ਚੰਡੀਗੜ੍ਹ: ਸਾਬਕਾ ਵਿਧਾਇਕ ਸੁਖਦਰਸ਼ਨ ਮਰਾੜ ਦੀ ਕੋਰੋਨਾ ਕਾਰਨ ਮੌਤ ਹੋ ਗਈ, ਜਿਸ ਤੋਂ ਮਗਰੋਂ ਪੂਰੇ ਇਲਾਕੇ ’ਚ ਮਾਤਮ ਛਾਅ ਗਿਆ। ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ 79 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਭਲਕੇ ਉਹਨਾਂ ਦਾ ਉਹਨਾਂ ਦੇ ਜੱਦੀ ਪਿੰਡ ’ਚ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜੋ: ਨਸ਼ੇ ਦੇ ਆਦੀ ਪੁੱਤ ਨੇ ਆਪਣੀ ਮਾਂ ਨੂੰ ਉਤਾਰਿਆ ਮੌਤ ਦੇ ਘਾਟ
ਸੁਖਦਰਸ਼ਨ ਸਿੰਘ ਮਰਾੜ ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਆਪਣੀ ਵੱਖਰੀ ਪਛਾਣ ਰੱਖਣ ਲੱਗੇ ਜਦ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜ ਕੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਨੂੰ ਹਰਾਇਆ ਸੀ।
ਸੁਖਦਰਸ਼ਨ ਸਿੰਘ ਮਰਾੜ 2002 ’ਚ ਪਹਿਲੀ ਵਾਰ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ। ਉਹ ਆਜ਼ਾਦ ਤੌਰ ’ਤੇ ਚੋਣ ਲੜੇ ਅਤੇ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਹਰਚਰਨ ਸਿੰਘ ਬਰਾੜ ਤੇ ਸ਼੍ਰੋਮਣੀ ਅਕਾਲੀ ਦਲ ਦੇ ਭਾਈ ਹਰਨਿਰਪਾਲ ਸਿੰਘ ਕੁੱਕੂ ਨੂੰ ਹਰਾਇਆ ਸੀ।
2002 ’ਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਕਾਂਗਰਸ ’ਚ ਸ਼ਾਮਲ ਹੋ ਗਏ।