ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਜਿਹਨਾਂ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਆਪਣੇ ਦੌਰੇ ਦੇ ਦੂਜੇ ਦਿਨ ਅੱਜ ਉਹ ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦੇ ਦੌਰਾ ਉੱਤੇ ਹਨ। ਇਸ ਦੌਰਾਨ ਉਹ ਸਰਹੱਦ ਨੇੜੇ ਰਹਿੰਦੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਤੇ ਉਹਨਾਂ ਦੀਆਂ ਮੁਸ਼ਕਲਾਂ ਵੀ ਸੁਣ ਰਹੇ ਹਨ।
ਪਾਕਿਸਤਾਨ ਸਰਹੱਦ ਨੂੰ ਸੁਰੱਖਿਅਤ ਕਰਨਾ ਜ਼ਰੂਰੀ: ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਮੇਰਾ ਸਰਹੱਦੀਆਂ ਇਲਾਕਿਆਂ ਦਾ ਦੌਰਾ ਕਰਨ ਦਾ ਮੁੱਖ ਮਕਸਦ ਪਾਕਿਸਤਾਨ ਸਰਹੱਦ ਨੂੰ ਸੁਰੱਖਿਅਤ ਕਰਨਾ ਹੈ। ਉਹਨਾਂ ਨੇ ਕਿਹਾ ਕਿ ਦੌਰਾ ਕਰਨ ਨਾਲ ਲੋਕਾਂ ਨਾਲ ਸੰਪਰਕ ਹੁੰਦਾ ਹੈ, ਜਿਸ ਨਾਲ ਲੋਕਾਂ ਦੀ ਰਾਏ ਵੀ ਮਿਲ ਜਾਂਦੀ ਹੈ। ਰਾਜਪਾਲ ਨੇ ਕਿਹਾ ਕਿ ਪਾਕਿਸਾਤਨ ਸਾਡੇ ਨਾਲ ਬਹੁਤ ਨਾਪਾਕ ਹਰਕਤ ਕਰ ਰਿਹਾ ਹੈ, ਉਹਨਾਂ ਨੇ ਕਿਹਾ ਕਿ ਪਾਕਿਸਤਾਨ ਸਾਡੇ ਦੇਸ਼ ਵਿੱਚ ਨਸ਼ਾ ਤੇ ਹਥਿਆਰ ਭੇਜ ਹਿਡਨ ਯੁੱਧ ਹੀ ਕਰ ਰਿਹਾ ਹੈ, ਕਿਉਂਕਿ ਸਿੱਧਾ ਯੁੱਧ ਕਰਨ ਦੀ ਉਸ ਦੀ ਹਿੰਮਤ ਨਹੀਂ ਹੈ।
ਪਾਕਿਸਤਾਨ ਤੋਂ ਭਾਰੀ ਮਾਤਰਾ ਵਿੱਚ ਆ ਰਿਹਾ ਨਸ਼ਾ: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਪਾਕਿਸਤਾਨ ਤੋਂ ਅਜੇ ਵੀ ਭਾਰੀ ਮਾਤਰਾ ਵਿੱਚ ਨਸ਼ਾ ਸਪਲਾਈ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ ਤੇ ਇੱਕ ਸਾਲ ਦੇ ਅੰਦਰ-ਅੰਦਰ ਇਸ ਦੀ ਮਾਤਰਾ ਘੱਟ ਕਰਨ ਦੀ ਕੋਸ਼ਿਸ਼ ਰਹੇਗੀ। ਉਹਨਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਪਿੰਡਾਂ ਵਿੱਚ ਸੁਰੱਖਿਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜੋ ਇਸ ਉੱਤੇ ਨਜ਼ਰ ਰੱਖਣਗੀਆਂ। ਰਾਜਪਾਲ ਨੇ ਕਿਹਾ ਕਿ ਸੁਰੱਖਿਆ ਕਮੇਟੀਆਂ ਇਸ ਸਬੰਧੀ ਕੰਮ ਵੀ ਚੰਗੀ ਢੰਗ ਨਾਲ ਕਰ ਰਹੀਆਂ ਹਨ।
