ETV Bharat / state

ਸਰਕਾਰੀ ਸਕੂਲ ਦਾ ਅਧਿਆਪਕ ਜਿਨਸੀ ਸੋਸ਼ਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ - ਪੋਕਸੋ ਐਕਟ ਤਹਿਤ ਮਾਮਲਾ ਦਰਜ

ਚੰਡੀਗੜ੍ਹ ਵਿੱਚ ਇਕ ਸਰਕਾਰੀ ਸਕੂਲ ਵਿੱਚ ਜਿਨਸੀ ਸ਼ੋਸ਼ਣ (sexual harassment in a government school) ਦਾ ਮਾਮਲਾ ਸਾਹਮਣੇ ਆਉਣ ਉੱਤੇ ਪੁਲਸ ਤੁਰੰਤ ਹਰਕਤ 'ਚ ਆ ਗਈ ਅਤੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

Government school teacher in Chandigarh arrested on charges of sexual harassment
ਸਰਕਾਰੀ ਸਕੂਲ ਦਾ ਅਧਿਆਪਕ ਜਿਨਸੀ ਸੋਸ਼ਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ
author img

By

Published : Nov 3, 2022, 12:13 PM IST

ਚੰਡੀਗੜ੍ਹ: ਸ਼ਹਿਰ ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫਤਾਰ (sexual harassment in a government school) ਕੀਤਾ ਗਿਆ ਹੈ। ਮੁਲਜ਼ਮ ਅਧਿਆਪਕ ਸਰਕਾਰੀ ਸਕੂਲ ਵਿੱਚ ਕੰਮ ਕਰਦਾ ਹੈ ਅਤੇ ਪੁਲਸ ਨੇ ਬੁੱਧਵਾਰ ਰਾਤ ਉਸ ਨੂੰ ਗ੍ਰਿਫਤਾਰ ਕਰ ਲਿਆ। ਅਧਿਆਪਕ ਉੱਤੇ ਸਕੂਲ ਦੀ ਵਿਦਿਆਰਥਣ ਨੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਇਆ ਹੈ। ਵਿਦਿਆਰਥੀ ਨੇ ਅਧਿਆਪਕ ਉੱਤੇ ਕਈ ਗੰਭੀਰ ਇਲਜ਼ਾਮ (serious allegations against the teacher) ਲਗਾਏ ਹਨ।

ਪੁਲਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ( case has been registered under the POCSO Act) ਕਰਕੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਅਧਿਆਪਕ ਨੂੰ ਅੱਜ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਬੰਧਤ ਥਾਣੇ ਦੀ ਪੁਲੀਸ ਨੇ ਅਧਿਆਪਕ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਦੋਸ਼ੀ ਅਧਿਆਪਕ ਉੱਤੇ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਹੈ।

ਰਿਸ਼ਤੇਦਾਰਾਂ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਬੁੱਧਵਾਰ ਦੇਰ ਰਾਤ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਦੀ ਗ੍ਰਿਫਤਾਰੀ ਨੂੰ ਲੈ ਕੇ ਰਾਤ ਨੂੰ ਥਾਣੇ ਵਿੱਚ ਕਾਫੀ ਹੰਗਾਮਾ ਹੋਇਆ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਇਸ ਮਾਮਲੇ ਵਿੱਚ ਕੋਈ ਵੀ ਬਿਆਨ ਦੇਣ ਤੋਂ ਗੁਰੇਜ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਲੁਟੇਰਿਆ ਨੇ ਪਤੀ-ਪਤਨੀ ਨਾਲ ਲੁੱਟਖੋਹ ਕਰਨ ਦੀ ਕੀਤੀ ਕੋਸ਼ਿਸ਼, ਚੜ੍ਹੇ ਲੋਕਾਂ ਅੜਿੱਕੇ

ETV Bharat Logo

Copyright © 2024 Ushodaya Enterprises Pvt. Ltd., All Rights Reserved.