ਚੰਡੀਗੜ੍ਹ: ਪਿਛਲੇ ਦਿਨੀਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵਲੋਂ ਸਾਥੀਆਂ ਸਣੇ ਬਲਾਕ ਜ਼ੀਰਾ ਦੇ ਬੀਡੀਪੀਓ ਦਫਤਰ 'ਚ ਧਰਨਾ ਲਗਾਇਆ ਗਿਆ ਸੀ। ਜਿਸ ਨੂੰ ਲੈਕੇ ਜ਼ੀਰਾ ਪੁਲਿਸ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਸ 'ਤੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਦਾ ਸਵਾਗਤ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਲੋਕਾਂ ਦੀ ਆਵਾਜ਼ ਬੁਲੰਦ ਕਰਨ 'ਤੇ ਮੇਰੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। (FIR on Former MLA Kulbir Zira)
ਵਿਧਾਇਕ ਸਮੇਤ 70 ਲੋਕਾਂ 'ਤੇ ਪਰਚਾ: ਇਸ 'ਤੇ ਸਾਬਕਾ ਵਿਧਾਇਕ ਦਾ ਕਹਿਣਾ ਕਿ ਉਹ ਗ੍ਰਿਫ਼ਤਾਰੀ ਦੇਣ ਲਈ ਤਿਆਰ ਹਨ ਅਤੇ ਮੰਗਲਵਾਰ ਨੂੰ ਆਪਣੀ ਗ੍ਰਿਫ਼ਤਾਰੀ ਖੁਦ ਦੇਣਗੇ। ਕਾਬਿਲੇਗੌਰ ਹੈ ਕਿ ਇਹ ਮਾਮਲਾ ਫਿਰੋਜ਼ਪੁਰ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਤੋਂ ਇਲਾਵਾ ਉਨ੍ਹਾਂ ਨਾਲ ਮੌਜੂਦ ਕਰੀਬ 70 ਅਣਪਛਾਤੇ ਵਿਅਕਤੀਆਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦਾ ਪਤਾ ਚੱਲਦਿਆਂ ਹੀ ਕੁਲਬੀਰ ਜ਼ੀਰਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਦਾਅਵਾ ਕੀਤਾ ਕਿ ਉਹ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦੇਣਗੇ।
ਬੀਡੀਪੀਓ ਦਫ਼ਤਰ ਬਾਹਰ ਲਾਇਆ ਸੀ ਧਰਨਾ: ਇਸ ਮਾਮਲੇ ਸਬੰਧੀ ਬੀਡੀਪੀਓ ਜ਼ੀਰਾ ਨੇ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਜ਼ੀਰਾ ਨੇ ਆਪਣੇ ਸਾਥੀਆਂ ਸਣੇ ਬੀਡੀਪੀਓ ਦਫ਼ਤਰ ਸਾਹਮਣੇ ਧਰਨਾ ਲਗਾਇਆ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਬੀਡੀਪੀਓ ਦਫ਼ਤਰ ਅੰਦਰ ਚਲੇ ਗਏ ਸਨ। ਕੁਲਬੀਰ ਜ਼ੀਰਾ ਨੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਵੀ ਕੀਤਾ। ਸਿਟੀ ਜ਼ੀਰਾ ਥਾਣੇ ਦੇ ਏ.ਐੱਸ.ਆਈ. ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ 'ਤੇ ਇਹ ਕੇਸ ਦਰਜ ਕੀਤਾ ਗਿਆ ਹੈ।
- Tripple Murder in Mohali: ਖਰੜ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਨਸ਼ੇੜੀ ਨੇ ਆਪਣੇ ਭਰਾ-ਭਰਜਾਈ ਤੇ ਭਤੀਜੇ ਦਾ ਕੀਤਾ ਕਤਲ, ਨਹਿਰ 'ਚ ਸੁੱਟੀਆਂ ਲਾਸ਼ਾਂ
- Governor Letter to Punjab Government: ਸਰਕਾਰ ਦੇ ਦੋ ਦਿਨਾਂ ਸੈਸ਼ਨ 'ਤੇ ਰਾਜਪਾਲ ਨੇ ਫਿਰ ਚੁੱਕੇ ਸਵਾਲ, ਕਿਹਾ- ਨਿਯਮਾਂ ਦੇ ਖਿਲਾਫ਼ ਗੈਰਕਾਨੂੰਨੀ ਹੈ ਇਹ ਸੈਸ਼ਨ
- Raj Kumar Verka Return: ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਘਰ ਵਾਪਸੀ, ਭਾਜਪਾ ਛੱਡ ਮੁੜ ਕਾਂਗਰਸ 'ਚ ਸ਼ਾਮਲ
ਮੰਗਲਵਾਰ ਨੂੰ ਖੁਦ ਦੇਣਗੇ ਗ੍ਰਿਫ਼ਤਾਰੀ: ਉਧਰ ਕੁਲਬੀਰ ਸਿੰਘ ਜ਼ੀਰਾ ਨੇ ਸ਼ੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਸਰਪੰਚਾਂ ਦੇ ਹੱਕ ਦਿਵਾਉਣ ਲਈ ਬੀ.ਡੀ.ਪੀ.ਓ ਦਫ਼ਤਰ ਜ਼ੀਰਾ ਵਿਖੇ ਲਾਏ ਗਏ ਧਰਨੇ ਕਰਕੇ ਮੇਰੇ 'ਤੇ ਅਤੇ ਮੇਰੇ ਸਾਥੀਆਂ 'ਤੇ ਮੁਕੱਦਮਾ ਨੰ:120/23 ਥਾਣਾ ਸਿਟੀ ਜ਼ੀਰਾ ਵਿਖੇ ਦਰਜ ਕੀਤਾ ਹੈ। ਮੈਂ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਮਿਤੀ 17-10-2023 ਦਿਨ ਮੰਗਲਵਾਰ ਸੰਗਰਾਂਦ ਵਾਲੇ ਦਿਨ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰ 'ਤੇ ਨਤਮਸਤਕ ਹੋਣ ਤੋਂ ਬਾਅਦ ਫਿਰੋਜ਼ਪੁਰ ਵਿਖੇ ਦੁਪਹਿਰ 12 ਵਜੇ ਪ੍ਰੈੱਸ ਦੇ ਰੂ-ਬ-ਰੂ ਹੋ ਕੇ ਜ਼ੀਰਾ ਹਲਕੇ ਦੇ ਵਿਧਾਇਕ ਅਤੇ ਅਫ਼ਸਰਾਂ ਬਾਰੇ ਸਾਰੀ ਸੱਚਾਈ ਦੱਸਾਂਗਾ ਅਤੇ ਉਸ ਤੋਂ ਬਾਅਦ ਮੈਂ ਆਪਣੀ ਗ੍ਰਿਫ਼ਤਾਰੀ ਦੇਵਾਂਗਾ।