ਕੁਰਾਲੀ: ਸਿਹਤ ਵਿਭਾਗ ਪੰਜਾਬ ਅਤੇ ਸਿਵਿਲ ਸਰਜਨ ਮੁਹਾਲੀ ਡਾ.ਮਨਜੀਤ ਸਿੰਘ ਦੇ ਨਿਰਦੇਸ਼ਾਂ ਤੇ ਸਾਲਾਨਾ ਦੰਦਾਂ ਦਾ ਮੁਫ਼ਤ 32ਵਾਂ ਪੰਦਰਵਾੜਾ ਸਿਵਲ ਹਸਪਤਾਲ ਕੁਰਾਲੀ ‘ਚ ਸ਼ੁਰੂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਕੈਂਪ 16 ਨਵੰਬਰ ਤੋਂ 30 ਨਵੰਬਰ ਤੱਕ ਚਲੇਗਾ।
ਇਸ ਮੌਕੇ ਕੈਂਪ ਦਾ ਉਦਘਾਟਨ ਸਿਵਲ ਹਸਪਤਾਲ ਦੇ ਐਸਐਮਓ ਡਾ. ਭੁਪਿੰਦਰ ਸਿੰਘ ਨੇ ਕੀਤਾ। ਇਸ ਮੌਕੇ ਕੈਂਪ ਦੇ ਉਦਘਾਟਨੀ ਸਮਾਗਮ ‘ਚ ਪਹੁੰਚੇ ਲੋਕਾਂ ਨੂੰ ਦੰਦਾਂ ਦੀ ਸੰਭਾਲ, ਬਿਮਾਰੀਆਂ ਤੇ ਇਲਾਜ ਪ੍ਰਤੀ ਵੀ ਜਾਗਰੂਕ ਕੀਤਾ ਗਿਆ।
ਇਹ ਵੀ ਪੜ੍ਹੋ: ਸ਼ਿਵ ਸੈਨਾ ਵੱਲੋਂ ਰਾਜੋਆਣਾ ਦੀ ਸਜ਼ਾ ਮੁਆਫ਼ ਕੀਤੇ ਜਾਣ ਦਾ ਵਿਰੋਧ
ਕੈਂਪ ਨੂੰ ਸੰਬੋਧਨ ਕਰਦਿਆਂ ਦੰਦਾਂ ਦੇ ਡਾ. ਹਰਜਿੰਦਰ ਕੌਰ ਨੇ ਕਿਹਾ ਦੰਦਾਂ ਦੀ ਦੇਖਭਾਲ ਪ੍ਰਤੀ ਜਾਗਰੁਕ ਕੀਤਾ। ਉਨ੍ਹਾਂ ਕਿਹਾ ਕਿ ਅਣਦੇਖੀ ਦੰਦਾਂ ਦੀ ਬਿਮਾਰੀਆਂ ਨੂੰ ਜਨਮ ਦਿੰਦੀਆਂ ਹਨ। ਖ਼ਾਸਕਰ ਛੋਟੇ ਬੱਚਿਆਂ ਦੇ ਜੋ ਦੰਦਾਂ ਦੀ ਸਹੀ ਢੰਗ ਨਾਲ ਸਫ਼ਾਈ ਨਹੀਂ ਕਰਦੇ, ਉਨ੍ਹਾਂ ਨੂੰ ਹੀ ਸਭ ਤੋਂ ਜ਼ਿਆਦਾ ਬਿਮਾਰੀਆਂ ਦਾ ਖ਼ਤਰਾ ਰਹਿੰਦਾ ਹੈ। ਇਸ ਦੇ ਨਾਲ ਹੀ ਆਮ ਲੋਕਾਂ ‘ਚ ਵੀ ਦੰਦਾਂ ਦੀ ਸਫਾਈ ਨੂੰ ਲੈ ਕੇ ਜਾਗਰੂਕਤਾ ਦੀ ਕਮੀ ਹੈ। ਜਦਕਿ ਦੰਦਾਂ ਦੀ ਸਮੇਂ-ਸਮੇਂ ਸਿਰ ਜਾਂਚ ਕਰਵਾਉਣੀ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਐਸਐਮਓ ਡਾ. ਭੁਪਿੰਦਰ ਸਿੰਘ ਨੇ ਕਿਹਾ ਇਸ ਕੈਂਪ ਦੌਰਾਨ ਜਿੱਥੇ ਮੁਫ਼ਤ ਇਲਾਜ ਕੀਤਾ ਜਾਵੇਗਾ, ਉੱਥੇ ਲੋੜਵੰਦਾਂ ਦੇ ਮੁਫ਼ਤ ਦੰਦ ਵੀ ਲਗਾਏ ਜਾਣਗੇ। ਇਸ ਪੰਦਰਵਾੜੇ ਦੌਰਾਨ ਲੋਕਾਂ ਤੇ ਖਾਸਕਰ ਸਕੂਲੀ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਦੇ ਨਾਲ ਉਨ੍ਹਾਂ ਦੰਦਾਂ ਦੀ ਦੇਖਭਾਲ ਸੰਬੰਧੀ ਕੈਂਪ ਲਗਾ ਕੇ ਜਾਗਰੂਕ ਕੀਤਾ ਗਿਆ।