ETV Bharat / state

ਸਰਕਾਰੀ ਮੁਲਾਜ਼ਮਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਸਾਰੇ ਪੰਜਾਬ ਵਿੱਚ ਕੀਤਾ ਰੋਸ ਪ੍ਰਦਰਸ਼ਨ - latest protest news punjab

ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਫਿਰੋਜਪੁਰ, ਫ਼ਰੀਦੋਕਟ, ਜਲੰਧਰ, ਪਠਾਨਕੋਟ, ਮਾਨਸਾ ਅਤੇ ਤਰਨਤਾਰਨ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

ਸਰਕਾਰੀ ਮੁਲਾਜ਼ਮ ਰੋਸ ਪ੍ਰਦਰਸ਼ਨ
author img

By

Published : Sep 27, 2019, 9:43 PM IST

ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਫਿਰੋਜਪੁਰ, ਫ਼ਰੀਦੋਕਟ, ਜਲੰਧਰ, ਪਠਾਨਕੋਟ, ਮਾਨਸਾ ਅਤੇ ਤਰਨਤਾਰਨ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ।

ਵੇਖੋ ਵੀਡੀਓ

ਦੱਸ ਦੇਈਏ ਕਿ ਫ਼ਰੀਦਕੋਟ ਵਿੱਚ ਸਾਂਝੇ ਮੁਲਾਜ਼ਮ ਮੰਚ ਵੱਲੋਂ ਹੜਤਾਲ ਕੀਤੀ ਗਈ ਜਿਨ੍ਹਾਂ ਦੀਆਂ ਮੁੱਖ ਮੰਗਾਂ ਹਨ ਠੇਕਾ ਅਧਾਰਿਤ ਕਾਮਿਆ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਨਵਾਂ ਸਟਾਫ ਭਰਤੀ ਕਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਂਉਣ ਅਤੇ ਮੁਲਾਜ਼ਮਾਂ ਦੀਆਂ ਡੀਏ ਦੀਆ 4 ਕਿਸ਼ਤਾਂ ਜਾਰੀਆਂ ਕੀਤੀਆਂ ਜਾਣ।

ਇਸ ਤਹਿਤ ਫਿਰੋਜਪੁਰ ਵਿੱਚ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਨੇ ਕਲਮ ਛੋੜ ਹੜਤਾਲ ਕੀਤੀ ਅਤੇ ਇਸ ਦੇ ਨਾਲ ਹੀ ਕਾਲੀ ਝੰਡੀਆਂ ਦੇ ਨਾਲ ਪੂਰੇ ਸ਼ਹਿਰ ਵਿੱਚ ਮੋਟਰਸਾਇਕਲ 'ਤੇ ਰੈਲੀ ਕੱਢੀ। ਇਨ੍ਹਾਂ ਮੁਲਾਜ਼ਮਾਂ ਨੇ ਵੀ ਮੰਗ ਕੀਤੀ ਕਿ ਡੀ ਏ ਦੀ ਬਕਾਇਆਂ ਰਕਮ ਜਾਰੀ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

ਇਸੇ ਤਰ੍ਹਾਂ ਜਲੰਧਰ ਵਿੱਚ ਪੰਜਾਬ ਸਰਕਾਰ ਮਨਿਸਟੀਰੀਅਲ ਸਟਾਫ ਅਤੇ ਵੱਖ-ਵੱਖ ਪੈਨਸ਼ਨਰ ਐਸੋਸੀਏਸ਼ਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੈਲੀ ਕੱਢੀ ਗਈ। ਇਨ੍ਹਾਂ ਮੁਲਾਜ਼ਮਾਂ ਨੇ ਵੀ ਮੰਗ ਕੀਤੀ ਕਿ ਪੈਨਸ਼ਨ ਸਕੀਮ ਅਤੇ ਡੀ ਏ ਜਾਰੀ ਕਰਨ ਦੀ ਮੰਗ ਕੀਤੀ।

ਪਠਾਨਕੋਟ ਵਿੱਚ ਵੀ ਸਾਂਝਾ ਮੁਲਾਜ਼ਮ ਮੰਚ ਵੱਲੋਂ ਰੋਸ ਰੈਲੀ ਕੱਢੀ ਗਈ। ਇਨ੍ਹਾਂ ਕਰਮਚਾਰੀਆਂ ਵੱਲੋਂ ਛੇਵਾਂ ਪੈ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ। ਇਸ ਤੋ ਇਲਾਵਾ ਡੀ ਏ ਦੀ ਕਿਸ਼ਤ ਲਾਗੂ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਸਾਂਝੇ ਮੁਲਾਜ਼ਮ ਮੰਚ ਵੱਲੋਂ ਤਰਨਤਾਰਨ ਵਿੱਚ ਵੀ ਰੋਸ ਰੈਲੀ ਕੱਢੀ ਗਈ।

