ETV Bharat / state

Chandigarh Governor Meeting : ਪੰਜਾਬ ਦੇ ਰਾਜਪਾਲ ਅੱਜ ਚੰਡੀਗੜ੍ਹ ਪ੍ਰਸ਼ਾਸਕ ਨਾਲ ਬੈਠਕ ਜਾਰੀ, ਮੈਟਰੋ ਪ੍ਰਾਜੈਕਟ ਸਬੰਧੀ ਹੋ ਸਕਦੀ ਚਰਚਾ - ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ

ਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਭਲਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਨਾਲ ਅਹਿਮ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ਼ਾਮਲ ਹਨ। ਹਾਲਾਂਕਿ, ਸੀਐਮ ਮਾਨ ਇਸ ਮੀਟਿੰਗ ਦਾ ਹਿੱਸਾ ਨਹੀਂ ਬਣ ਸਕੇ।

Etv Bharat
Etv Bharat
author img

By

Published : Mar 15, 2023, 9:53 PM IST

Updated : Mar 16, 2023, 11:55 AM IST

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਕ ਨਾਲ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਯੂਟੀ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਮੀਟਿੰਗ ਵਿੱਚ ਮੌਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਡੂਦ ਹਨ। ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਅਨਮੋਲ ਗਗਨ ਮਾਨ ਵੀ ਸ਼ਾਮਲ ਹੋਏ ਹਨ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਡੀ.ਐਸ. ਢੇਸੀ, ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ, ਚੰਡੀਗੜ੍ਹ ਦੇ ਮੇਅਰ ਅਤੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਮੁਕੇਸ਼ ਜੀ ਅਤੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਸੀ। ਪਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਬੁਲਾਈ ਗਈ ਮੀਟਿੰਗ ਦਾ ਏਜੰਡਾ ਬੀਤੇ ਦਿਨ ਬੁੱਧਵਾਰ ਦੁਪਹਿਰ ਨੂੰ ਸੀਐਮ ਮਾਨ ਨੂੰ ਭੇਜਿਆ ਗਿਆ ਸੀ, ਜਦਕਿ ਸੀਐਮ ਭਗਵੰਤ ਮਾਨ ਦਾ ਅੱਜ ਪੂਰਾ ਦਿਨ ਸੰਗਰੂਰ ਵਿੱਚ ਰਹਿਣ ਦਾ ਪਹਿਲਾਂ ਤੋਂ ਹੀ ਤੈਅ ਹੈ।

ਮੀਟਿੰਗ ਦਾ ਹਿੱਸਾ ਨਹੀਂ ਸੀਐਮ ਮਾਨ: ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਪਿੰਡ ਵਿੱਚ ਪਾਠ ਰੱਖਿਆ ਗਿਆ ਹੈ। ਇਸ ਦੇ ਨਾਲ ਕੁਝ ਹੋਰ ਪ੍ਰੋਗਰਾਮ ਵੀ ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੱਦੀ ਗਈ ਕੰਪ੍ਰੈਸਿਵ ਮੋਬਿਲਿਟੀ ਪਲਾਨ ਦੀ ਮੀਟਿੰਗ ਵਿੱਚ ਸੀਐਮ ਮਾਨ ਹਿੱਸਾ ਨਹੀਂ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਗੈਰ-ਹਾਜ਼ਰੀ ਵਿੱਚ ਕਿਸੇ ਸੀਨੀਅਰ ਮੰਤਰੀ ਨੂੰ ਅਫਸਰਾਂ ਸਮੇਤ ਭੇਜ ਸਕਦੇ ਹਨ।

ਇਹ ਵੀ ਪੜੋ: Liquor Policy of Punjab Government: ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਤੋਂ ਸ਼ਰਾਬ ਕਾਰੋਬਾਰੀ ਨਾਖੁਸ਼, ਜਾਣੋ ਕਿਉਂ

ਦੋਵਾਂ ਸੂਬਿਆਂ ਨਾਲ ਚੰਡੀਗੜ੍ਹ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਚਰਚਾ: ਮਿਲੀ ਜਾਣਕਾਰੀ ਅਨੁਸਾਰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਨਾਲ ਪ੍ਰਸ਼ਾਸਨ ਦੀ ਮੀਟਿੰਗ ਸਵੇਰੇ 10:00 ਵਜੇ ਸ਼ੁਰੂ ਹੋਵੇਗੀ, ਜੋ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਦੋਵਾਂ ਸੂਬਿਆਂ ਨਾਲ ਚੰਡੀਗੜ੍ਹ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਟ੍ਰਾਈਸਿਟੀ ਚੰਡੀਗੜ੍ਹ 'ਚ ਟਰੈਫਿਕ ਦਾ ਦਬਾਅ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਵ$ਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੰਪਰੈਸਿਵ ਮੋਬਿਲਿਟੀ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾ ਸਿਰਫ ਚੰਡੀਗੜ੍ਹ 'ਤੇ ਆਵਾਜਾਈ ਦਾ ਦਬਾਅ ਘੱਟ ਹੋਵੇਗਾ, ਸਗੋਂ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ। ਇਸ ਬੈਠਕ 'ਚ ਨਾ ਸਿਰਫ ਸੜਕੀ ਆਵਾਜਾਈ ਨੂੰ ਸੁਧਾਰਨ 'ਤੇ ਚਰਚਾ ਹੋਵੇਗੀ, ਸਗੋਂ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।

ਇਹ ਵੀ ਪੜੋ: G20 meeting in Amritsar: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ ਵਿੱਚ ਸੀਐੱਮ ਮਾਨ ਦਾ ਵੱਡਾ ਬਿਆਨ

Last Updated : Mar 16, 2023, 11:55 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.