨਾ ਸਿਰਫ ਪਰਾਲੀ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ ਸਗੋਂ ਪਾਣੀ ਦੀ ਸਥਿਤੀ ਨੂੰ ਵੀ ਸੁਧਾਰਿਆ ਜਾ ਸਕੇ। ਜਦੋਂ ਉਨ੍ਹਾਂ ਨੂੰ ਰਾਮ ਰਹੀਮ ਦੇ ਅਦਾਲਤ ਵਿੱਚ ਭਾਜਪਾ ਨੇਤਾਵਾਂ ਦੇ ਜਾਣ ਨੂੰ ਲੈ ਕੇ ਸਵਾਲ ਕੀਤਾ ਗਿਆ ਤਾਂ ਉਹ ਇਸ ਮਾਮਲੇ ਵਿੱਚ ਟਾਲ-ਮਟੋਲ ਕਰਦੇ ਨਜ਼ਰ ਆਏ।
ਇਹ ਵੀ ਪੜ੍ਹੋ: STF ਨੇ ਜੇਲ੍ਹ ਦੇ ਮੈਡੀਕਲ ਅਧਿਕਾਰੀ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