ਚੰਡੀਗੜ੍ਹ ਡੈਸਕ : ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਵਿਖੇ ਰਾਤ ਸਮੇਂ ਪਾਕਿਸਤਾਨ ਡਰੋਨ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਡਰੋਨ ਦੀ ਹਲਚਲ ਸੁਣਦਿਆਂ ਹੀ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇੰਨੇ ਨੂੰ ਡਰੋਨ ਇਕ ਪੈਕੇਟ ਸੁੱਟ ਕੇ ਉਥੋਂ ਵਾਪਸ ਪਾਕਿਸਤਾਨ ਵੱਲ ਪਰਤ ਗਿਆ। ਫੌਜ ਦੇ ਜਵਾਨਾਂ ਵੱਲੋਂ ਇਸ ਕਾਰਵਾਈ ਮਗਰੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਇਕ ਪੈਕੇਟ ਹੈਰੋਇਨ ਬਰਾਮਦ ਹੋਈ।
ਲਗਾਤਾਰ ਤੀਜੇ ਦਿਨ ਭਾਰਤ ਵਿੱਚ ਦਾਖਲ ਹੋਇਆ ਪਾਕਿਸਤਾਨੀ ਡਰੋਨ : ਜਾਣਕਾਰੀ ਅਨੁਸਾਰ ਪਾਕਿਸਤਾਨੀ ਡਰੋਨ ਲਗਾਤਾਰ ਤੀਜੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਦਾਖ਼ਲ ਹੋਇਆ ਹੈ। 10 ਦਿਨਾਂ ਵਿੱਚ ਪਾਕਿਸਤਾਨ ਦੀ ਇਹ 11ਵੀਂ ਨਾਪਾਕ ਕੋਸ਼ਿਸ਼ ਹੈ, ਜਦੋਂ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਡਰੋਨ ਉਤੇ ਫਾਇਰਿੰਗ ਤੋਂ ਬਾਅਦ ਇਲਾਕੇ ਵਿੱਚ ਸਰਚ ਮੁਹਿੰਮ ਚਲਾਈ ਤਾਂ ਇਸ ਦੌਰਾਨ ਇਕ ਪੈਕੇਟ ਬਰਾਮਦ ਹੋਇਆ, ਜਿਸ ਵਿਚੋਂ ਕਰੀਬ 5 ਕਿੱਲੋ ਹੈਰੋਇਨ ਬਰਾਮਦ ਹੋਈ ਹੈ।
ਬਰਾਮਦ ਕੀਤੀ ਹੈਰੋਇਨ ਦੀ ਕੀਮਤ 38 ਕਰੋੜ : ਇਸ ਸਬੰਧੀ ਜਾਣਕਾਰੀ ਦਿੰਦਿਆਂ ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੀ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਸਮੱਗਲਰਾਂ ਨੇ ਪਿੰਡ ਰਾਏ ਵਿੱਚ ਕਰੀਬ 5 ਕਿਲੋ ਹੈਰੋਇਨ ਸੁੱਟੀ ਹੈ। ਜਵਾਨਾਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 38 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨ ਰਾਤ ਦੀ ਗਸ਼ਤ ’ਤੇ ਸਨ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਜਵਾਨਾਂ ਨੇ ਡਰੋਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਡਰੋਨ ਕੋਈ ਚੀਜ਼ ਇਧਰ ਸੁੱਟ ਕੇ ਵਾਪਸ ਪਰਤ ਗਿਆ।
- ਬੀਬੀ ਜਗੀਰ ਕੌਰ ਦਾ ਦਾ ਬਿਆਨ, ਨਾ ਤਾਂ ਮੈਂ ਪਾਰਟੀ ਤੋਂ ਨਾਰਾਜ਼ ਸੀ ਅਤੇ ਨਾ ਹੀ ਪਾਰਟੀ ਛੱਡੀ...
- ਡਾਂਸਰ ਕੁੜੀ ਦੇ ਇਸ਼ਕ 'ਚ ਪਾਗਲ ਪ੍ਰੇਮੀ ਨੇ ਕੀਤੀ ਖੁਦਕੁਸ਼ੀ, ਭਰਾ ਗ੍ਰਿਫ਼ਤਾਰ, ਡਾਂਸਰ ਦੀ ਭਾਲ ਜਾਰੀ
- ਮੰਡੀਆਂ 'ਚ ਮੱਕੀ ਦੀ ਫਸਲ ਲੈਕੇ ਪਹੁੰਚੇ ਕਿਸਾਨ ਕੇਂਦਰ ਸਰਕਾਰ ਤੋਂ ਡਾਢੇ ਪਰੇਸ਼ਾਨ, ਜਾਣੋ ਕੀ ਹੈ ਮਾਮਲਾ
ਰਾਤ ਨੂੰ ਤਲਾਸ਼ੀ ਮੁਹਿੰਮ ਸ਼ੁਰੂ : ਬੀਐਸਐਫ ਦੇ ਜਵਾਨਾਂ ਨੇ ਬਿਨਾਂ ਸਮਾਂ ਬਰਬਾਦ ਕੀਤੇ ਇਲਾਕੇ ਨੂੰ ਸੀਲ ਕਰ ਦਿੱਤਾ। ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਾਂ ਵਿੱਚੋਂ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ, ਜਿਸ ਵਿੱਚ ਹੈਰੋਇਨ ਦੇ ਛੋਟੇ ਪੈਕੇਟ ਸਨ। ਤੋਲਣ ਤੋਂ ਬਾਅਦ ਕੁੱਲ ਵਜ਼ਨ 5.5 ਕਿਲੋ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਦੇ ਕਰੀਬ ਹੈ।
ਬੀਤੇ ਦਿਨ 5.25 ਕਿਲੋ ਹੈਰੋਇਨ ਜ਼ਬਤ: ਬੀਐਸਐਫ ਕੋਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨਾਂ ਨੇ ਬੀਤੇ ਦਿਨ ਵੀ ਇਸੇ ਪਿੰਡ ਤੋਂ 5.25 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਉਸ ਖੇਪ ਨੂੰ ਵੀ ਸਰਹੱਦ ਰਾਹੀਂ ਡਰੋਨ ਦੀ ਮਦਦ ਨਾਲ ਸੁੱਟਿਆ ਗਿਆ ਸੀ, ਪਰ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨੀ ਸਮੱਗਲਰਾਂ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ।