ETV Bharat / state

Bir Davinder Singh Passed Away: ਨਹੀਂ ਰਹੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਪੀਜੀਆਈ ਵਿੱਚ ਲਏ ਆਖਰੀ ਸਾਹ

ਪੰਜਾਬ ਕਾਂਗਰਸ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਇਸ ਗੱਲ ਦੀ ਪੁਸ਼ਟੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਟਵੀਟ ਹੈਂਡਲ ਤੋਂ ਟਵੀਟ ਕਰਦਿਆਂ ਕੀਤੀ ਹੈ।

Former Deputy Speaker Bir Davinder Singh passed away
ਨਹੀਂ ਰਹੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ
author img

By

Published : Jun 30, 2023, 2:04 PM IST

Updated : Jun 30, 2023, 2:10 PM IST

ਚੰਡੀਗੜ੍ਹ ਡੈਸਕ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਜਾਰੀ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ ਕਾਂਗਰਸੀ ਆਗੂ ਬੀਰਦਵਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਪੀਜੀਆਈ ਵਿਖੇ ਦਾਖਲ ਸਨ ਤੇ ਫੂਡ ਪਾਈਪ ਵਿੱਚ ਕੈਂਸਰ ਦੀ ਸਮੱਸਿਆ ਨਾਲ ਜੂਝ ਰਹੇ ਸਨ। ਬੀਰਦਵਿੰਦਰ ਸਿੰਘ ਦੇ ਪੁੱਤਰ ਅਨੰਤਵੀਰ ਸਿੰਘ ਸਰਾਓ ਤੇ ਉਨ੍ਹਾਂ ਦੀ ਪੁੱਤਰੀ ਵਿੰਕੂ ਸਰਾਓ ਨੇ ਦੱਸਿਆ ਕਿ ਬੀਤੀ 16 ਜੂਨ ਨੂੰ ਉਨ੍ਹਾਂ ਨੂੰ ਤਬੀਅਤ ਖਰਾਬ ਹੋਣ ਕਾਰਨ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਅੱਜ ਉਨ੍ਹਾਂ ਨੇ ਸਵੇਰੇ 11 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਕੀਤਾ ਜਾਵੇਗਾ।

ਰਾਜਾ ਵੜਿੰਗ ਨੇ ਕੀਤਾ ਟਵੀਟ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ "ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਆਪਣੀ ਡੂੰਘੀ ਜਾਣਕਾਰੀ, ਉਸਦੀ ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਮਸ਼ਹੂਰ ਸੀ। ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।"

  • Deeply saddened to hear about the passing away of former deputy speaker S. Bir Devinder Singh ji. He was renowned for his deep knowledge about Punjab, his humility & selfless service. I extend my deepest condolence to the bereaved family membes. May Waheguru rest the departed… pic.twitter.com/BDajawM586

    — Amarinder Singh Raja Warring (@RajaBrar_INC) June 30, 2023 " class="align-text-top noRightClick twitterSection" data=" ">

ਸਿਆਸੀ ਸਫਰ : ਉਨ੍ਹਾਂ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਹੋਵੇਗਾ। ਦੱਸ ਦੇਈਏ ਕਿ 2003 ਵਿੱਚ ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਨ। ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਰਹੇ ਹਨ ਅਤੇ 1980 ਵਿੱਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਅਤੇ ਸਿਆਸੀ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ ਅਤੇ 2002 ਵਿੱਚ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ। ਉਹ ਇੱਕ ਵਧੀਆ ਬੁਲਾਰੇ ਅਤੇ ਸਰੋਤਿਆਂ ਦੇ ਚੰਗੇ ਹੁੰਗਾਰੇ ਲਈ ਵੀ ਜਾਣਿਆ ਜਾਂਦਾ ਹੈ।

Last Updated : Jun 30, 2023, 2:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.