ਚੰਡੀਗੜ੍ਹ: ਸੋਨੂੰ ਸ਼ਾਹ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਨੂੰ ਜ਼ਿਲ੍ਹਾ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦਰਅਸਲ ਬੁੱਧਵਾਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਿਸ਼ਨੋਈ ਨੂੰ ਜੱਜ ਮੀਨਾਕਸ਼ੀ ਗੁਪਤਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉੱਥੋਂ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦਾ ਫ਼ੈਸਲਾ ਲਿਆ ਗਿਆ।
ਇਸ ਤੋਂ ਪਹਿਲਾਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਬਿਸ਼ਨੋਈ ਨੂੰ ਬੀਤੇ ਸਨਿੱਚਰਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ।
ਲਾਰੈਂਸ ਬਿਸ਼ਨੋਈ ਉੱਤੇ ਦੋਸ਼ ਹੈ ਕਿ ਉਸ ਨੇ ਰਾਜਸਥਾਨ ਦੀ ਭਰਤਪੁਰ ਸੈਂਟਰਲ ਜੇਲ੍ਹ ਵਿੱਚ ਪ੍ਰਾਪਰਟੀ ਡੀਲਰ ਸੋਨੂੰ ਸ਼ਾਹ ਦੀ ਕਤਲ ਦੀ ਸਾਜ਼ਿਸ਼ ਰਚੀ ਸੀ। ਪੁਲਿਸ ਰਿਮਾਂਡ ਵਿੱਚ ਬਿਸ਼ਨੋਈ ਨੇ ਦੱਸਿਆ ਕਿ ਇਸ ਕਤਲ ਦੀ ਮਾਨੀਟਰਿੰਗ ਉਸ ਨੇ ਭਰਤਪੁਰ ਜੇਲ੍ਹ ਤੋਂ ਕੀਤੀ।