ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਭਗੌੜਾ ਕਰਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਇੱਕ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਭਗੌੜਾ ਕਰਾਰ ਕੀਤਾ ਹੈ।
ਗੈਂਗਸਟਰ ਗੋਲਡੀ ਬਰਾੜ ਉੱਤੇ ਫਿਰੌਤੀ ਮੰਗਣ ਦੇ ਇਲਜ਼ਾਮ: ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਗੋਲਡੀ ਬਰਾੜ ਵੱਲੋਂ ਇੱਕ ਬਿਜਨਸਮੈਨ ਕੋਲੋਂ ਫਿਰੌਤੀ ਮੰਗੀ ਸੀ ਜਿਸਦੀ ਸ਼ਿਕਾਇਤ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
29 ਨਵੰਬਰ ਨੂੰ ਹੋਵੇਗੀ ਸੁਣਵਾਈ: ਦੱਸ ਦਈਏ ਕਿ ਗੈਂਗਸਟਰ ਗੋਲਡੀ ਬਰਾੜ ਤੋਂ ਇਲਾਵਾ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਮੰਜੀਤ ਸਿੰਘ ਉੱਤੇ ਵੀ ਇਲਜ਼ਾਮ ਤੈਅ ਕੀਤੇ ਗਏ ਹਨ। ਮਾਮਲੇ ਵਿੱਚ ਹੁਣ ਟ੍ਰਾਇਲ ਸ਼ੁਰੂ ਹੋਵੇਗਾ। ਮਾਮਲੇ ਖਿਲਾਫ 29 ਨਵੰਬਰ ਨੂੰ ਮਾਮਲੇ ਵਿੱਚ ਸੁਣਵਾਈ ਹੋਵੇਗੀ।
ਕਾਰੋਬਾਰੀ ਤੋਂ ਮੰਗੀ ਸੀ ਫਿਰੌਤੀ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਾਰੋਬਾਰੀ ਨੂੰ ਵਟਸਐਪ ਉੱਤੇ ਕਾਲ ਆਈ ਸੀ। ਕਾਲ ਉੱਤੇ ਵਿਅਕਤੀ ਨੇ ਆਪਣੀ ਪਛਾਣ ਗੋਲਡੀ ਬਰਾੜ ਦੱਸੀ ਅਤੇ ਉਸ ਨੇ ਕਾਰੋਬਾਰੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਹਾਲਾਂਕਿ ਕਾਰੋਬਾਰੀ ਨੇ ਇੰਨੀ ਵੱਡੀ ਰਕਮ ਦੇਣ ਤੋਂ ਅਸਮਰੱਥਾ ਜ਼ਾਹਰ ਕੀਤੀ। ਇਸ ਤੋਂ ਬਾਅਦ ਅਗਲੇ ਦਿਨ ਮੁੜ ਤੋਂ ਕਾਲ ਕੀਤੀ ਅਤੇ ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਉਸਦੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਵੇਗਾ।
2017 ਤੋਂ ਕੈਨੇਡਾ ਵਿੱਚ ਹੈ ਗੈਂਗਸਟਰ ਗੋਲਡੀ ਬਰਾੜ: ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਗੋਲਡੀ ਬਰਾੜ 2017 ਵਿੱਚ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਪੰਜਾਬ ਪੁਲਿਸ ਅਨੁਸਾਰ ਉਹ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ। ਮੂਸੇਵਾਲਾ ਦਾ ਕਤਲ ਕਥਿਤ ਤੌਰ 'ਤੇ ਅਕਾਲੀ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ।
ਇਹ ਵੀ ਪੜੋ: ਖਾਲਸਾ ਵਹੀਰ ਦਾ ਹੋਇਆ ਆਗਾਜ਼, ਪੁਲਿਸ ਨੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