ETV Bharat / state

ਫ਼ਰਜ਼ੀ ਟਰੈਵਲ ਏਜੰਟਾਂ ਨੂੰ ਸਰਕਾਰਾਂ ਦੀ ਸਰਪ੍ਰਸਤੀ ਹਾਸਲ: ਆਪ

author img

By

Published : Jul 28, 2019, 7:53 PM IST

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਚਲ ਰਹੇ ਟਰੈਵਲ ਏਜੰਟਾਂ ਨੂੰ ਸਿਆਸੀ ਅਤੇ ਪੁਲਿਸ-ਪ੍ਰਸ਼ਾਸਨਿਕ ਸਰਪ੍ਰਸਤੀ ਹਾਸਲ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦੇਸ਼ 'ਚ ਬਿਹਤਰ ਰੁਜ਼ਗਾਰ ਦੇ ਮੌਕੇ ਅਤੇ ਨੌਕਰੀਆਂ ਦੀ ਮੰਗ ਕੀਤੀ ਅਤੇ ਧੋਖੇਬਾਜ਼ ਟਰੈਵਲ ਏਜੰਟਾਂ 'ਤੇ ਰੋਕ ਲਾਉਣ ਲਈ ਸਖ਼ਤ ਕਨੂੰਨ ਬਣਾਉਣ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ

ਚੰਡੀਗੜ੍ਹ: ਪੰਜਾਬ 'ਚ ਦਿਨੋਂ ਦਿਨ ਵੱਧ ਰਹੇ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਦੇ ਮਾਮਲਿਆਂ ਦੇ ਸਬੰਧ 'ਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਨਿਸ਼ਾਨਾ ਕਸਦਿਆਂ ਕਿਹਾ ਹੈ ਕਿ ਪੰਜਾਬ ਅਤੇ ਰਾਜਧਾਨੀ ਚੰਡੀਗੜ 'ਚ ਸਰਗਰਮ 'ਟਰੈਵਲ ਏਜੰਟ ਮਾਫ਼ੀਆ' ਨੂੰ ਸਿਆਸੀ ਅਤੇ ਪੁਲਿਸ-ਪ੍ਰਸ਼ਾਸਨਿਕ ਸਰਪ੍ਰਸਤੀ ਹਾਸਲ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਸਰਪ੍ਰਸਤੀ ਮਿਲਣ ਕਾਰਨ ਹੀ ਟਰੈਵਲ ਏਜੰਟ ਭੋਲੇ-ਭਾਲੇ ਨੌਜਵਾਨਾਂ ਨੂੰ ਠੱਗ ਰਹੇ ਹਨ। ਦੂਜੇ ਪਾਸੇ ਪਾਰਟੀ ਦੇ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸਾਡੇ ਨੌਜਵਾਨ ਰੋਜ਼ੀ ਰੋਟੀ ਦੀ ਭਾਲ 'ਚ ਦੂਸਰੇ ਦੇਸ਼ਾਂ ਵੱਲ ਨੂੰ ਰੁਖ ਕਰ ਰਹੇ ਹਨ ਤਾਂ ਇਸ ਪਿੱਛੇ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰ ਜ਼ਿੰਮੇਵਾਰ ਹਨ, ਜੋ ਆਪਣੇ ਦੇਸ਼ 'ਚ ਨੋਜਵਾਨਾਂ ਨੂੰ ਰੁਜ਼ਗਾਰ ਮੁੱਹਈਆ ਕਰਵਾਉਣ 'ਚ ਅਸਮਰੱਥ ਹੈ।

ਉਨ੍ਹਾਂ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਰਾਹੀਂ ਇਰਾਕ 'ਚੋਂ ਵਤਨ ਪਰਤ ਲਿਆਉਣ ਵਾਲੇ 7 ਨੌਜਵਾਨਾਂ ਦੇ ਸਬੰਧ 'ਚ ਵਾਰ ਕਰਦਿਆਂ ਕਿਹਾ ਕਿ ਸਰਕਾਰਾਂ ਦੱਸੇ ਕਿ ਆਖ਼ਰ ਇਹ ਨੌਜਵਾਨ ਬਾਹਰ ਜਾਣ ਲਈ ਮਜਬੂਰ ਕਿਉਂ ਹੋਏ ਸਨ।

ਇਹ ਵੀ ਪੜ੍ਹੋ- ਬਖਸ਼ੇ ਨਹੀਂ ਜਾਣਗੇ ਭ੍ਰਿਸ਼ਟ ਮੁਲਾਜ਼ਮ: ਡੀਜੀਪੀ ਦਿਨਕਰ ਗੁਪਤਾ

ਜ਼ਿਕਯੋਗ ਹੈ ਕਿ ਦੇਸ਼ ਭਰ 'ਚ ਨੌਜਵਾਨਾਂ ਦੇ ਟਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਆਮ ਆਦਮੀ ਪਾਰਟੀ ਨੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦੇਸ਼ 'ਚ ਬਿਹਤਰ ਰੁਜ਼ਗਾਰ ਦੇ ਮੌਕੇ ਅਤੇ ਨੌਕਰੀਆਂ ਦੀ ਮੰਗ ਕੀਤੀ, ਉੱਥੇ ਹੀ ਫ਼ਰਜ਼ੀ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ਨੂੰ ਸਖ਼ਤੀ ਨਾਲ ਨੱਥ ਪਾਉਣ 'ਤੇ ਜ਼ੋਰ ਦਿੱਤਾ।

Intro:Body:

ruchi

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.