ਚੰਡੀਗੜ੍ਹ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ 77 ਸਾਲਾਂ ਵਿੱਚ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਬੇਦੀ ਨੇ 1967 ਅਤੇ 1979 ਦੇ ਵਿਚਾਲੇ ਦੇਸ਼ ਲਈ 67 ਟੈਸਟ ਮੈਚ ਖੇਡੇ ਅਤੇ ਇਸ ਦੌਰਾਨ 266 ਵਿਕਟਾਂ ਹਾਸਿਲ ਕੀਤੀਆਂ ਹਨ। ਇਸਦੇ ਨਾਲ ਹੀ ਬਿਸ਼ਨ ਸਿੰਘ ਬੇਦੀ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਵਿੱਚ ਸੱਤ ਵਿਕਟਾਂ ਵੀ ਲਈਆਂ ਸਨ। ਬਿਸ਼ਨ ਸਿੰਘ ਬੇਦੀ ਦੀ ਮੌਤ ਉੱਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁਖ ਜਾਹਿਰ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ : ਬਿਸ਼ਨ ਸਿੰਘ ਬੇਦੀ ਦੀ ਮੌਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਹੈ ਕਿ...''ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ‘ਸਰਦਾਰ ਆਫ਼ ਸਪਿਨ’ ਦੇ ਨਾਮ ਨਾਲ ਜਾਣੇ ਜਾਂਦੇ ਸਰਦਾਰ ਬਿਸ਼ਨ ਸਿੰਘ ਬੇਦੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ…ਕ੍ਰਿਕਟ ਪ੍ਰੇਮੀ ਹੋਣ ਦੇ ਨਾਤੇ ਮੈਂ ਬਿਸ਼ਨ ਸਿੰਘ ਜੀ ਦੀ ਖੇਡ ਦਾ ਹਮੇਸ਼ਾ ਕਾਇਲ ਰਿਹਾ ਹਾਂ…ਭਾਰਤੀ ਕ੍ਰਿਕਟ ਦੇ ਇਤਿਹਾਸ ‘ਚ ਬਿਸ਼ਨ ਸਿੰਘ ਜੀ ਦਾ ਨਾਮ ਸੁਨਹਿਰੇ ਅੱਖਰਾਂ ‘ਚ ਲਿਖਿਆ ਹਮੇਸ਼ਾ ਸਾਡੇ ਚੇਤਿਆਂ ‘ਚ ਰਹੇਗਾ…. ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ…ਪਰਮਾਤਮਾ ਬਿਸ਼ਨ ਸਿੰਘ ਜੀ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ… ਵਾਹਿਗੁਰੂ ਵਾਹਿਗੁਰੂ।
-
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ‘ਸਰਦਾਰ ਆਫ਼ ਸਪਿਨ’ ਦੇ ਨਾਮ ਨਾਲ ਜਾਣੇ ਜਾਂਦੇ ਸਰਦਾਰ ਬਿਸ਼ਨ ਸਿੰਘ ਬੇਦੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ…ਕ੍ਰਿਕਟ ਪ੍ਰੇਮੀ ਹੋਣ ਦੇ ਨਾਤੇ ਮੈਂ ਬਿਸ਼ਨ ਸਿੰਘ ਜੀ ਦੀ ਖੇਡ ਦਾ ਹਮੇਸ਼ਾ ਕਾਇਲ ਰਿਹਾ ਹਾਂ…ਭਾਰਤੀ ਕ੍ਰਿਕਟ ਦੇ ਇਤਿਹਾਸ ‘ਚ ਬਿਸ਼ਨ ਸਿੰਘ ਜੀ ਦਾ ਨਾਮ ਸੁਨਹਿਰੇ ਅੱਖਰਾਂ ‘ਚ… pic.twitter.com/KnjQja9qHe
— Bhagwant Mann (@BhagwantMann) October 23, 2023 " class="align-text-top noRightClick twitterSection" data="
">ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ‘ਸਰਦਾਰ ਆਫ਼ ਸਪਿਨ’ ਦੇ ਨਾਮ ਨਾਲ ਜਾਣੇ ਜਾਂਦੇ ਸਰਦਾਰ ਬਿਸ਼ਨ ਸਿੰਘ ਬੇਦੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ…ਕ੍ਰਿਕਟ ਪ੍ਰੇਮੀ ਹੋਣ ਦੇ ਨਾਤੇ ਮੈਂ ਬਿਸ਼ਨ ਸਿੰਘ ਜੀ ਦੀ ਖੇਡ ਦਾ ਹਮੇਸ਼ਾ ਕਾਇਲ ਰਿਹਾ ਹਾਂ…ਭਾਰਤੀ ਕ੍ਰਿਕਟ ਦੇ ਇਤਿਹਾਸ ‘ਚ ਬਿਸ਼ਨ ਸਿੰਘ ਜੀ ਦਾ ਨਾਮ ਸੁਨਹਿਰੇ ਅੱਖਰਾਂ ‘ਚ… pic.twitter.com/KnjQja9qHe
— Bhagwant Mann (@BhagwantMann) October 23, 2023ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ‘ਸਰਦਾਰ ਆਫ਼ ਸਪਿਨ’ ਦੇ ਨਾਮ ਨਾਲ ਜਾਣੇ ਜਾਂਦੇ ਸਰਦਾਰ ਬਿਸ਼ਨ ਸਿੰਘ ਬੇਦੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ…ਕ੍ਰਿਕਟ ਪ੍ਰੇਮੀ ਹੋਣ ਦੇ ਨਾਤੇ ਮੈਂ ਬਿਸ਼ਨ ਸਿੰਘ ਜੀ ਦੀ ਖੇਡ ਦਾ ਹਮੇਸ਼ਾ ਕਾਇਲ ਰਿਹਾ ਹਾਂ…ਭਾਰਤੀ ਕ੍ਰਿਕਟ ਦੇ ਇਤਿਹਾਸ ‘ਚ ਬਿਸ਼ਨ ਸਿੰਘ ਜੀ ਦਾ ਨਾਮ ਸੁਨਹਿਰੇ ਅੱਖਰਾਂ ‘ਚ… pic.twitter.com/KnjQja9qHe
— Bhagwant Mann (@BhagwantMann) October 23, 2023
- Bad air quality in Ludhiana: ਲੁਧਿਆਣਾ ਦੀ ਵੀ ਆਬੋ-ਹਵਾ ਹੋਈ ਖਰਾਬ, ਏਅਰ ਕੁਆਲਿਟੀ ਇੰਡੈਕਸ ਪਹੁੰਚਿਆ 150 ਤੋਂ ਪਾਰ, ਲੋਕਾਂ ਨੂੰ ਸਾਂਹ ਲੈਣ 'ਚ ਹੋ ਰਹੀ ਪ੍ਰੇਸ਼ਾਨੀ
- Worth Rs. 80 Crores Heroin Seized: ਹੈਰੋਇਨ ਦੀ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ਼, ਲਗਭਗ 80 ਕਰੋੜ ਦੀ ਹੈਰੋਇਨ ਸਣੇ 1 ਮੁਲਜ਼ਮ ਗ੍ਰਿਫਤਾਰ
- Farmers Protest In Punjab: ਕਿਸਾਨ ਜਥੇਬੰਦੀਆਂ ਦਾ ਐਲਾਨ- ਪੰਜਾਬ 'ਚ 15 ਨਵੰਬਰ ਤੋਂ ਸਾਰੇ ਟੋਲ ਪਲਾਜ਼ਾ ਬੰਦ, 23-24 ਨੂੰ ਸਰਕਾਰ ਦੇ ਸਾੜੇ ਜਾਣਗੇ ਪੁਤਲੇ
ਅੰਮ੍ਰਿਤਸਰ ਵਿੱਚ ਹੋਇਆ ਸੀ ਜਨਮ : ਬਿਸ਼ਨ ਸਿੰਘ ਬੇਦੀ ਦਾ ਜਨਮ ਅੰਮ੍ਰਿਤਸਰ ਵਿੱਚ 25 ਸਤੰਬਰ 1946 ਨੂੰ ਹੋਇਆ ਸੀ। ਬਿਸ਼ਨ ਸਿੰਘ ਬੇਦੀ ਨੇ ਘਰੇਲੂ ਪੱਧਰ 'ਖੇਡਦਿਆਂ ਭਾਰਤੀ ਟੀਮ 'ਚ ਆਪਣੀ ਥਾਂ ਬਣਾਈ ਸੀ। ਬੇਦੀ ਨੇ ਟੀਮ ਇੰਡੀਆ ਲਈ 67 ਮੈਚ ਖੇਡੇ ਅਤੇ 266 ਵਿਕਟਾਂ ਲਈਆਂ। ਇੱਕ ਪਾਰੀ ਵਿੱਚ ਉਨ੍ਹਾਂ ਨੇ ਸਰਵਸ੍ਰੇਸ਼ਠ ਪ੍ਰਦਰਸ਼ਨ 98 ਦੌੜਾਂ ਦੇ ਕੇ 7 ਵਿਕਟਾਂ ਸੀ। ਬਿਸ਼ਨ ਸਿੰਘ ਬੇਦੀ ਨੇ ਕਾਉਂਟੀ ਕ੍ਰਿਕਟ ਵਿੱਚ ਨੌਰਥੈਂਪਟਨਸ਼ਾਇਰ ਟੀਮ ਦੀ ਨੁਮਾਇੰਦਗੀ ਵੀ ਕੀਤੀ ਹੈ। ਬਿਸ਼ਨ ਸਿੰਘ ਬੇਦੀ ਦੇ ਵਨਡੇ ਕਰੀਅਰ ਮੁਤਾਬਿਕ ਭਾਰਤ ਲਈ ਆਪਣਾ ਪਹਿਲਾ ਮੈਚ 13 ਜੁਲਾਈ 1974 ਨੂੰ ਲੀਡਜ਼ ਵਿੱਚ ਇੰਗਲੈਂਡ ਦੇ ਖਿਲਾਫ ਖੇਡਿਆ ਸੀ।