ETV Bharat / state

ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਉੱਤੇ ਰੱਖੇ ਜਾਣਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ - ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ

ਪੰਜਾਬ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਉੱਤੇ ਰੱਖਿਆ ਜਾਵੇਗਾ।

Government schools of Punjab will be named after martyrs and freedom fighters
ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਉੱਤੇ ਰੱਖੇ ਜਾਣਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ
author img

By

Published : Nov 16, 2022, 12:18 PM IST

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਸੰਗਰਾਮ ਵਿੱਚ 80 ਫ਼ੀਸਦੀ ਤੋਂ ਜ਼ਿਆਦਾ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਵੀ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ।

ਇਹ ਵੀ ਪੜੋ: ਵੱਡੀ ਖਬਰ: ਪੰਜਾਬ ਵਿੱਚ ਜਲਦ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ

ਉਹਨਾਂ ਦੱਸਿਆ ਕਿ ਜਿਹਨਾਂ ਸਕੂਲਾਂ ਦੇ ਨਾਮ ਸ਼ਹੀਦਾਂ/ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣੇ ਹਨ ਉਹਨਾਂ ਲਈ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਮਤਾ ਪਾਸ ਕਰਕੇ ਸਮੇਤ ਸ਼ਹੀਦ/ਅਜ਼ਾਦੀ ਘੁਲਾਟੀਏ ਸਬੰਧੀ ਜੀਵਨੀ ਸਬੰਧੀ ਨੋਟ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਹਾਦਤ ਸਬੰਧੀ ਦਿੱਤੇ ਗਏ ਤਗਮੇ ਬਾਰੇ ਸੂਚਨਾ ਸਕੂਲ ਦੇ ਪ੍ਰਿੰਸੀਪਲ ਰਾਹੀਂ ਅਗਲੇ ਇਕ ਮਹੀਨੇ ਦੇ ਵਿੱਚ ਸਟੇਟ ਹੈਡਕੁਆਰਟਰ ਨੂੰ ਭੇਜਿਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਦੇ 75ਵੇਂ ਵਰ੍ਹੇਗੰਢ ਦੇ ਮੌਕੇ ‘ਤੇ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਸਾਡੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਬਾਰੇ ਪਤਾ ਲੱਗ ਸਕੇ।

ਇਹ ਵੀ ਪੜੋ: ਪੈਟਰੋਲ ਪੰਪ ਦੇ ਕਰਿੰਦਿਆਂ ਨੇ ਤਿੰਨ ਹਥਿਆਰਬੰਦ ਲੁਟੇਰਿਆਂ ਦਾ ਕੀਤਾ ਡਟ ਕੇ ਮੁਕਾਬਲਾ, ਦੇਖੋ ਵੀਡੀਓ

ETV Bharat Logo

Copyright © 2025 Ushodaya Enterprises Pvt. Ltd., All Rights Reserved.