ETV Bharat / state

Bikram Majithia Drugs Case: ਬਿਕਰਮ ਮਜੀਠੀਆ ਡਰੱਗ ਮਾਮਲੇ 'ਚ ਨਵੀਂ SIT ਦਾ ਗਠਨ - ਮੁਖਵਿੰਦਰ ਸਿੰਘ ਛੀਨਾ

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗ ਮਾਮਲੇ ਵਿੱਚ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਹਾਲਾਂਕਿ ਇਸ ਟੀਮ ਵਿੱਚ ਸਿਰਫ ਮੁਖੀ ਦਾ ਬਦਲਾਅ ਕੀਤਾ ਗਿਆ ਹੈ, ਬਾਕੀ ਮੈਂਬਰ ਪਹਿਲਾਂ ਵਾਲੇ ਹੀ ਹਨ।

Formation of new SIT in Bikram Majithia drug case
ਬਿਕਰਮ ਮਜੀਠੀਆ ਡਰੱਗ ਮਾਮਲੇ 'ਚ ਨਵੀਂ SIT ਦਾ ਗਠਨ
author img

By

Published : May 21, 2023, 1:40 PM IST

ਚੰਡੀਗੜ੍ਹ ਡੈਸਕ: ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਕੇਸ ਦੀ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਜਾਂਚ ਕਰੇਗੀ। ਸਰਕਾਰ ਨੇ ਡਰੱਗਜ਼ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਬਣਾਈ ਹੈ। ਹਾਲਾਂਕਿ ਸਿਰਫ ਇਸ ਦਾ ਮੁੱਖੀ ਹੀ ਬਦਲਿਆ ਗਿਆ ਹੈ, ਜਦਕਿ ਬਾਕੀ ਸਾਰੇ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਨਹੀਂ ਬਦਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਵਿਰੁੱਧ 20 ਦਸੰਬਰ 2021 ਨੂੰ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਮਈ ਅਤੇ ਅਗਸਤ 2022 ਦੇ ਦਫ਼ਤਰੀ ਹੁਕਮਾਂ ਦੇ ਆਧਾਰ 'ਤੇ ਹੁਣ ਇਸ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਪਟਿਆਲਾ ਦੇ ਆਈਜੀ ਰੇਂਜ ਮੁਖਵਿੰਦਰ ਸਿੰਘ ਛੀਨਾ ਕਰਨਗੇ। ਪੰਜਾਬ ਦੇ ਡੀਜੀਪੀ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

  1. Death due to Drug Overdose: ਲੁਧਿਆਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਲਾਸ਼ ਨਜ਼ਦੀਕ ਮਿਲੀ ਸਰਿੰਜ
  2. ਸ਼ਿਮਲਾ ਮਿਰਚ ਦੇ ਭਾਅ 'ਚ ਲਗਾਤਾਰ ਆ ਰਹੀ ਗਿਰਾਵਟ, ਕਾਸ਼ਤਕਾਰਾਂ 'ਚ ਚਿੰਤਾ ਦਾ ਆਲਮ
  3. ਮਸਕਟ ਗਈ ਔਰਤ ਨੇ ਵਾਪਸ ਆ ਕੇ ਦੱਸਿਆ ਹੈਰਾਨ ਕਰ ਦੇਣ ਵਾਲਾ ਸੱਚ, ਹੋਰ ਵੀ ਕਈ ਪੰਜਾਬਣਾਂ ਫਸੀਆਂ

ਮਜੀਠੀਆ 'ਤੇ ਲੱਗੇ ਗੰਭੀਰ ਇਲਜ਼ਾਮ : ਡਰੱਗਜ਼ ਮਾਮਲੇ 'ਚ ਮਜੀਠੀਆ 'ਤੇ ਗੰਭੀਰ ਦੋਸ਼ ਲਾਏ ਗਏ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਸਥਿਤ ਨਸ਼ਾ ਤਸਕਰ ਸਤਪ੍ਰੀਤ ਸੱਤਾ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਮਜੀਠੀਆ ਦੇ ਸਰਕਾਰੀ ਕੁਆਰਟਰਾਂ ਵਿੱਚ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਇੱਕ ਗੱਡੀ ਅਤੇ ਇੱਕ ਗੰਨਮੈਨ ਵੀ ਦਿੱਤਾ ਸੀ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਦਬਾਅ ਪਾ ਕੇ ਨਸ਼ਾ ਵੀ ਦਿਵਾਉਂਦੇ ਰਹੇ। ਮਜੀਠੀਆ 'ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤੇ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਾ ਰਿਹਾ।

ਅਗਸਤ 2022 ਵਿੱਚ ਮਿਲ ਸੀ ਜ਼ਮਾਨਤ : ਬਿਕਰਮ ਸਿੰਘ ਮਜੀਠੀਆ ਇਸ ਕੇਸ ਵਿੱਚ ਲੰਮਾ ਸਮਾਂ ਜੇਲ੍ਹ ਵਿੱਚ ਵੀ ਕੱਟ ਚੁੱਕੇ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਚੋਣ ਲੜਦਿਆਂ ਸੁਪਰੀਮ ਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਵੋਟ ਪਾਉਣ ਤੋਂ ਬਾਅਦ ਮਜੀਠੀਆ ਨੂੰ ਮੁੜ ਆਤਮ ਸਮਰਪਣ ਕਰਨਾ ਪਿਆ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਵੀ ਉਹ ਲਗਭਗ 6 ਮਹੀਨੇ ਜੇਲ੍ਹ 'ਚ ਰਹੇ ਅਤੇ ਅਗਸਤ 2022 'ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.