ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 6 ਵਿਧਾਇਕਾਂ ਨੂੰ ਕੈਬਿਨੇਟ ਰੈਂਕ ਦਾ ਦਰਜਾ ਦਿੱਤਾ ਗਿਆ ਹੈ। ਜਿਨ੍ਹਾਂ ਚ ਸਰਹਿੰਦ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ, ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ, ਫ਼ਰੀਦਕੋਂਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ, ਟਾਡਾਂ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਇੰਦਰਬੀਰ ਸਿੰਘ ਬੁਲਾਰੀਆ ਨੂੰ ਕੈਬਿਨੇਟ ਰੈਂਕ ਅਤੇ ਵਿਧਾਇਕ ਤਰਸੇਮ ਡੀਸੀ ਰਾਜ ਮੰਤਰੀ ਦਾ ਰੈਂਕ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਵਿਧਾਇਕਾ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਰਾਤਰੀ ਭੋਜ ਲਈ ਸੱਦੀ ਮੀਟਿੰਗ ਚ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ ਤੇ ਸਰਕਾਰ ਦੇ ਕੰਮਕਾਜ ਬਾਰੇ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਪਹਿਲਾਂ ਵਿਧਾਇਕਾਂ ਨੂੰ ਕਦੇ ਮੁੱਖ ਪਾਰਲੀਮਾਨੀ ਸਕੱਤਰ ਬਣਾਉਣ ਸਮੇਤ ਹੋਰ ਢੰਗ ਤਰੀਕਿਆਂ ਨਾਲ ਮਨਾਉਣ ਦੀ ਕੋਸ਼ਿਸ਼ ਕੀਤੀ ਗਈ, ਜੋ ਸਫਲ ਨਾ ਹੋ ਪਈ। ਇਸ ਲਈ ਇਹ ਬਿੜਕਾਂ ਨੇ ਇਸ ਲਈ ਇਨ੍ਹਾਂ ਵਿਧਾਇਕਾਂ ਨੂੰ ਕੈਬਿਨੇਟ ਦਾ ਰੈਂਕ ਦਿੱਤਾ ਹੈ।