ETV Bharat / state

ਪੰਜਾਬੀਆਂ ਲਈ ਵੱਡੀ ਖੁਸਖਬਰੀ, ਇੱਕ ਕਲਿੱਕ 'ਚ ਆਨਲਾਇਨ ਦੇਖ ਸਕੋਗੇ ਜ਼ਮੀਨ ਦੀ ਸਥਿਤੀ

ਲੋਕਾਂ ਨੂੰ ਜਲਦੀ ਵੱਡੀ ਸਹੂਲਤ ਮਿਲਣ ਵਾਲੀ ਹੈ। ਹੁਣ ਤੁਸੀਂ ਆਪਣੀ ਜ਼ਮੀਨ ਦੀ ਸਥਿਤੀ ਆਨਲਾਈਨ ਦੇਖ ਸਕੋਗੇ। ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਖਸਰਾ ਆਧਾਰਤ ਮਾਸਟਰਪਲਾਨਜ਼ ਨੂੰ ਡਿਜੀਟਾਈਜ਼ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੀ.ਆਰ.ਐਸ.ਟੀ. ਟੀਮ ਨਾਲ ਮੀਟਿੰਗ ਦੌਰਾਨ ਪ੍ਰਾਜੈਕਟ ਦੀ ਸਮੀਖਿਆ ਕੀਤੀ। ਮੁਸਾਵੀ (ਕੈਡਸਟ੍ਰਲ ਮੈਪ) 'ਤੇ ਮਾਸਟਰਪਲਾਨਜ਼ ਨੂੰ ਸੁਪਰਇੰਪੋਜ਼ ਕਰਦੇ ਸਮੇਂ ਸਟੀਕਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਜ਼ਮੀਨ ਦੀ ਸਥਿਤੀ ਆਨਲਾਈਨ ਦੇਖ ਸਕੋਗੇ
ਜ਼ਮੀਨ ਦੀ ਸਥਿਤੀ ਆਨਲਾਈਨ ਦੇਖ ਸਕੋਗੇ
author img

By

Published : Jan 15, 2023, 11:02 PM IST

Updated : Jan 16, 2023, 10:34 AM IST

ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ। ਭਾਵ ਹੁਣ ਤੁਸੀ ਜ਼ਮੀਨ ਦੀ ਸਥਿਤੀ ਨੂੰ ਆਨਲਾਇਨ ਦੇਖ ਸਕੋਗੇ।

ਕੰਮ ਹੋਰ ਤੇਜ਼ ਕਰਨ ਦੇ ਹੁਕਮ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਵਾਸਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਦੀ ਟੀਮ ਨਾਲ ਤਾਲਮੇਲ ਕਰਨ ਤਾਂ ਜੋ ਲੋਕਾਂ ਨੂੰ ਜ਼ਮੀਨ ਨਾਲ ਸਬੰਧਤ ਸਾਰੀ ਜਾਣਕਾਰੀ ਇੱਕ ਕਲਿੱਕ 'ਤੇ ਮੁਹੱਈਆ ਕਰਵਾਈ ਜਾ ਸਕੇ।

ਜ਼ਮੀਨ ਨੂੰ ਦੇਖ ਸਕੋਗੇ ਆਨਲਾਈਨ: ਪੀ.ਆਰ.ਐਸ.ਸੀ. ਦੀ ਟੀਮ ਨਾਲ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਲੋਕ ਆਪਣੀ ਜ਼ਮੀਨ ਨੂੰ ਆਨਲਾਈਨ ਦੇਖ ਸਕਣਗੇ। ਇਸ ਤੋਂ ਇਲਾਵਾ ਜਿਸ ਖੇਤਰ ਵਿੱਚ ਉਨ੍ਹਾਂ ਦੀ ਜ਼ਮੀਨ ਪੈਂਦੀ ਹੈ। ਉਸ ਖੇਤਰ ਦੇ ਜ਼ੋਨਿੰਗ ਪਲਾਨ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਲਈ ਆਸਾਨੀ ਨਾਲ ਅਪਲਾਈ ਕਰਨ ਵੀ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਰਿਕਾਰਡ ਦੇ ਰੱਖ-ਰਖਾਅ ਦੀ ਵਿਧੀ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹ ਮਿਲੇਗਾ।

ਪਾਰਦਰਸ਼ੀ ਢੰਗ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਸੁਧਾਰਾਤਮਕ ਕਦਮ ਚੁੱਕੇ ਹਨ।

43 ਮਾਸਟਰਪਲਾਨਜ਼ ਦਾ ਕੰਮ ਸ਼ੁਰੂ: ਇਸ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਕੁੱਲ 43 ਮਾਸਟਰਪਲਾਨਜ਼ ਪਹਿਲਾਂ ਹੀ ਨੋਟੀਫਾਈ ਕੀਤੇ ਜਾ ਚੁੱਕੇ ਹਨ। ਇਨ੍ਹਾਂ 43 ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਮੁਸਾਵੀ (ਕੈਡਸਟ੍ਰਲ ਮੈਪ) 'ਤੇ ਮਾਸਟਰਪਲਾਨਜ਼ ਨੂੰ ਸੁਪਰਇੰਪੋਜ਼ ਕੀਤਾ ਜਾ ਰਿਹਾ ਹੈ।

ਸਟੀਕਤਾ ਅਤੇ ਮਿਆਰ ਨੂੰ ਬਰਕਰਾਰ ਰੱਖਣਾ: ਅਮਨ ਅਰੋੜਾ ਨੇ ਪੀ.ਆਰ.ਐਸ.ਸੀ. ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਸਟੀਕਤਾ ਅਤੇ ਮਿਆਰ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਇਆ ਜਾਵੇ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ, ਡਾਇਰੈਕਟਰ ਪੀ.ਆਰ.ਐਸ.ਸੀ. ਡਾ. ਬ੍ਰਿਜੇਂਦਰ ਪਟੇਰੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:- 'ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਮਿਲਿਆ ਭਰਵਾਂ ਹੁੰਗਾਰਾ'

Last Updated : Jan 16, 2023, 10:34 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.