ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਹੋਏ ਹਨ। ਇਸੇ ਮਾਮਲੇ ਵਿਚ ਹੀ ਅੱਜ ਯਾਨੀ ਕਿ 21 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ, ਅੱਜ ਸਾਬਕਾ ਮੁੱਖ ਮੰਤਰੀ ਵੱਲੋਂ ਵਿਜੀਲੈਂਸ ਕੋਲੋਂ ਇੱਕ ਹਫ਼ਤੇ ਦੀ ਮੁਹਲਤ ਮੰਗੀ ਗਈ ਹੈ। ਉਨ੍ਹਾਂ ਨੇ ਦਸਤਾਵੇਜ਼ ਤੇ ਡਿਟੇਲ ਜੁਟਾਉਣ ਲਈ ਇਕ ਹਫ਼ਤੇ ਦਾ ਹੋਰ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਸੀਐੱਮ ਨੂੰ ਅੱਜ ਪੇਸ਼ ਹੋਣ ਲਈ ਬੁਲਾਇਆ ਸੀ। ਉਹ ਅੱਜ ਦੂਜੀ ਵਾਰ ਵਿਜੀਲੈਂਸ ਅੱਗੇ ਪੇਸ਼ ਹੋਣ ਵਾਲੇ ਸਨ। ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਉਹ ਵਿਜੀਲੈਂਸ ਅੱਗੇ ਪੇਸ਼ ਹੋ ਚੁੱਕੇ ਹਨ ਤੇ ਆਮਦਨ ਨਾਲੋਂ ਵੱਧ ਜਾਇਦਾਦ ਮਾਮਲੇ ਵਿਚ 7 ਘੰਟੇ ਪੁੱਛਗਿੱਛ ਵੀ ਕੀਤੀ ਗਈ ਸੀ। ਵਿਜੀਲੈਂਸ ਨੇ ਚੰਨੀ ਤੋਂ ਉਨ੍ਹਾਂ ਦੀ ਪ੍ਰਾਪਰਟੀ, ਆਮਦਨ ਦੇ ਸਰੋਤਾਂ ਤੇ ਬੈਂਕ ਖ਼ਾਤਿਆਂ ਦੀ ਡਿਟੇਲ ਮੰਗੀ ਸੀ। ਵਿਜੀਲੈਂਸ ਨੇ ਬਕਾਇਦਾ ਇਕ ਪ੍ਰੋਫਾਰਮਾ ਚੰਨੀ ਨੂੰ ਦਿੱਤਾ ਸੀ ਜਿਸ ’ਚ ਪੂਰੀ ਡਿਟੇਲ ਭਰ ਕੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ।
ਚੰਨੀ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ : ਇਸੇ ਸਬੰਧੀ ਗੱਲ ਕਰੀਏ ਤਾਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਵਾਂ ਆਗੂਆਂ ਤੋਂ ਪੁੱਛਗਿੱਛ ਕਰਨ ਦੀ ਗੱਲ ਕੀਤੀ ਜਾ ਰਹੀ ਸੀ। ਦਰਅਸਲ ਵਿਜੀਲੈਂਸ ਟੀਮ ਨੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਤੋਂ ਇਕ ਵਾਰ ਪੁੱਛਗਿੱਛ ਕੀਤੀ ਹੈ। ਪਰ, ਉਸ ਨੂੰ ਅੱਜ 21 ਅਪ੍ਰੈਲ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਚੰਨੀ 'ਤੇ 'ਆਪ' ਸਰਕਾਰ 'ਤੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਹੈ। ਹਾਲਾਂਕਿ, ਚੰਨੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਜਦਕਿ 'ਆਪ' ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੰਨੀ ਦੇ ਨਾਮਜ਼ਦਗੀ ਪੱਤਰਾਂ 'ਚ 10 ਕਰੋੜ ਰੁਪਏ ਦਾ ਹਵਾਲਾ ਦੇਣ ਦੀ ਗੱਲ ਕਹੀ ਹੈ।
