ETV Bharat / state

Ranjit Singh Talwandi Death News: ਅਕਾਲੀ ਦਲ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦਾ ਦੇਹਾਂਤ - ਰਣਜੀਤ ਸਿੰਘ ਤਲਵੰਡੀ ਬਾਰੇ

ਅਕਾਲੀ ਦਲ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦਾ ਬੀਤੇ ਦਿਨ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਪੀਜੀਆਈ ਵਿੱਚ ਆਖਰੀ ਸਾਹ ਲਏ।

Ranjit Singh Talwandi Death News
Ranjit Singh Talwandi Death News
author img

By ETV Bharat Punjabi Team

Published : Dec 6, 2023, 7:41 AM IST

ਚੰਡੀਗੜ੍ਹ: ਲੁਧਿਆਣਾ ਦੇ ਰਾਏਕੋਟ ਤੋਂ ਸਾਬਕਾ ਅਕਾਲੀ ਦਲ ਦੇ ਵਿਧਾਇਕ ਰਣਜੀਤ ਸਿੰਘ ਤਲਵੰਡੀ ਨਹੀਂ ਰਹੇ। ਰਣਜੀਤ ਸਿੰਘ ਨੇ ਕਾਫੀ ਸਮੇਂ ਤੋਂ ਚੰਡੀਗੜ੍ਹ ਵਿਖੇ ਪੀਜੀਆਈ ਵਿੱਚ ਦਾਖਲ ਸਨ, ਜਿੱਥੇ ਉਨ੍ਹਾਂ ਨੂੰ ਮੰਗਲਵਾਰ ਨੂੰ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆ ਦੁਖ ਜ਼ਾਹਿਰ ਕੀਤਾ। ਰਣਜੀਤ ਸਿੰਘ ਤਲਵੰਡੀ ਦੇ ਅਕਾਲੇ ਚਲਾਣੇ ਦੀ ਖ਼ਬਰ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਸਿਆਸੀ ਪਾਰਟੀਆਂ ਸਣੇ ਹਰ ਕੋਈ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਿਹਾ ਹੈ।

ਰਣਜੀਤ ਸਿੰਘ ਤਲਵੰਡੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਬਾਅਦ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਰਾਏਕੋਟ) ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਤਲਵੰਡੀ 2002 ਤੋਂ 2007 ਤੱਕ ਰਾਏਕੋਟ ਦੇ ਵਿਧਾਇਕ ਰਹੇ। ਅਕਾਲੀ ਦਲ ਬਾਦਲ ਤੋਂ ਚੋਣ ਜਿੱਤਣ ਵਾਲੇ ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਦੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਹਰਾਇਆ ਸੀ।

  • Saddened to learn about the demise of former MLA S. Ranjit Singh Talwandi Ji. My heartfelt condolences to the bereaved family, friends and followers. May Gurusahab grant eternal peace to the departed soul. pic.twitter.com/mXzJg90nuY

    — Sukhbir Singh Badal (@officeofssbadal) December 5, 2023 " class="align-text-top noRightClick twitterSection" data=" ">

ਸੁਖਬੀਰ ਬਾਦਲ ਦਾ ਟਵੀਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਟਵੀਟ ਕਰਦਿਆ ਲਿਖਿਆ ਕਿ ਰਣਜੀਤ ਸਿੰਘ ਤਲਵੰਡੀ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ।

ਸਾਬਕਾ ਵਿਧਾਇਕ ਸ.ਰਣਜੀਤ ਸਿੰਘ ਤਲਵੰਡੀ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰ, ਦੋਸਤਾਂ ਅਤੇ ਪੈਰੋਕਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। - ਸੁਖਬੀਰ ਬਾਦਲ, ਪ੍ਰਧਾਨ, ਅਕਾਲੀ ਦਲ

ਬਾਦਲ ਪਰਿਵਾਰ ਨਾਲ ਨਰਾਜ਼ਗੀ: ਰਣਜੀਤ ਸਿੰਘ ਤਲਵੰਡੀ ਬਾਦਲ ਪਰਿਵਾਰ ਨਾਲ ਨਾਰਾਜ਼ਗੀ ਦੇ ਚੱਲਦੇ ਸਾਲ 2021 ਵਿੱਚ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਯੂਨਾਈਟਿਡ ਵਿੱਚ ਸ਼ਾਮਲ ਹੋ ਗਏ ਸੀ ਅਤੇ ਪਾਰਟੀ ਦੇ ਜਨਰਲ ਸਕੱਤਰ ਵੀ ਬਣੇ।

ਪੁੱਤਰ ਦੀ ਸੜਕ ਹਾਦਸੇ ਵਿੱਚ ਹੋ ਚੁੱਕੀ ਮੌਤ: ਰਣਜੀਤ ਸਿੰਘ ਤਲਵੰਡੀ 1997 ਤੋਂ 2002 ਤੱਕ PSIEC ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਦੇ ਪੁੱਤਰ ਜਗਤੇਸ਼ਵਰ ਸਿੰਘ ਦੀ 2015 ਵਿੱਚ ਕਾਰ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ। ਰਣਜੀਤ ਸਿੰਘ ਤਲਵੰਡੀ ਦੀ ਭੈਣ ਅਕਾਲੀ ਦਲ ਯੂਨਾਈਟਿਡ ਮਹਿਲਾ ਵਿੰਗ ਦੀ ਪ੍ਰਧਾਨ ਹੈ। ਰਣਜੀਤ ਸਿੰਘ ਤਲਵੰਡੀ ਦੀ ਮਾਤਾ ਮਹਿੰਦਰ ਕੌਰ ਵੀ ਕੈਬਨਿਟ ਮੰਤਰੀ ਰਹਿ ਚੁੱਕੀ ਹੈ। ਰਣਜੀਤ ਤਲਵੰਡੀ ਆਪਣੇ ਪਿੱਛੇ ਪਤਨੀ ਸਰਤਾਜ ਕੌਰ ਅਤੇ ਇੱਕ ਧੀ ਨੂੰ ਛੱਡ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.