ETV Bharat / state

Gangster Sajan Gill arrested: ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਸਾਜਨ ਗਿੱਲ ਉਰਫ ਗੱਬਰ ਜਲੰਧਰ ਤੋਂ ਗ੍ਰਿਫਤਾਰ

ਪੰਜਾਬ ਪੁਲਿਸ (Punjab Police)ਵੱਲੋਂ ਲਗਾਤਾਰ ਗੈਂਗਟਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅੱਜ ਏਜੀਟੀਐਫ਼ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਵੱਲੋਂ ਗੈਂਗਸਟਰ ਗੱਬਰ (Gangster Sajan Gill)ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੜ੍ਹੋ ਪੂਰੀ ਖ਼ਬਰ

Gangster Sajan Gill : ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਸਾਜਨ ਗਿੱਲ ਉਰਫ ਗੱਬਰ ਜਲੰਧਰ ਤੋਂ ਗ੍ਰਿਫਤਾਰ

author img

By ETV Bharat Punjabi Team

Published : Sep 12, 2023, 11:05 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨ ਗਿੱਲ ਉਰਫ ਗੱਬਰ (Gangster Sajan Gill)ਵਾਸੀ ਫਤਿਹ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜਲੰਧਰ ਦੀ ਖਾਂਬਰਾ ਕਲੋਨੀ ਵਿੱਚ ਰਹਿੰਦਾ ਹੈ।

  • In a follow-up on Metro Plaza Shootout at Zirakpur, AGTF Punjab arrested another associate of Sonu Khatri Gang from Jalandhar

    During preliminary investigation 3 key operatives of Sonu Khatri were arrested on 8th Sept revealed that one of them was trying to escape to #Nepal 1/2 pic.twitter.com/JlZjy5RW2J

    — DGP Punjab Police (@DGPPunjabPolice) September 12, 2023 " class="align-text-top noRightClick twitterSection" data=" ">

ਪੈਨ ਇੰਡੀਆ ਆਪਰੇਸ਼ਨ: ਇਹ ਕਾਰਵਾਈ ਏਜੀਟੀਐਫ ਵੱਲੋਂ ਪੈਨ ਇੰਡੀਆ ਆਪਰੇਸ਼ਨ ਤਹਿਤ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ ਤਿੰਨ ਮੁੱਖ ਸ਼ੂਟਰਾਂ ਨੂੰ ਵਿਦੇਸ਼ੀ .32 ਬੋਰ ਦੇ ਤਿੰਨ ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਕੀਤੀ ਗਈ ਹੈ। ਦੋਸ਼ੀ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਬਾਕੀ ਦੋ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਜੋਗਰਾਜ ਸਿੰਘ ਉਰਫ ਜੋਗਾ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ।

ਮੈਟਰੋ ਪਲਾਜ਼ਾ ਗੋਲੀ ਕਾਂਡ: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸ਼ੂਟਰਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਹਾਲ ਹੀ ਵਿੱਚ ਜ਼ੀਰਕਪੁਰ ਵਿਖੇ ਵਾਪਰੇ ਮੈਟਰੋ ਪਲਾਜ਼ਾ ਗੋਲੀ ਕਾਂਡ (Metro Plaza Shootout at Zirakpur ) ਵਿੱਚ ਸ਼ਾਮਲ ਸੀ, ਕਿਉਂਕਿ ਉਸ ਨੇ ਵਿਦੇਸ਼ ਅਧਾਰਤ ਹੈਂਡਲਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਇਸ ਮਾਮਲੇ ਵਿੱਚ ਤਕਨੀਕੀ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ।

ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ: ਉਨ੍ਹਾਂ ਦੱਸਿਆ ਕਿ ਸੂਹ ਮਿਲਣ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਸਾਜਨ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਜ਼ੀਰਕਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 506, 34, 427 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 210 ਮਿਤੀ 21/07/2023 ਪਹਿਲਾਂ ਹੀ ਦਰਜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.