ਪਿੰਡਾਂ ਦੇ ਲੋਕ ਕਰ ਰਹੇ ਨੇ ਚੰਗਾ ਕੰਮ: ਉਹਨਾਂ ਨੇ ਕਿਹਾ ਕਿ ਜੋ ਕਮੇਟੀਆਂ ਬਣਾਈਆਂ ਗਈਆਂ ਹਨ, ਉਸ ਵਿੱਚ ਪਿੰਡਾਂ ਦੇ ਲੋਕ ਹੀ ਸ਼ਾਮਲ ਹਨ। ਉਹਨਾਂ ਨੇ ਕਿਹਾ ਕਿ ਪਾਕਿਸਤਾਨ ਜੋ ਨਸ਼ਾ ਭੇਜਦਾ ਹੈ, ਉਸ ਨੂੰ ਜੋ ਤਸਕਰ ਲੈਣ ਆਉਂਦਾ ਹੈ, ਉਹ ਕਿਸੇ ਪਿੰਡ ਦਾ ਹੀ ਹੁੰਦਾ ਹੈ, ਜਿਸ ਕਾਰਨ ਪਿੰਡ ਵਾਸੀ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹੁੰਦੇ ਹਨ ਤੇ ਉਸ ਨੂੰ ਫੜ੍ਹਿਆ ਜਾ ਸਕਦਾ ਹੈ।
ਬੀਤੇ ਦਿਨ ਵੀ ਸਰਹੱਦੀ ਇਲਾਕਿਆਂ ਦਾ ਕੀਤਾ ਸੀ ਦੌਰਾ: ਦੱਸ ਦਈਏ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੀਤੇ ਦਿਨ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਹਨਾਂ ਨੇ ਕੁਝ ਲੋਕਾਂ ਨਾਲ ਗੱਲਬਾਤ ਕਰਨ ਸਮੇਤ ਅਧਿਕਾਰੀਆਂ ਤੋਂ ਸਰਹੱਦੀ ਸੁਰੱਖਿਆ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ ਲਈ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਸਮੱਸਿਆਵਾਂ ਦਾ ਵੀ ਨਿਰੀਖਣ ਕੀਤਾ ਸੀ।
- Drone and Heroin Recovered: ਬੀਐਸਐਫ ਤੇ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ’ਚੋਂ ਪਾਕਿਸਤਾਨੀ ਡਰੋਨ ਤੇ ਤਰਨਤਾਰਨ ਤੋਂ ਹੈਰੋਇਨ ਬਰਾਮਦ
- ਵਿਵਾਦਾਂ 'ਚ ਸੰਨੀ ਦਿਓਲ ਦੀ ਫ਼ਿਲਮ ‘ਗ਼ਦਰ 2’, ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਫਿਲਮਾਇਆ ਰੁਮਾਂਟਿਕ ਸੀਨ, SGPC ਨੇ ਜਤਾਇਆ ਇਤਰਾਜ
- ਏਅਰ ਇੰਡੀਆ ਦੀ ਦੂਜੀ ਫਲਾਈਟ ਰੂਸ ਵਿੱਚ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਸੈਨ ਫਰਾਂਸਿਸਕੋ ਲਈ ਰਵਾਨਾ
ਇਸ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਨੇ ਕਰੀਬ 4 ਮਹੀਨੇ ਪਹਿਲਾਂ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਵੀ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ 'ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਪਿਛਲੀਂ ਫੇਰੀ ਦੌਰਾਨ ਉਹਨਾਂ ਨੇ ਕਿਹਾ ਕਿ ਸੀ ਕਿ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਹੋ ਰਹੀ ਹੈ,ਜਿਸ ਕਾਰਨ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਸਾਂਝੇ ਤੌਰ 'ਤੇ ਕਦਮ ਚੁੱਕਣੇ ਚਾਹੀਦੇ ਹਨ।