ETV Bharat / state

ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਗਤ ਦੀ ਸਹੂਲਤ ਲਈ ਵਿਸ਼ੇਸ਼ 'ਸੂਚਨਾ ਪੁਸਤਕ' ਜਾਰੀ

author img

By

Published : Nov 4, 2019, 11:55 PM IST

ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਗਤ ਦੀ ਸਹੂਲਤ ਲਈ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਵਿਸ਼ੇਸ਼ 'ਸੂਚਨਾ ਪੁਸਤਕ' ਜਾਰੀ ਕੀਤੀ ਹੈ।

ਫ਼ੋਟੋ

ਚੰਡੀਗੜ੍ਹ : ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਗਤ ਦੀ ਸਹੂਲਤ ਲਈ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਵਿਸ਼ੇਸ਼ 'ਸੂਚਨਾ ਪੁਸਤਕ' ਜਾਰੀ ਕੀਤੀ ਹੈ।
ਸਰਕਾਰ ਵੱਲੋਂ ਇਹ ਪੁਸਤਕ ਸੁਲਤਾਨਪੁਰ ਲੋਧੀ ਵਿਖੇ ਸਥਾਪਿਤ ਹੈਲਪ ਡੈਸਕਾਂ ਤੋਂ ਮੁਫ਼ਤ ਮਿਲੇਗੀ। ਇਸ ਸੂਚਨਾ ਪੁਸਤਕ ਦੇ ਵਿੱਚ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋ ਰਹੇ ਮਹਾਨ ਸਮਾਗਮਾਂ ਬਾਰੇ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵਲੋਂ ਤਿਆਰ ਕੀਤੀ ਇਸ ਸੂਚਨਾ ਪੁਸਤਕ ਨੂੰ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀ 50 ਲੱਖ ਸੰਗਤ ਦੀ ਸਹਾਇਤਾ ਲਈ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਹੈ। 30 ਸਫ਼ਿਆਂ ਦੀ ਇਸ ਪੁਸਤਕ ਦੇ ਤਤਕਰੇ ਨੂੰ 11 ਭਾਗਾਂ ਵਿਚ ਵੰਡਿਆ ਗਿਆ ਹੈ, ਜਿੰਨ੍ਹਾਂ ਵਿੱਚ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ, ਸੁਲਤਾਨਪੁਰ ਲੋਧੀ ਦੇ ਇਤਿਹਾਸ ਤੇ ਧਾਰਮਿਕ ਮਹੱਤਤਾ, ਸੁਲਤਾਨਪੁਰ ਲੋਧੀ ਨੂੰ ਸੜਕੀ, ਰੇਲ ਤੇ ਹਵਾਈ ਜ਼ਹਾਜ ਰਾਹੀਂ ਪਹੁੰਚਣ ਤੇ ਮਹੱਤਵਪੂਰਨ ਸ਼ਹਿਰਾਂ ਤੋਂ ਦੂਰੀ, ਦੇਖਣਯੋਗ ਸਥਾਨ, ਸ਼ਰਧਾਲੂਆਂ ਲਈ ਉਪਲਬਧ ਸਹੂਲਤਾਂ, ਮਹੱਤਵਪੂਰਨ ਪ੍ਰਸ਼ਾਸ਼ਨਿਕ ਸੰਪਰਕ ਨੰਬਰ, ਪੰਜਾਬ ਸਰਕਾਰ ਦੇ ਵਿਕਾਸ ਪ੍ਰਾਜੈਕਟਾਂ, ਸਮਾਗਮਾਂ ਦੌਰਾਨ ਕੀਤੇ ਤੇ ਨਾ ਕੀਤੇ ਜਾਣ ਕੰਮਾਂ ਤੇ ਸ਼ੋਸ਼ਲ ਮੀਡੀਆ ਦੇ ਲਿੰਕ ਦਿੱਤੇ ਗਏ ਹਨ।

ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼- ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਸੁਲਤਾਨਪੁਰ ਲੋਧੀ ਪੁੱਜ ਰਹੀ ਹੈ, ਜਿਸਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਜ਼ਮੀਨੀ ਪੱਧਰ ਉੱਪਰ ਟੈਂਟ ਸਿਟੀ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਚਨਾ ਪ੍ਰਦਾਨ ਕਰਨ ਵੱਲ ਵੀ ਵਿਸ਼ੇਸ਼ ਤਵੱਜ਼ੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਚਨਾ ਪੁਸਤਕ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਉਨ੍ਹਾਂ 70 ਪਿੰਡਾਂ/ਸ਼ਹਿਰਾਂ ਬਾਰੇ ਵੀ ਜਾਣਕਾਰੀ ਉਪਲਬਧ ਹੈ , ਜਿੱਥੇ-ਜਿੱਥੇ ਗੁਰੂ ਸਾਹਿਬ ਨੇ ਚਰਨ ਪਾਏ। ਇਸ ਤੋਂ ਇਲਾਵਾ ਸੰਗਤ ਲਈ ਟੈਂਟ ਸਿਟੀ ਵਿਚ ਠਹਿਰਣ ਦੇ ਪ੍ਰਬੰਧ, ਪਾਰਕਿੰਗ ਸਥਾਨ, ਸੰਗਤ ਲਈ ਸ਼ਟਲ ਸਹੂਲਤ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਹੈ।

government launched Information Booklet of 550th prakash purab functions
ਫ਼ੋਟੋ

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਵਾਤਾਵਰਣ ਸੰਭਾਲ ਦੇ ਸੁਨੇਹੇ ਦੇ ਅਨੁਕੂਲ ਸੰਗਤ ਨੂੰ ਵੇਂਈ ਨੂੰ ਪ੍ਰਦੂਸ਼ਿਤ ਨਾ ਕਰਨ ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਵੀ ਸੂਚਨਾ ਪੁਸਤਕ ਵਿਚ ਵੇਰਵੇ ਦਰਜ ਕੀਤੇ ਗਏ ਹਨ। ਸੰਗਤ ਇਸ ਪੁਸਤਕ ਨੂੰ ਸੁਲਤਾਨਪੁਰ ਲੋਧੀ ਵਿਖੇ ਸਥਾਪਿਤ ਕੀਤੀਆਂ ਹੈਲਪ ਡੈਸਕਾਂ ਤੋਂ ਮੁਫ਼ਤ ਪ੍ਰਾਪਤ ਕਰ ਸਕੇਗੀ।