ਇਹ ਵੀ ਪੜੋ:ਭਾਜਪਾ ਨੇ ਅਕਾਲੀਆਂ ਨਾਲ ਤੋੜੀ ਯਾਰੀ, ਇਕੱਲਿਆਂ ਚੋਣ ਲੜਨ ਦਾ ਲਿਆ ਫ਼ੈਸਲਾ

ਇਸ ਤੋਂ ਇਲਾਵਾ ਮਾਨਸਾ ਵਿੱਚ ਮਨਰੇਗਾ ਕਰਮਚਾਰੀਆਂ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ। ਇਨ੍ਹਾਂ ਕਰਮਚਾਰੀਆਂ ਨੇ ਮੰਗ ਕੀਤੀ ਕਿ ਸਾਰੇ ਮੁਲਾਜ਼ਮਾਂ ਨੂੰ ਪੰਚਾਇਤੀ ਵਿਭਾਗ ਵਿਚ ਸ਼ਾਮਿਲ ਕਰਕੇ ਪੱਕਾ ਕੀਤਾ ਜਾਵੇ।

Intro:ਹੈਡਲਾਇਨ:
ਫਰੀਦਕੋਟ ਵਿਚ ਸਾਂਝੇ ਮੁਲਾਜਮ ਮੰਚ ਵੱਲੋਂ ਮਨਿਸਟਰੀਅਲ ਕਾਮਿਆਂ ਨੇ ਸਮੂਹਿਕ ਛੂੱਟੀ ਲੈ ਕੇ ਕੀਤਾ ਪੰਜਾਬ ਸਰਕਾਰ ਰੋਸ਼ ਪ੍ਰਦਰਸ਼ਨ,
ਜਿਲ੍ਹਾ ਪ੍ਰਬੰਧਕੀ ਕੰਪਲੈਕਸ਼ ਤੋਂ ਸਹਿਰ ਦੇ ਵੱਖ ਵੱਖ ਬਜਾਰਾਂ ਤੱਕ ਕੱਢੀ ਰੋਸ ਰੈਲੀ।
ਜੇਕਰ ਮੰਗਾਂ ਨਾਂ ਮੰਨੀਆਂ ਤਾਂ ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਜਿਮਨੀ ਚੋਣਾ ਮੌਕੇ ਸਰਕਾਰ ਦਾ ਕਰਾਂਗੇ ਵਿਰੋਧ- ਗੁਰਵਿੰਦਰ ਵਿਰਕ
ਜੇਕਰ ਮੰਨੀਆ ਹੋਈਆ ਮੰਗਾਂ ਦਾ ਨੋਟੀਫੀਕੇਸ਼ਨ ਜਲਦ ਜਾਰੀ ਨਾ ਕੀਤਾ ਤਾਂ ਕਰਾਂਗੇ ਸੰਘਰਸ਼ ਤੇਜ- ਕੁਲਦੀਪ ਸਿੰਘ ਜਿਲ੍ਹਾ ਪ੍ਰਧਾਨ ਸਾਂਝਾਂ ਮੁਲਾਜਮ ਮੰਚBody:
ਐਂਕਰ
ਆਪਣੀਆ ਮੰਗਾਂ ਨੂੰ ਲੈ ਕੇ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਯੂ.ਟੀ ਦੇ ਮੁਲਾਜਮਾਂ ਵੱਲੋਂ ਅੱਜ ਫਰੀਦਕੋਟ ਵਿਚ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੰਨੀਆ ਹੋਈਆਂ ਮੰਗਾਂ ਦਾ ਨੋਟੀਫੀਕੇਸ਼ਨ ਜਲਦ ਜਾਰੀ ਕਰਨ ਦੀ ਮੰਗ ਕੀਤੀ ।ਮੁਲਾਜਮਾਂ ਨੇ ਸਮੂਹਿਕ ਛੁੱਟੀ ਲੈ ਕੇ ਜਿਥੇ ਪੂਰਾ ਦਿਨ ਕੰਮਕਾਜ ਬੰਦ ਰੱਖਿਆ ਉਥੇ ਹੀ ਉਹਨਾਂ ਮੋਟਰਸਾਇਕਲਾਂ ਤੇ ਸਵਾਰ ਹੋ ਕੇ ਅਤੇ ਕਾਲੇ ਚੋਲੇ ਪਾਕੇ ਕਾਲੀਆਂ ਝੰਡੀਆਂ ਹੱਥਾਂ ਵਿਚ ਫੜ੍ਹ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਕਟ ਕੀਤਾ ।
ਵੀਓ 1
