ਚੰਡੀਗੜ੍ਹ: ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬੁਖਾਰ ਹੋਣ ਕਾਰਨ 4 ਸਤੰਬਰ ਨੂੰ ਪੀਜੀਆਈ ਦਾਖਲ ਕਰਾਇਆ ਗਿਆ ਸੀ। ਉਹ 3 ਸਤੰਬਰ, ਸ਼ਨੀਵਾਰ ਨੂੰ ਚੈੱਕਅਪ ਲਈ ਪੀਜੀਆਈ ਪਹੁੰਚੇ। 94 ਸਾਲਾਂ ਪ੍ਰਕਾਸ਼ ਸਿੰਘ ਬਾਦਲ ਦੇ ਲੋੜੀਂਦੇ ਟੈਸਟ ਕੀਤੇ (Parkash Singh Badal Discharged from PGI) ਗਏ ਸਨ।
ਜਾਣਕਾਰੀ ਮੁਤਾਬਕ, ਪ੍ਰਕਾਸ਼ ਸਿੰਘ ਬਾਦਲ ਠੀਕ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ 2 ਸਤੰਬਰ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਅੱਜ ਕਰੀਬ 4 ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਦੱਸ ਦਈਏ ਕਿ 3-4 ਮਹੀਨੇ ਪਹਿਲਾਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਛਾਤੀ ਅਤੇ ਢਿੱਡ ਵਿੱਚ ਦਰਦ ਹੋਣ ਤੋਂ ਬਾਅਦ ਚੈੱਕਅੱਪ ਲਈ ਪੀਜੀਆਈ ਲਿਆਂਦਾ ਗਿਆ ਸੀ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ (Parkash Singh Badal Health Status) ਜਨਵਰੀ ਵਿੱਚ ਕੋਰੋਨਾ ਵੀ ਹੋ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਪੰਜਾਬ ਵਾਰ ਰਹਿ ਚੁੱਕੇ ਹਨ ਮੁੱਖ ਮੰਤਰੀ: ਅਕਸਰ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਵੱਡੀ ਗਿਣਤੀ ਵਿੱਚ ਸੂਬੇ ਦੇ ਲੋਕ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦਾ ਤਜ਼ਰਬੇਕਾਰ ਖਿਡਾਰੀ ਮੰਨਦੇ ਹਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਦਹਾਕਿਆਂ ਤੋਂ ਉਹ ਪਾਰਟੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਕਾਫੀ ਉੱਭਰ ਕੇ ਵੀ ਸਾਹਮਣੇ ਆਇਆ।
ਇਹ ਵੀ ਪੜ੍ਹੋ: ਮੁੱਖ ਮੰਤਰੀ ਦਾ ਬਿਆਨ, ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ ਮੁਫਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