ETV Bharat / state

ਕਿਸਾਨ ਆਤਮ ਹੱਤਿਆਵਾਂ ਦੇ ਮਾਮਲੇ 'ਚ ਕੈਪਟਨ ਸਰਕਾਰ ਫ਼ੇਲ -'ਆਪ'

ਪੰਜਾਬ ਨੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਕਿਸਾਨ, ਖੇਤ-ਮਜ਼ਦੂਰ ਆਤਮ ਹੱਤਿਆਵਾਂ ਅਤੇ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ । ਕਿਸਾਨ ਆਤਮ ਹੱਤਿਆਵਾਂ ਦੇ ਮਾਮਲੇ 'ਚ ਕੈਪਟਨ ਸਰਕਾਰ ਫ਼ੇਲ ਹੋਈ ਹੈ ।

ਆਮ ਆਦਮੀ ਪਾਰਟੀ
author img

By

Published : Mar 28, 2019, 9:45 AM IST

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਕਿਸਾਨ, ਖੇਤ-ਮਜ਼ਦੂਰ ਆਤਮ ਹੱਤਿਆਵਾਂ ਅਤੇ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਤ੍ਰਾਸਦੀ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਗਾਇਆ ਕਿ ਚੋਣਾਂ ਮੌਕੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ, ਖੇਤ-ਮਜ਼ਦੂਰਾਂ ਅਤੇ ਨੌਜਵਾਨਾਂ ਪ੍ਰਤੀ ਹੱਦ ਦਰਜੇ ਦੇ ਨਿਰਦਈ ਸਾਬਤ ਹੋਏ ਹਨ, ਇੰਜ ਲੱਗ ਰਿਹਾ ਹੈ ਜਿਵੇਂ ਇਨ੍ਹਾਂ ਦੀ ਸੰਵੇਦਨਾ ਹੀ ਮਰ ਗਈ ਹੋਵੇ।

'ਆਪ' ਆਗੂਆਂ ਨੇ ਕਿਹਾ ਕਿ ਕੋਈ ਵੀ ਦਿਨ ਅਜਿਹਾ ਨਹੀਂ ਲੰਘ ਰਿਹਾ ਜਿਸ ਦਿਨ ਅਖ਼ਬਾਰਾਂ ਅਤੇ ਖ਼ਬਰਾਂ ਵਿੱਚ ਕਿਸਾਨ, ਖੇਤ-ਮਜ਼ਦੂਰਾਂ ਜਾਂ ਨਸ਼ੇ ਦੀ ਓਵਰ ਡੋਜ਼ ਨਾਲ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਨਾ ਛਪਦੀ ਹੋਵੇ, ਪ੍ਰੰਤੂ ਹੋਰ ਵੀ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਦਾ ਕੋਈ ਅਧਿਕਾਰੀ ਜਾਂ ਨੁਮਾਇੰਦਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਾ ਵੀ ਜ਼ਰੂਰੀ ਨਹੀਂ ਸਮਝਦੇ ਕਾਰਨ ਅਤੇ ਹਾਲਾਤ ਦੀ ਦਸਤਾਵੇਜ਼ੀ ਪੜਚੋਲ ਤਾਂ ਦੂਰ ਦੀ ਗੱਲ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਫ਼ਰੀਦਕੋਟ ਦੇ ਪਿੰਡ ਮਿੱਡੂਮਾਨ ਦੇ 45 ਸਾਲਾ ਕਿਸਾਨ ਜਗਸੀਰ ਸਿੰਘ ਅਤੇ ਮਾਨਸਾ ਦੇ ਪਿੰਡ ਰੱਲਾ ਦੇ ਖੇਤ ਮਜ਼ਦੂਰ ਜੰਟਾ ਸਿੰਘ (45 ਸਾਲ) ਵੱਲੋਂ ਕੀਤੀ ਆਤਮ ਹੱਤਿਆ ਦੀਆਂ ਰਿਪੋਰਟਾਂ ਮੀਡੀਆ ਵਿੱਚ ਛਪੀਆਂ। ਕਿਸਾਨ ਅਤੇ ਖੇਤ ਮਜ਼ਦੂਰਾਂ ਵੱਲੋਂ ਖ਼ੁਦਕੁਸ਼ੀ ਦਾ ਇੱਕ ਕਾਰਨ ਕਰਜ਼ਾ ਸੀ।