ਇਸ ਮੌਕੇ ਗੱਲਬਾਤ ਕਰਦਿਆ ਸਾਂਝਾ ਮੁਲਾਜਮ ਮੰਚ ਪੰਜਾਬ ਦੇ ਜਿਲ੍ਹਾ ਫਰੀਦਕੋਟ ਤੋਂ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਮੁਲਾਜਮਾਂ ਦੀ ਮੀਟਿੰਗ ਹੋਈ ਸੀ ਜਿਸ ਵਿਚ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਦੋ ਮਹੀਨੇ ਬੀਤ ਜਾਣ ਬਾਅਦ ਵੀ ਸਰਕਾਰ ਵੱਲੋਂ ਕੋਈ ਨੋਟੀਫੀਕੇਸਨ ਜਾਰੀ ਨਹੀਂ ਕੀਤਾ ਗਿਆ ਜਿਸ ਨੂੰ ਲੈ ਕੇ ਅੱਜ ਉਹਨਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਾਰੇ ਦਫਤਰੀ ਕੰਮਕਾਜ ਬੰਦ ਕੀਤੇ ਗਏ ਹਨ ਅਤੇ ਜੇਕਰ ਸਰਕਾਰ ਨੇ ਉਹਨਾਂ ਦੀਆ ਮੰਗਾਂ ਨਾਂ ਮੰਨੀਆ ਤਾਂ ਅੱਜ ਸ਼ਾਮ ਨੂੰ ਸਾਂਝਾਂ ਮੁਲਾਜਮ ਮੰਚ ਦੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
ਬਾਈਟ: ਕੁਲਦੀਪ ਸਿੰਘ ਜਿਲ੍ਹਾ ਪ੍ਰਧਾਨ ਸਾਂਝਾ ਮੁਲਾਜਮ ਮੰਚ ਜਿਲ੍ਹਾ ਫਰੀਦਕੋਟ
ਵੀਓ 2
ਇਸ ਮੌਕੇ ਗੱਲਬਾਤ ਕਰਦਿਆਂ ਮਨਿਸ਼ਟਰੀਅਲ ਸਰਵਸਿਜ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਨੇ ਮੁਲਾਜਮਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ। ਉਹਨਾ ਕਿਹਾ ਕਿ ਸਰਕਾਰ ਵੱਲੋਂ ਉਹਨਾਂ ਦੀਆ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫੀਕੇਸਨ ਤੱਕ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਉਹਨਾ ਸਾਂਝਾ ਮੁਲਾਜਮ ਮੰਚ ਠੇਕਾ ਅਧਾਰਿਤ ਕਾਮਿਆ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਨਵਾਂ ਸਟਾਫ ਭਰਤੀ ਕਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਂਉਣ ਅਤੇ ਮੁਲਾਜਮਾਂ ਦੀਆਂ ਡੀਏ ਦੀਆ 4 ਕਿਸ਼ਤਾਂ ਜੋ ਸਰਕਾਰ ਨੇ ਰੋਕ ਰੱਖੀਆਂ ਹਨ ਜਾਰੀ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਜਲਦ ਨਾਂ ਮੰਨੀਆ ਤਾਂ ਉਹ ਪੰਜਾਬ ਅੰਦਰ ਹੋਣ ਜਾ ਰਹੀਆਂ 4 ਵਿਧਾਨ ਸਭਾ ਹਲਕਿਆ ਦੀਆਂ ਜਿਮਨੀ ਚੋਣਾਂ ਵਿਚ ਸਰਕਾਰ ਦਾ ਡਟ ਕੇ ਵਿਰੋਧ ਕਰਨਗੇ ।
ਬਾਈਟ: ਗੁਰਵਿੰਦਰ ਸਿੰਘ ਵਿਰਕ ਜਿਲ੍ਹਾ ਪ੍ਰਧਾਨ ਮਨੀਸਟ੍ਰੀਅਲ ਸਰਵਿਸਿਜ ਯੂਨੀਅਨ ਪੰਜਾਬ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.