ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਸਤੇ ਜਾਗਰੂਕ ਕਰਨ ਲਈ ਜ਼ੋਰਦਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।Four agriculture officers suspended
-
आज मैंने पंजाब के संगरूर, पटियाला और तरनतारन के चार अधिकारियों को पराली जलाने की घटनाओं पर लापरवाही बरतने पर सस्पेंड कर दिया, किसानों की मदद और उन्हें समझाने कि अपनी ड्यूटी ठीक से ना करने पर सख्त कार्यवाही होगी @BhagwantMann @AAPPunjab @AamAadmiParty @ANI pic.twitter.com/6YJfeb62RC
— Kuldeep Dhaliwal (@KuldeepSinghAAP) October 30, 2022 " class="align-text-top noRightClick twitterSection" data="
">आज मैंने पंजाब के संगरूर, पटियाला और तरनतारन के चार अधिकारियों को पराली जलाने की घटनाओं पर लापरवाही बरतने पर सस्पेंड कर दिया, किसानों की मदद और उन्हें समझाने कि अपनी ड्यूटी ठीक से ना करने पर सख्त कार्यवाही होगी @BhagwantMann @AAPPunjab @AamAadmiParty @ANI pic.twitter.com/6YJfeb62RC
— Kuldeep Dhaliwal (@KuldeepSinghAAP) October 30, 2022आज मैंने पंजाब के संगरूर, पटियाला और तरनतारन के चार अधिकारियों को पराली जलाने की घटनाओं पर लापरवाही बरतने पर सस्पेंड कर दिया, किसानों की मदद और उन्हें समझाने कि अपनी ड्यूटी ठीक से ना करने पर सख्त कार्यवाही होगी @BhagwantMann @AAPPunjab @AamAadmiParty @ANI pic.twitter.com/6YJfeb62RC
— Kuldeep Dhaliwal (@KuldeepSinghAAP) October 30, 2022
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਰ ਇਨ੍ਹਾਂ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਢੁੱਕਵੀਂ ਪਾਲਣਾ ਨਹੀਂ ਕੀਤੀ ਗਈ।
ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫ਼ਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਿਲ ਹਨ।
ਇਸੇ ਤਹਿਤ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਹ ਅਧਿਕਾਰੀ ਦਫ਼ਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਵਿਖੇ ਰਿਪੋਰਟ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਮੁਅੱਤਲੀ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਨਿਯਮਾਂ/ਹਦਾਇਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।Four agriculture officers suspended
ਇਹ ਵੀ ਪੜ੍ਹੋ: IPS ਅਫ਼ਸਰਾਂ ਤੋਂ ਰਿਹਾਇਸ਼ ਖਾਲੀ ਕਰਵਾਉਣ ਲਈ ਪੁਲਿਸ ਕਮਿਸ਼ਨਰ ਵੱਲੋਂ ਨੋਟਿਸ ਜਾਰੀ