ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਦੋ ਮਹੀਨਿਆਂ ਦੀ ਛੁੱਟੀ ਉੱਤੇ ਹਏ ਹਨ, ਜੋ ਕਿ 4 ਸਤੰਬਰ ਨੂੰ ਵਾਪਸੀ ਕਰ ਰਹੇ ਹਨ। ਉਨ੍ਹਾਂ ਦੀ ਛੁੱਟੀ ਖ਼ਤਮ ਹੋ ਗਈ ਹੈ। ਹਾਲਾਂਕਿ ਭਾਵਰਾ ਦੀ ਛੁੱਟੀ ਖ਼ਤਮ ਹੋ ਗਈ ਹੈ, ਪਰ ਉਨ੍ਹਾਂ ਨੇ ਹੋਰ ਵਾਧੇ ਲਈ ਕੋਈ ਅਰਜ਼ੀ ਨਹੀਂ ਦਿੱਤੀ ਹੈ। ਇਸ ਦੇ ਚੱਲਦੇ ਭਾਵਰਾ ਦੇ ਡਿਊਟੀ ਉੱਤੇ ਪਰਤਦੇ ਹੀ ਕਾਰਜਕਾਰੀ (present DGP of Punjab) ਡੀਜੀਪੀ ਗੌਰਵ ਯਾਦਵ ਨੂੰ ਹਟਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣ ਜਾਵੇਗੀ।
ਫਿਲਹਾਲ ਗੌਰਵ ਯਾਦਵ ਹੀ ਪੰਜਾਬ ਦੇ ਡੀਜੀਪੀ ਅਹੁਦੇ ਇੱਤੇ ਬਣੇ ਰਹਿਣਗੇ, ਛੁੱਟੀ ਖ਼ਤਮ ਹੋਣ ਤੋਂ ਬਾਅਦ ਵੀਕੇ ਭਾਵਰਾ ਨੂੰ ਹੋਰ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਵੀਕੇ ਭਾਵਰਾ ਦੇ ਛੁੱਟੀ ਉੱਤੇ (Punjab DGP VK Bhawra on leaves) ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਵਾਂ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ। ਉੱਥੇ ਹੀ, ਜੇਕਰ ਭਾਵਰਾ ਸਿੱਧੇ ਹੈੱਡਕੁਆਰਟਰ ਵਿੱਚ ਡਿਊਟੀ ਉੱਤੇ ਪਰਤਦੇ ਹਨ ਤਾਂ ਉਨ੍ਹਾਂ ਨੂੰ ਡੀਜੀਪੀ ਦਾ ਅਹੁਦਾ ਸੰਭਾਲਣਾ ਹੋਵੇਗਾ। ਇਸ ਤੋਂ ਪਹਿਲਾਂ ਹੀ ਜੇਕਰ ਸਰਕਾਰ ਭਾਵਰਾ ਨੂੰ ਨੋਟਿਸ ਜਾਰੀ ਕਰਦੀ ਹੈ, ਤਾਂ ਭਾਵਰਾ ਨੂੰ ਕੁਝ ਦਿਨ ਹੋਰ ਛੁੱਟੀ ਉੱਤੇ ਰਹਿਣਾ ਪੈ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਵੀਕੇ ਭਾਵਰਾ ਨੂੰ ਡੀਜੀਪੀ ਨਿਯੁਕਤ ਕੀਤਾ ਸੀ। ਉਸ ਦੀ ਨਿਯੁਕਤੀ ਤਤਕਾਲੀ ਸਰਕਾਰ ਵਲੋਂ ਯੂਪੀਐਸਸੀ ਨੂੰ ਭੇਜੇ ਗਏ ਅਧਿਕਾਰੀਆਂ ਦੇ ਪੈਨਲ ਵਿੱਚੋਂ ਕੀਤੀ ਗਈ ਸੀ। ਇਸ ਲਈ ਮੌਜੂਦਾ ਸਰਕਾਰ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਭਾਵਰਾ ਨੂੰ ਡੀਜੀਪੀ ਦੀ ਨਿਯੁਕਤੀ ਦੇ ਅਹੁਦੇ ਤੋਂ ਨਹੀਂ ਹਟਾ ਸਕਦੀ। ਭਾਵਰਾ ਦੇ ਦੋ ਮਹੀਨਿਆਂ ਦੀ ਛੁੱਟੀ ਉੱਤੇ ਜਾਣ ਤੋਂ ਬਾਅਦ ਰਾਜ ਸਰਕਾਰ ਨੇ ਨਵੇਂ ਡੀਜੀਪੀ ਲਈ ਯੂਪੀਐਸਸੀ ਨੂੰ ਕੋਈ ਪੈਨਲ ਵੀ ਨਹੀਂ ਭੇਜਿਆ। ਇਸ ਕਾਰਨ 4 ਸਤੰਬਰ ਤੋਂ ਬਾਅਦ ਸਰਕਾਰ ਲਈ ਨਵੀਆਂ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: ਭਾਰਤ ਭੂਸ਼ਨ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਪਨਸਪ ਅਧਿਕਾਰੀਆਂ ਦੀ ਚੈਟ ਨੂੰ ਲੈਕੇ ਉੱਠ ਰਹੇ ਸਵਾਲ