ਪਿਛਲੀ ਵਾਰ ਚੰਨੀ ਨੇ ਕੀ ਕਿਹਾ ?: ਪਿਛਲੀ ਵਾਰ ਵਿਜੀਲੈਂਸ ਦਫ਼ਤਰ ਦੇ ਬਾਹਰ ਚੰਨੀ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਸੀ ਕਿ ਮੈਨੂੰ ਕੋਈ ਡਰ ਨਹੀਂ ਹੈ। ਉਹ ਮੈਨੂੰ ਗੋਲੀ ਮਾਰਨਾ ਚਾਹੁੰਦਾ ਹੈ। ਉਨ੍ਹਾ ਕਿਹਾ ਕਿ ਜਿਸ ਦਾ ਘਰ ਕੁਰਕੀ 'ਤੇ ਹੈ ਅਤੇ ਉਸ ਨੂੰ ਹਾਈ ਕੋਰਟ ਤੋਂ ਕੁਰਕੀ 'ਤੇ ਰੋਕ ਲੱਗੀ ਹੋਈ ਹੈ, ਉਸ ਕੋਲ ਕਿਹੜੀ ਜਾਇਦਾਦ ਹੋ ਸਕਦੀ ਹੈ। ਇਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਜਾਂਚ ਹੈ। ਚੰਨੀ ਆਪਣੇ ਵਕੀਲਾਂ ਨਾਲ ਇਕੱਲੇ ਹੀ ਵਿਜੀਲੈਂਸ ਦਫ਼ਤਰ ਪੁੱਜੇ ਸਨ।
ਧੱਕੇਸ਼ਾਹੀ ਕੀਤੀ ਜਾ ਰਹੀ ਹੈ: ਪੁੱਛਗਿੱਛ ਤੋਂ ਬਾਅਦ ਬਾਹਰ ਆਏ ਚੰਨੀ ਬਹੁਤ ਗੁੱਸੇ 'ਚ ਸਨ। ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਕੁਝ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਅਤੇ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ’ਤੇ ਸੈਂਕੜੇ ਏਕੜ ਜ਼ਮੀਨ ਅਤੇ ਮਹਿੰਗੀਆਂ ਗੱਡੀਆਂ ਦੇ ਦੋਸ਼ ਲੱਗੇ ਸਨ। ਹੁਣ ਸਰਕਾਰ ਮੈਨੂੰ ਉਸ ਜ਼ਮੀਨ ’ਤੇ ਖੜ੍ਹਾ ਕਰਕੇ ਦਿਖਾਵੇ ਕਿ ਇਹ ਮੇਰੀ ਹੈ।
ਇਹ ਵੀ ਪੜ੍ਹੋ : Poonch Terrorist Attack : ਪੁੰਛ ਅੱਤਵਾਦੀ ਹਮਲੇ ਵਿੱਚ ਬਠਿੰਡਾ ਦਾ ਜਵਾਨ ਸ਼ਹੀਦ, 20 ਦਿਨ ਪਹਿਲਾਂ ਛੁੱਟੀ ਕੱਟ ਕੇ ਡਿਊਟੀ 'ਤੇ ਪਰਤਿਆ ਸੀ ਜਵਾਨ
ਚਰਨਜੀਤ ਚੰਨੀ ਨੇ ਕਿਹਾ ਸੀ ਕਿ ਜਿਸ ਸਰਕਾਰ ਦਾ ਮੁੱਖ ਮੰਤਰੀ ਕਹਿੰਦਾ ਸੀ ਕਿ ਉਸ ਦੇ ਪੁੱਤਰ ਕੋਲ ਮਹਿੰਗੀਆਂ ਗੱਡੀਆਂ ਹਨ, ਉਹ ਦਿਖਾਵੇ ਕਿ ਉਹ ਗੱਡੀਆਂ ਕਿੱਥੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀ ਸਾਜ਼ਿਸ਼ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਲਈ ਰਚੀ ਗਈ ਹੈ। ਪਰ, ਉਹ ਡਰ ਕੇ ਭੱਜਣ ਵਾਲਾ ਨਹੀਂ ਹੈ, ਸਗੋਂ ਇਨ੍ਹਾਂ ਝੂਠਾਂ ਦਾ ਡਟ ਕੇ ਮੁਕਾਬਲਾ ਕਰਾਂਗੇ।