ਚੰਡੀਗੜ੍ਹ: ਪੰਜਾਬ ਸਰਕਾਰ ਵੱਲੋ ਵੱਖ-ਵੱਖ ਉਦਯੋਗਿਕ ਨੀਤੀਆਂ ਦੇ ਤਹਿਤ ਸਮੇਂ-ਸਮੇਂ 'ਤੇ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਪੋਰਟ ਓਰੀਐਂਟਿਡ ਇਕਾਈਆਂ (ਈ.ਓ.ਯੂ) ਨੂੰ ਇਨਵੈਸਟਮੈਂਟ ਇੰਨਸੈਟਿਵ/ ਮਨਜ਼ੂਰ ਕੀਤੀ ਗਈ ਕੈਪੀਟਲ ਸਬਸਿਡੀ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਸਬਸਿਡੀ ਪਹਿਲਾਂ ਉਦਯੋਗਿਕ ਨੀਤੀ ਦੇ ਨਿਯਮਾਂ ਦੀ ਸ਼ਰਤਾਂ ਪੂਰੀਆਂ ਨਾ ਕਰਨ ਕਰਕੇ ਰੋਕ ਦਿੱਤੀ ਗਈ ਸੀ। ਹੁਣ ਇਨ੍ਹਾਂ ਇਕਾਈਆਂ ਅਤੇ ਐਕਸਪੋਰਟ ਓਰੀਐਂਟਡ ਇਕਾਈਆਂ ਨੂੰ ਮਨਜ਼ੂਰ ਪੂੰਜੀ ਸਬਸਿਡੀ ਰਿਲੀਜ਼ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਸਰਕਾਰ ਵਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਨੋਟੀਫੀਕੇਸ਼ਨ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਉਦਯੋਗ ਵਿਭਾਗ ਦੀ ਵੈਬਸਾਈਟ www.pbindustries.gov.in 'ਤੇ ਵੀ ਅਪਲੋਡ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਜਿਨ੍ਹਾਂ ਨੂੰ ਉਪਦਾਨ ਦੀ ਰਾਸ਼ੀ ਵੱਖ-ਵੱਖ ਉਦਯੋਗਿਕ ਨੀਤੀਆਂ ਅਨੁਸਾਰ ਪ੍ਰਵਾਨ ਕੀਤੀ ਗਈ ਸੀ ਅਤੇ ਬੰਦ ਹੋਣ ਕਾਰਨ ਜਾਂ ਕਿਸੇ ਹੋਰ ਕਾਰਨ ਉਨ੍ਹਾਂ ਦੀ ਪ੍ਰਵਾਨ ਕੀਤੀ ਰਾਸ਼ੀ ਦੀ ਵੰਡ ਨਹੀਂ ਕੀਤੀ ਗਈ ਸੀ।