ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਮੰਗਲਵਾਰ ਨੂੰ ਚੀਫ਼ ਆਫ ਡਿਫੈਂਸ ਸਟਾਫ਼ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕੈਬਿਨੇਟ ਮੀਟਿੰਗ ਦੇ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ 4 ਸਟਾਰ ਜਨਰਲ ਨੂੰ ਸੀਡੀਐਸ ਯਾਨਿ ਚੀਫ਼ ਆਫ ਡਿਫੈਂਸ ਸਟਾਫ਼ ਬਣਾਇਆ ਜਾਵੇਗਾ।
ਪ੍ਰਧਾਨ ਮੰਤਰੀ ਨੇ 73ਵੇਂ ਆਜ਼ਾਦੀ ਦਿਹਾੜੇ 'ਤੇ ਕਿਹਾ ਸੀ ਸੀਡੀਐਸ ਥਲ ਸੈਨਾ ,ਨੇਵੀ ਅਤੇ ਹਵਾਈ ਸੈਨਾ ਦੇ ਵਿੱਚ ਤਾਲਮੇਲ ਬਣਾਏਗੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਭਾਰਤ ਵਿੱਚ ਹੁਣ ਚੀਫ਼ ਆਫ ਡਿਫੈਂਸ ਸਟਾਫ਼ ਹੋਵੇਗਾ। ਇਸ ਨਾਲ ਸਾਡੇ ਸੁਰੱਖਿਆ ਬਲ ਹੋਰ ਪ੍ਰਭਾਵਸ਼ਾਲੀ ਹੋਣਗੇ।
ਗ੍ਰਹਿ ਮੰਤਰਾਲੇ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਵਿੱਚ ਜੰਮੂ-ਕਸ਼ਮੀਰ ਦੇ ਰਾਜਪਾਲ ਗਿਰੀਸ਼ ਚੰਦਰ ਮੁਰਮੂ, ਸੈਨਾ ਮੁਖੀ ਜਨਰਲ ਵਿਪਿਨ ਰਾਵਤ ਅਤੇ ਸੀਆਰਪੀਐਫ ਡੀਜੀ ਰਾਜੀਵ ਰਾਏ ਭਟਨਾਗਰ ਸ਼ਾਮਿਲ ਹੋਏ।
ਦੱਸ ਦੇਈਏ ਸਰਕਾਰ ਨੇ ਪਿਛਲੇ ਦਿਨ ਹੀ ਪਹਿਲੇ ਸੀਡੀਐਸ ਦੀ ਨਿਯੁਕਤੀ ਨੂੰ ਲੈ ਕੇ ਇਕ ਕਮੇਟੀ ਗਠਿਤ ਕੀਤੀ ਸੀ। ਇਹ ਕਮੇਟੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਅਗਵਾਈ ਵਿੱਚ ਕੰਮ ਕਰ ਰਹੀ ਹੈ।
ਇਹ ਵੀ ਪੜੋ: ਪੱਛਮੀ ਬੰਗਾਲ:ਜਾਦਵਪੁਰ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਰਾਜਪਾਲ ਧਨਖੜ ਨੂੰ ਦਿਖਾਏ ਕਾਲੇ ਝੰਡੇ
ਜਾਣਕਾਰੀ ਲਈ ਦੱਸ ਦੇਈਏ ਫਿਲਹਾਲ ਗ੍ਰਹਿ ਮੰਤਰਾਲੇ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ,ਸੈਨਾ ਮੁਖੀ ਜਨਰਲ ਵਿਪਿਨ ਰਾਵਤ ਅਤੇ ਸੀਆਰਪੀਐਫ ਡੀਜੀ ਰਾਜੀਵ ਰਾਏ ਭਟਨਾਗਰ ਸ਼ਾਮਲ ਹੋਏ।