ETV Bharat / state

Welcoming gold medalist Praneet Kaur: ਗੋਲਡ ਮੈਡਲ ਜੇਤੂ ਤੀਰਅੰਦਾਜ਼ ਪ੍ਰਨੀਤ ਕੌਰ ਦਾ ਖੇਡ ਮੰਤਰੀ ਪੰਜਾਬ ਨੇ ਕੀਤਾ ਸੁਆਗਤ,ਸੀਐੱਮ ਮਾਨ ਵੱਲੋਂ ਵੀ ਦਿੱਤੀ ਵਧਾਈ

author img

By ETV Bharat Punjabi Team

Published : Oct 11, 2023, 7:28 PM IST

ਹਾਂਗਜ਼ੂ ਏਸ਼ੀਅਨ ਗੇਮਜ਼ 2023 (Asian Games 2023) ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਣ ਤੋਂ ਬਾਅਦ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਵਾਗਤ ਕੀਤਾ।

Gold medal winning archer Praneet Kaur was welcomed by Punjab Sports Minister Gurmeet Singh Meet Heiran at Mohali Airport.
Welcoming gold medalist Praneet Kaur: ਗੋਲਡ ਮੈਡਲ ਜੇਤੂ ਤੀਰਅੰਦਾਜ਼ ਪ੍ਰਨੀਤ ਕੌਰ ਦਾ ਖੇਡ ਮੰਤਰੀ ਪੰਜਾਬ ਨੇ ਕੀਤਾ ਸੁਆਗਤ,ਸੀਐੱਮ ਮਾਨ ਵੱਲੋਂ ਵੀ ਦਿੱਤੀ ਵਧਾਈ
ਤੀਰਅੰਦਾਜ਼ ਪ੍ਰਨੀਤ ਕੌਰ ਦਾ ਖੇਡ ਮੰਤਰੀ ਪੰਜਾਬ ਨੇ ਕੀਤਾ ਸੁਆਗਤ

ਚੰਡੀਗੜ੍ਹ: ਗੋਲਡ ਮੈਡਲ ਜੇਤੂ ਪ੍ਰਨੀਤ ਕੌਰ ਦਾ ਸੁਆਗਤ ਕਰਨ ਲਈ ਏਅਰਪੋਰਟ ਉੱਤੇ ਪੰਜਾਬ ਦੇ (Sports Minister Gurmeet Singh Meet Here) ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ। ਖੇਡ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਰਫੋਂ ਸਵਾਗਤ ਅਤੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 100 ਤੋਂ ਜ਼ਿਆਦਾ ਤਮਗ਼ੇ ਜਿੱਤ ਕੇ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ।

ਲੜਕੀਆਂ ਲਈ ਪ੍ਰੇਰਨਾ ਸ੍ਰੋਤ: ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਪੰਜਾਬ ਦਾ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਮੀਤ ਹੇਅਰ ਨੇ ਅੱਗੇ ਕਿਹਾ ਕਿ ਪ੍ਰਨੀਤ ਕੌਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਛੋਟੀ ਜਿਹੀ ਉਮਰ ਵਿੱਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ (Gold Medal in Asian Games) ਜਿੱਤ ਕੇ ਸੂਬੇ ਦੀਆਂ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਬਣੀ ਹੈ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਉੱਤੇ ਕੋਚਾਂ ਸਿਰ ਬੰਨ੍ਹਿਆਂ।

ਸਰਕਾਰ ਧੰਨਵਾਦ : ਇਸ ਮੌਕੇ ਤੀਰਅੰਦਾਜ਼ ਪ੍ਰਨੀਤ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਮਦਦ ਕੀਤੀ ਗਈ ਸੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪੂਰੀ ਮਿਹਨਤ ਕਰੇਗੀ। ਖੇਡ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਖੇਡ ਨਰਸਰੀ ਸਥਾਪਤ (Established sports nurseries) ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚਕਾਰ ਰੋਇੰਗ ਅਤੇ ਤੀਰਅੰਦਾਜ਼ੀ ਦੀਆਂ ਖੇਡਾਂ ਦੀਆਂ ਨਰਸਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ। ਖੇਡ ਮੰਤਰੀ ਮੀਤ ਹੇਅਰ ਨੇ ਪ੍ਰਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਜਗਮੀਤ ਕੌਰ ਅਤੇ ਕੋਚ ਸੁਰਿੰਦਰ ਸਿੰਘ ਦਾ ਉਚੇਚਾ ਸਨਮਾਨ ਕੀਤਾ।

ਇਸ ਮੌਕੇ ਡੇਰਾਬਸੀ ਤੋਂ ਵਿਧਾਇਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰ ਪਾਲ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ। ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਕੇ ਪੰਜਾਬ ਦੀ ਇਸ ਮਾਣਮੱਤੀ ਧੀ ਦੇ ਸਵਾਗਤ ਲਈ ਢੋਲੀ, ਭੰਗੜਾ ਟੀਮ ਦਾ ਪ੍ਰਬੰਧ ਕੀਤਾ ਹੋਇਆ ਸੀ ਅਤੇ ਇਸ ਦੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਢੋਲ ਦੇ ਡਗੇ ਅਤੇ ਭੰਗੜੇ ਨਾਲ ਉਸ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਉਭਰਦੇ ਖਿਡਾਰੀ ਵੀ ਪੂਰੇ ਜੋਸ਼ ਨਾਲ ਸਵਾਗਤ ਕਰਨ ਪੁੱਜੇ ਹੋਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.