ਚੰਡੀਗੜ੍ਹ: ਕੈਬਿਨੇਟ ਮੰਤਰੀ ਰਜੀਆ ਸੁਲਤਾਨਾ ਦੇ ਪਤੀ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਇਕ ਸਮਾਗਮ ਦੌਰਾਨ ਹਿੰਦੂਆਂ ਵਿਰੁੱਧ ਵਿਵਾਦਤ ਬਿਆਨ ਦਿੱਤਾ ਸੀ, ਜਿਸ ਪਿੱਛੋ ਇਸ ਬਿਆਨ ਦੀ ਹਰ ਪਾਸੇ ਨਿਖੇਧੀ ਕੀਤੀ ਗਈ। ਇਸ ਤੋਂ ਬਾਅਦ ਮੁਸਤਫਾ ਉੱਤੇ ਕਾਰਵਾਈ ਕਰਦੇ ਹੋਏ ਐਫਆਈਆਰ ਦਰਜ ਕੀਤੀ ਗਈ ਹੈ।
ਭਾਜਪਾ ਨੇ ਕੀਤੀ ਸੀ ਕਾਰਵਾਈ ਦੀ ਮੰਗ
ਭਾਜਪਾ ਨੇ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੀ ਪਤਨੀ ਰਜੀਆ ਸੁਲਤਾਨਾ ਵਿਰੁੱਧ ਭੜਕਾਊਂ ਬਿਆਨ ਉੱਤੇ ਸਖ਼ਤ ਕਾਰਵਾਈ ਦੀ ਮੰਗ ਕਰਦਿਆ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਰਾਹੁਲ ਗਾਂਧੀ ਨੂੰ ਸਵਾਲ ਖੜੇ ਕਰਦਿਆ ਕਿਹਾ ਕਿ ਕੀ ਉਹ ਮੁਸਤਫਾ ਨੂੰ ਮੋਹਰਾ ਬਣਾ ਕੇ ਪੰਜਾਬ ਦੇ ਹਾਲਾਤ ਖ਼ਰਾਬ ਕਰਨਾ ਚਾਹੁੰਦੇ ਹਨ।
ਇਸ ਬਿਆਨ 'ਤੇ ਹੋਈ ਕਾਰਵਾਈ
ਮੁਹੰਮਦ ਮੁਸਤਫਾ ਦਾ ਬਿਆਨ ਸਾਹਮਣੇ ਆਇਆ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ "ਮੈਂ ਇੱਕ ਕੌਮੀ ਫੌਜੀ ਹਾਂ। ਮੈਂ ਆਰਐਸਐਸ (RSS) ਦਾ ਏਜੰਟ ਨਹੀਂ ਹਾਂ, ਜੋ ਡਰ ਕੇ ਘਰ ਵੜ ਜਾਵਾਂਗਾ। ਜੇਕਰ, ਉਹ ਦੁਬਾਰਾ ਅਜਿਹਾ ਕੰਮ ਕਰਨਗੇ ਤਾਂ ਰੱਬ ਦੀ ਸਹੁੰ ਖਾਓ ਕਿ ਮੈਂ ਉਨ੍ਹਾਂ ਦੇ ਘਰ ਵੜ ਕੇ ਉਨ੍ਹਾਂ ਨੂੰ ਮਾਰ ਦਿਆਂਗਾ। ਅੱਜ ਮੈਂ ਸਿਰਫ਼ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਹੈ। ਮੈਂ ਵੋਟਾਂ ਲਈ ਨਹੀਂ ਲੜ ਰਿਹਾ, ਮੈਂ ਭਾਈਚਾਰੇ ਲਈ ਲੜ ਰਿਹਾ ਹਾਂ।"
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਉਨ੍ਹਾਂ ਦੀ ਪਤਨੀ ਰਜੀਆ ਸੁਲਤਾਨਾ ਹਾਜ਼ਰੀ ਵਿੱਚ ਆਪਣੇ ਸਲਾਹਕਾਰ ਲਈ ਨਿਯੁਕਤੀ ਪੱਤਰ ਸੌਂਪਿਆ ਸੀ। ਪਰ, ਹੁਣ ਚੋਣਾਂ ਦੇ ਸਮੇਂ ਵਿੱਚ ਅਜਿਹੇ ਬਿਆਨ ਪੰਜਾਬ ਦੇ ਹਾਲਾਤਾਂ ਵਿੱਚ ਤਣਾਅ ਪੈਦਾ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦਾ ਦਾਅਵਾ: ‘ED ਸਤੇਂਦਰ ਜੈਨ ਨੂੰ ਕਰੇਗੀ ਗ੍ਰਿਫ਼ਤਾਰ’