Intro:ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ' ਸੂਚਨਾ ਪੁਸਤਕ' ਜਾਰੀ

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਕੀਤੀ ਤਿਆਰ

ਸੁਲਤਾਨਪੁਰ ਲੋਧੀ ਵਿਖੇ ਸਥਾਪਿਤ ਹੈਲਪ ਡੈਸਕਾਂ ਤੋਂ ਮੁਫਤ ਮਿਲੇਗੀ ਸੂਚਨਾ ਪੁਸਤਕBody:ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਹੋ ਰਹੇ ਮਹਾਨ ਸਮਾਗਮਾਂ ਵਿਚ ਸ਼ਿਰਕਤ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਵਾਸਤੇ ਇਕ ਵਿਸ਼ੇਸ਼ 'ਸੂਚਨਾ ਪੁਸਤਕ' ਜਾਰੀ ਕੀਤੀ ਗਈ ਹੈ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂÎ ਬਾਰੇ ਵਿਭਾਗ ਵਲੋਂ ਤਿਆਰ ਕੀਤੀ ਇਸ ਸੂਚਨਾ ਪੁਸਤਕ ਨੂੰ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀ 50 ਲੱਖ ਸੰਗਤ ਦੀ ਸਹਾਇਤਾ ਲਈ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਹੈ। 30 ਸਫਿਆਂ ਦੀ ਇਸ ਪੁਸਤਕ ਦੇ ਤਤਕਰੇ ਨੂੰ 11 ਭਾਗਾਂ ਵਿਚ ਵੰਡਿਆ ਗਿਆ ਹੈ, ਜਿਨਾਂ ਵਿਚ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ, ਸੁਲਤਾਨਪੁਰ ਲੋਧੀ ਦੇ ਇਤਿਹਾਸ ਤੇ ਧਾਰਮਿਕ ਮਹੱਤਤਾ, ਸੁਲਤਾਨਪੁਰ ਲੋਧੀ ਨੂੰ ਸੜਕੀ , ਰੇਲ ਤੇ ਹਵਾਈ ਜ਼ਹਾਜ ਰਾਹੀਂ ਪਹੁੰਚਣ ਤੇ ਮਹੱਤਵਪੂਰਨ ਸ਼ਹਿਰਾਂ ਤੋਂ ਦੂਰੀ, ਦੇਖਣਯੋਗ ਸਥਾਨ, ਸ਼ਰਧਾਲੂਆਂ ਲਈ ਉਪਲਬਧ ਸਹੂਲਤਾਂ, ਮਹੱਤਵਪੂਰਨ ਪ੍ਰਸ਼ਾਸ਼ਨਿਕ ਸੰਪਰਕ ਨੰਬਰ, ਪੰਜਾਬ ਸਰਕਾਰ ਦੇ ਵਿਕਾਸ ਪ੍ਰਾਜੈਕਟਾਂ, ਸਮਾਗਮਾਂ ਦੌਰਾਨ ਕੀਤੇ ਤੇ ਨਾ ਕੀਤੇ ਜਾਣ ਕੰਮਾਂ ਤੇ ਸ਼ੋਸ਼ਲ ਮੀਡੀਆ ਦੇ ਲਿੰਕ ਦਿੱਤੇ ਗਏ ਹਨ।

ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼- ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਸੁਲਤਾਨਪੁਰ ਲੋਧੀ ਪੁੱਜ ਰਹੀ ਹੈ, ਜਿਸਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਜ਼ਮੀਨੀ ਪੱਧਰ ਉੱਪਰ ਟੈਂਟ ਸਿਟੀ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਚਨਾ ਪ੍ਰਦਾਨ ਕਰਨ ਵੱਲ ਵੀ ਵਿਸ਼ੇਸ਼ ਤਵੱਜ਼ੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਚਨਾ ਪੁਸਤਕ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਉਨ੍ਹਾਂ 70 ਪਿੰਡਾਂ/ਸ਼ਹਿਰਾਂ ਬਾਰੇ ਵੀ ਜਾਣਕਾਰੀ ਉਪਲਬਧ ਹੈ , ਜਿੱਥੇ-ਜਿੱਥੇ ਗੁਰੂ ਸਾਹਿਬ ਨੇ ਚਰਨ ਪਾਏ। ਇਸ ਤੋਂ ਇਲਾਵਾ ਸੰਗਤ ਲਈ ਟੈਂਟ ਸਿਟੀ ਵਿਚ ਠਹਿਰਣ ਦੇ ਪ੍ਰਬੰਧ, ਪਾਰਕਿੰਗ ਸਥਾਨ, ਸੰਗਤ ਲਈ ਸ਼ਟਲ ਸਹੂਲਤ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਵਾਤਾਵਰਣ ਸੰਭਾਲ ਦੇ ਸੁਨੇਹੇ ਦੇ ਅਨੁਕੂਲ ਸੰਗਤ ਨੂੰ ਵੇਂਈ ਨੂੰ ਪ੍ਰਦੂਸ਼ਿਤ ਨਾ ਕਰਨ ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਵੀ ਸੂਚਨਾ ਪੁਸਤਕ ਵਿਚ ਵੇਰਵੇ ਦਰਜ ਕੀਤੇ ਗਏ ਹਨ।

ਸੰਗਤ ਇਸ ਪੁਸਤਕ ਨੂੰ ਸੁਲਤਾਨਪੁਰ ਲੋਧੀ ਵਿਖੇ ਸਥਾਪਿਤ ਕੀਤੀਆਂ ਹੈਲਪ ਡੈਸਕਾਂ ਤੋਂ ਮੁਫਤ ਪ੍ਰਾਪਤ ਕਰ ਸਕੇਗੀ।Conclusion:

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.