ਚੰਡੀਗੜ੍ਹ: 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ (Government procurement of wheat will start from April 1) ਜਾਣੀ ਹੈ। ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਮੰਡੀ ਬੋਰਡ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜਤੀਆਂ ਨਾਲ ਇਕ ਮੀਟਿੰਗ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਣੀ ਹੈ। ਸੋ ਇਸ ਨੂੰ ਧਿਆਨ 'ਚ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ।
ਖਹਿਰਾ ਨੇ ਦੱਸਿਆ ਕਿ ਕਣਕ ਦੀ ਖਰੀਦ ਦਾ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਅਤੇ ਨਮੀ ਦੀ ਮਾਤਰਾ 12 ਪ੍ਰਤੀਸ਼ਤ ਤੱਕ ਦੀ ਆਗਿਆ ਹੈ। ਡਿਪਟੀ ਕਮਿਸ਼ਨਰ ਨੇ ਮੰਡੀ ਇੰਸਪੈਕਟਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਖਰੀਦ ਸੀਜ਼ਨ ਦੌਰਾਨ ਸਕਾਰਤਮਕ ਭੂਮਿਕਾ ਨਿਭਾਉਣ, ਧਿਆਨ ਦੇਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ।
ਖਹਿਰਾ ਨੇ ਕਿਹਾ ਕਿ ਕਿਸੇ ਵੀ ਤਰਾਂ ਦਾ ਭ੍ਰਿਸ਼ਟਾਚਾਰ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਚੁਕਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਦੇਣ ਤਾਂ ਜੋ ਮੰਡੀਆਂ 'ਚ ਕਣਕ ਦੇ ਭੰਡਾਰ ਨਾ ਲੱਗਣ।
ਖਹਿਰਾ ਨੇ ਸਾਰੇ ਵਿਭਾਗਾਂ ਤੇ ਖ਼ਰੀਦ ਏਜੰਸੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇਕ ਟੀਮ ਬਣਕੇ ਕੰਮ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਮੇਰੇ ਸਮੇਤ ਸਾਰੇ ਐਸ ਡੀ ਐਮ ਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਕੰਮ 'ਚ ਤੁਹਾਡੇ ਨਾਲ ਹਨ। ਕਿਸੇ ਵੀ ਲੋੜ ਵੇਲੇ ਤੁਸੀਂ ਸਾਡੀ ਸਹਾਇਤਾ ਲੈ ਸਕਦੇ ਹੋ।
ਇਹ ਵੀ ਪੜ੍ਹੋ: ਪੁਲਿਸ ਲਾਇਨ ਵਿੱਚ ਚੱਲੀ ਗੋਲੀ, ASI ਜਖਮੀ