ਚੰਡੀਗੜ੍ਹ : ਪਨਬੱਸ, ਰੋਡਵੇਜ਼ ਅਤੇ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਭਰ ਵਿਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਲਈ ਰੋਜਾਨਾਂ ਸਫਰ ਕਰਨ ਵਾਲੇ ਲੋਕਾਂ ਨੂੰ ਦਿੱਕਤ ਆ ਸਕਦੀ ਹੈ।
ਇਹ ਰੱਖੀਆਂ ਮੰਗਾਂ : ਜਾਣਕਾਰੀ ਮੁਤਾਬਿਕ ਪੀਆਰਟੀਸੀ, ਪਨਬਸ ਯੂਨੀਅਨ ਨੇ ਪੰਜਾਬ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ। ਮੁਲਾਜਮਾਂ ਨੇ ਦੋ ਦਿਨ ਲਈ ਬੱਸਾਂ ਨਾ ਚਲਾਉਣ ਦਾ ਦਾਅਵਾ ਕੀਤਾ ਹੈ। ਇਹ ਵੀ ਜਿਕਰਯੋਗ ਹੈ ਕਿ ਠੇਕਾ ਵਰਕਰ ਯੂਨੀਅਨ ਵੱਲੋਂ ਕੁਝ ਮੰਗਾਂ ਵੀ ਰੱਖੀਆਂ ਗਈਆਂ ਹਨ। ਇਨ੍ਹਾਂ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਵਾਧੇ ਦੀ ਮੰਗ ਵੀ ਸ਼ਾਮਿਲ ਕੀਤੀ ਗਈ ਹੈ।
ਸਤੰਬਰ ਮਹੀਨੇ ਵੀ ਕੀਤੀ ਗਈ ਸੀ ਹੜਤਾਲ : ਯਾਦ ਰਹੇ ਕਿ ਸਤੰਬਰ ਮਹੀਨੇ ਵੀ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ। ਇਸ ਦੌਰਾਨ PRTC ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਸੀ। ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਇਸ ਸਬੰਧੀ ਫਿਰੋਜ਼ਪੁਰ ਵਿੱਚ ਮੀਟਿੰਗ ਕਰਕੇ 20 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਬਾਰੇ ਐਲਾਨ ਕੀਤਾ ਗਿਆ ਸੀ। ਵਰਕਰ ਯੂਨੀਅਨ ਦੇ ਮੈਂਬਰਾਂ ਨੇ ਕਿਹਾ ਸੀ ਕਿ ਸਰਕਾਰਾਂ ਵੋਟਾਂ ਲੈ ਕੇ ਉਨ੍ਹਾਂ ਦੀਆਂ ਮੰਗਾਂ ਭੁੱਲ ਜਾਂਦੀਆਂ ਹਨ।
- Meet Hayer Marriage Reception: ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਅੱਜ, CM ਮਾਨ ਸਣੇ ਕੇਜਰੀਵਾਲ ਹੋ ਸਕਦੇ ਨੇ ਸ਼ਾਮਿਲ
- ਲੁਧਿਆਣਾ ਦੇ ਡਾਬਾ ਵਿੱਚ ਕੈਮੀਕਲ ਫੈਕਟਰੀ 'ਚ ਲੱਗੀ ਅੱਗ, ਵੇਲੇ ਸਿਰ ਪਾਇਆ ਗਿਆ ਅੱਗ ਉੱਤੇ ਕਾਬੂ, ਜਾਨੀ ਨੁਕਸਾਨ ਤੋਂ ਬਚਾਅ
- ਫਰੀਦਕੋਟ ਦੇ ਕਿਸਾਨਾਂ ਨੇ ਖੋਲ੍ਹੀ ਜਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਪਰਾਲੀ ਪ੍ਰਬੰਧਾਂ ਦੀ ਪੋਲ
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ਼ ਮੁਲਾਜ਼ਮਾਂ ਵਿੱਚ ਰੋਸ : ਵਰਕਰ ਯੂਨੀਅਨ ਦੇ ਮੈੈਂਬਰਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਆਮ ਆਦਮੀ ਪਾਰਟੀ ਸਰਕਾਰ ਚਲਾਉਣ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ। ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਹੋਣ ਭਾਵੇਂ ਟਰਾਂਸਪੋਰਟ ਮਾਫੀਆ ਹੋਵੇ ਭਾਵੇਂ ਸਰਕਾਰੀ ਬੱਸਾਂ ਪਾਉਣ ਦੀ ਗੱਲ, ਹਰ ਪੱਖ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਬਹੁਤ ਮੀਟਿੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਨਾਲ ਹੋ ਚੁੱਕੀਆ ਹਨ। ਹੁਣ ਫਿਰ ਤੋਂ ਮੁਲਾਜ਼ਮਾਂ ਵੱਲੋਂ ਦੋ ਦਿਨ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਤਿਉਹਾਰਾਂ ਦੇ ਸੀਜ਼ਨ ਦੇ ਚੱਲਦੇ ਯਾਤਰੀ ਪਰੇਸ਼ਾਨ ਹੋ ਸਕਦੇ ਹਨ।