ETV Bharat / state

ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ - Latest news of Uttarakhand mining businessman

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ SAS ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।

Four shooters of Bambiha gang including two t
Four shooters of Bambiha gang including two
author img

By

Published : Oct 28, 2022, 9:18 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ SAS ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਦੱਸ ਦੇਈਏ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸੇ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਇਹ ਆਪ੍ਰੇਸ਼ਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ, ਜ਼ਿਲ੍ਹਾ ਪੁਲਿਸ ਊਧਮ ਸਿੰਘ ਨਗਰ ਉੱਤਰਾਖੰਡ, ਸਪੈਸ਼ਲ ਸੈੱਲ ਦਿੱਲੀ ਅਤੇ ਜ਼ਿਲ੍ਹਾ ਪੁਲਿਸ ਐਸਏਐਸ ਨਗਰ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਸਾਧੂ ਸਿੰਘ, ਜਗਦੀਸ਼ ਸਿੰਘ ਉਰਫ਼ ਦੀਸ਼ਾ, ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ਼ ਚੂਚੀ, ਜਸਪ੍ਰੀਤ ਸਿੰਘ ਉਰਫ਼ ਲੌਕ ਸਾਰੇ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।

ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕੋਲੋਂ ਇੱਕ .30 ਬੋਰ ਪਿਸਟਲ ਸਮੇਤ ਦੋ ਮੈਗਜ਼ੀਨਾਂ ਅਤੇ 7 ਜਿੰਦਾ ਕਾਰਤੂਸ; 9 ਐਮਐਮ ਪਿਸਟਲ ਸਮੇਤ ਇੱਕ ਮੈਗਜ਼ੀਨ; ਤੁਰਕੀ ਦੀ ਬਣੀ 9 ਐਮਐਮ ਮਸ਼ੀਨ-ਪਿਸਟਲ ਸਣੇ 31 ਕਾਰਤੂਸਾਂ ਦੀ ਸਮਰੱਥਾ ਵਾਲੀ ਮੈਗਜ਼ੀਨ ਸਮੇਤ ਤਿੰਨ ਮੈਗਜ਼ੀਨਾਂ ਅਤੇ 19 ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਅਪਾਚੀ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਸੇ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ 'ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦਾ ਕਤਲ ਕੀਤਾ ਸੀ ਜਦੋਂਕਿ ਗ੍ਰਿਫਤਾਰ ਕੀਤੇ ਗਏ ਹੋਰ 2 ਵਿਅਕਤੀਆਂ ਨੇ ਉਨ੍ਹਾਂ ਨੂੰ ਹਥਿਆਰ, ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਘਰ ਦੀ ਰੇਕੀ ਵੀ ਕੀਤੀ ਸੀ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਪੰਜਾਬ ਦੇ ਇਲਾਕੇ ਅਤੇ ਹੋਰ ਗੁਆਂਢੀ ਸੂਬਿਆਂ ਵਿੱਚ ਹੋਰ ਵੀ ਘਿਨਾਉਣੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ ਜਿਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਜ਼ੀਰਕਪੁਰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 392, 384, 473, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ (8) ਦੇ ਤਹਿਤ ਐਫਆਈਆਰ ਨੰਬਰ 441 ਮਿਤੀ 28-10-2022 ਦਰਜ ਹੈ।

ਇਹ ਵੀ ਪੜ੍ਹੋ: CM ਮਾਨ ਵੱਲੋਂ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਦਰਮਿਆਨ ਦੂਰੀ ਘਟਾਉਣ ਦੀ ਮੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.