ETV Bharat / state

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ - Punjabi News

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੋਣੀਆਂ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀਆਂ ਨੂੰ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

Funds released for financial assistance to the beneficiaries under Ashirwad Scheme: Dr. Baljit Kaur
ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ
author img

By

Published : Mar 27, 2023, 2:06 PM IST

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

ਇਹ ਵੀ ਪੜ੍ਹੋ : Sidhu Moosewala ਦੇ ਪਿਤਾ ਤੇ ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ ਮਦਦ : ਸ਼ਗਨ ਸਕੀਮ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਚਲਾਈ ਜਾਂਦੀ ਹੈ ਜਿਹਨਾਂ ਦੀਆਂ ਬੱਚੀਆਂ ਦੇ ਵਿਆਹ ਸਮੇਂ 51000 ਰੁਪਏ ਸ਼ਗਨ ਦੇ ਤੌਰ 'ਤੇ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਵੈਸੇ ਤਾਂ ਇਹ ਯੋਜਨਾ ਪੰਜਾਬ ਵਿਚ 1997 ਵਿਚ ਸ਼ੁਰੂ ਕੀਤੀ ਗਈ ਸੀ ਪਰ 2004 ਵਿਚ ਇਸਦਾ ਨਾਂ ਬਦਲ ਕੇ ਆਸ਼ੀਰਵਾਦ ਸਕੀਮ ਰੱਖਿਆ ਗਿਆ ਸੀ। ਹਾਲਾਂਕਿ ਕਈ ਵਾਰ ਸ਼ਗਨ ਸਕੀਮ ਦੇ ਰਾਸ਼ੀ ਘਟਾਈ ਵਧਾਈ ਗਈ। ਸ਼ੁਰੂਆਤੀ ਦੌਰ ਵਿਚ ਸ਼ਗਨ ਸਕੀਮ ਤਹਿਤ 5100 ਰੁਪਏ ਆਰਥਿਕ ਪੱਖ ਤੋਂ ਕਮਜ਼ੋਰ ਪਰਿਵਾਰਾਂ ਨੂੰ ਦਿੱਤੇ ਜਾਂਦੇ ਸਨ। ਫਿਰ ਇਹ ਰਾਸ਼ੀ ਵਧਾ ਕੇ 6100 ਕੀਤੀ ਗਈ ਫਿਰ 2006 ਵਿਚ 6100 ਤੋਂ ਵਧਾ ਕੇ 15000 ਕੀਤਾ ਗਿਆ। 2017 ਵਿਚ ਕੈਪਟਨ ਸਰਕਾਰ ਨੇ ਇਹ ਰਾਸ਼ੀ ਵਧਾ ਕੇ 21000 ਰੁਪਏ ਕੀਤੀ ਸੀ ਅਤੇ ਸਾਲ 2021 ਵਿਚ ਸ਼ਗਨ ਸਕੀਮ 'ਚ 51000 ਰੁਪਏ ਦੀ ਰਾਸ਼ੀ ਪ੍ਰਦਾਨ ਕਰਨ ਦਾ ਟੀਚਾ ਮਿਿਥਆ ਗਿਆ। (ਪ੍ਰੈੱਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.