ਤਰਨਤਾਰਨ ਦੇ ਹੀ ਪਿੰਡ ਜੀਊਬਾਲਾ ਦੇ 40 ਸਾਲਾ ਸੁਖਵਿੰਦਰ ਸਿੰਘ ਦੀ ਨਸ਼ੇ ਦੇ ਟੀਕੇ ਦੀ ਓਵਰ ਡੋਜ਼ ਨਾਲ ਮੌਤ ਹੋ ਗਈ ਜਦਕਿ ਬੀਤੇ ਕੱਲ੍ਹ ਵੀ ਨੌਸ਼ਹਿਰਾ ਬਹਾਦਰ (ਗੁਰਦਾਸਪੁਰ) ਦੇ ਸੰਦੀਪ ਸਿੰਘ ਸੈਣ, ਗੜ੍ਹਦੀਵਾਲਾ (ਫ਼ਿਰੋਜ਼ਪੁਰ) ਦੇ ਗੁਰਪ੍ਰੀਤ ਸਿੰਘ ਅਤੇ ਗੋਇੰਦਵਾਲ ਸਾਹਿਬ ਦੇ ਲਖਵਿੰਦਰ ਲੱਖੀ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤਾਂ ਬਾਰੇ ਰਿਪੋਰਟਾਂ ਜਨਤਕ ਹੋਈਆਂ ਸਨ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਿਸਾਨ, ਖੇਤ-ਮਜ਼ਦੂਰ ਆਤਮ ਹੱਤਿਆਵਾਂ ਅਤੇ ਨਸ਼ੇ ਨਾਲ ਮੌਤਾਂ ਦਾ ਉਪਲਬਧ ਅੰਕੜਾ ਵੀ ਮੀਡੀਆ ਰਿਪੋਰਟਾਂ ਜਾਂ ਸਥਾਨਕ ਲੋਕਾਂ ਕੋਲੋਂ ਮਿਲੀ ਜਾਣਕਾਰੀ ਤੱਕ ਹੀ ਸੀਮਤ ਹੈ, ਜਦਕਿ ਧਰਾਤਲ ਪੱਧਰ ਦੀ ਹਕੀਕਤ ਬਹੁਤ ਹੀ ਕੌੜੀ ਅਤੇ ਨਿਰਾਸ਼ਾਜਨਕ ਹੈ।'ਆਪ' ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਤੋਂ ਭੱਜੀ ਅਕਾਲੀ-ਭਾਜਪਾ ਗੱਠਜੋੜ ਵਾਲੀ ਮੋਦੀ ਸਰਕਾਰ ਨੂੰ ਵਾਅਦਾ ਖ਼ਿਲਾਫ਼ੀ ਕਰਨ ਦੀ ਸਜ਼ਾ ਇਨ੍ਹਾਂ ਚੋਣਾਂ ਵਿੱਚ ਜ਼ਰੂਰ ਦੇਣ।

Intro:Body:

ਕਿਸਾਨ ਆਤਮ ਹੱਤਿਆਵਾਂ ਤੇ ਨਸ਼ੇ  ਕੈਪਟਨ ਤੇ ਮੋਦੀ-ਆਪ

ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਸਾਧਿਆ ਨਿਸ਼ਾਨਾ

ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਕਿਸਾਨ, ਖੇਤ-ਮਜ਼ਦੂਰ ਆਤਮ ਹੱਤਿਆਵਾਂ ਅਤੇ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਤ੍ਰਾਸਦੀ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

'ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਗਾਇਆ ਕਿ ਚੋਣਾਂ ਮੌਕੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ, ਖੇਤ-ਮਜ਼ਦੂਰਾਂ ਅਤੇ ਨੌਜਵਾਨਾਂ ਪ੍ਰਤੀ ਹੱਦ ਦਰਜੇ ਦੇ ਨਿਰਦਈ ਸਾਬਤ ਹੋਏ ਹਨ, ਇੰਜ ਲੱਗ ਰਿਹਾ ਹੈ ਜਿਵੇਂ ਇਨ੍ਹਾਂ ਦੀ ਸੰਵੇਦਨਾ ਹੀ ਮਰ ਗਈ ਹੋਵੇ।

'ਆਪ' ਆਗੂਆਂ ਨੇ ਕਿਹਾ ਕਿ ਕੋਈ ਵੀ ਦਿਨ ਅਜਿਹਾ ਨਹੀਂ ਲੰਘ ਰਿਹਾ ਜਿਸ ਦਿਨ ਅਖ਼ਬਾਰਾਂ ਅਤੇ ਖ਼ਬਰਾਂ ਵਿੱਚ ਕਿਸਾਨ, ਖੇਤ-ਮਜ਼ਦੂਰਾਂ ਜਾਂ ਨਸ਼ੇ ਦੀ ਓਵਰ ਡੋਜ਼ ਨਾਲ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਨਾ ਛਪਦੀ ਹੋਵੇ, ਪ੍ਰੰਤੂ ਹੋਰ ਵੀ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਦਾ ਕੋਈ ਅਧਿਕਾਰੀ ਜਾਂ ਨੁਮਾਇੰਦਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਾ ਵੀ ਜ਼ਰੂਰੀ ਨਹੀਂ ਸਮਝਦੇ ਕਾਰਨ ਅਤੇ ਹਾਲਾਤ ਦੀ ਦਸਤਾਵੇਜ਼ੀ ਪੜਚੋਲ ਤਾਂ ਦੂਰ ਦੀ ਗੱਲ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਫ਼ਰੀਦਕੋਟ ਦੇ ਪਿੰਡ ਮਿੱਡੂਮਾਨ ਦੇ 45 ਸਾਲਾ ਕਿਸਾਨ ਜਗਸੀਰ ਸਿੰਘ ਅਤੇ ਮਾਨਸਾ ਦੇ ਪਿੰਡ ਰੱਲਾ ਦੇ ਖੇਤ ਮਜ਼ਦੂਰ ਜੰਟਾ ਸਿੰਘ (45 ਸਾਲ) ਵੱਲੋਂ ਕੀਤੀ ਆਤਮ ਹੱਤਿਆ ਦੀਆਂ ਰਿਪੋਰਟਾਂ ਮੀਡੀਆ ਵਿੱਚ ਛਪੀਆਂ। ਕਿਸਾਨ ਅਤੇ ਖੇਤ ਮਜ਼ਦੂਰਾਂ ਵੱਲੋਂ ਖ਼ੁਦਕੁਸ਼ੀ ਦਾ ਇੱਕ ਕਾਰਨ ਕਰਜ਼ਾ ਸੀ।

ਤਰਨਤਾਰਨ ਦੇ ਹੀ ਪਿੰਡ ਜੀਊਬਾਲਾ ਦੇ 40 ਸਾਲਾ ਸੁਖਵਿੰਦਰ ਸਿੰਘ ਦੀ ਨਸ਼ੇ ਦੇ ਟੀਕੇ ਦੀ ਓਵਰ ਡੋਜ਼ ਨਾਲ ਮੌਤ ਹੋ ਗਈ ਜਦਕਿ ਬੀਤੇ ਕੱਲ੍ਹ ਵੀ ਨੌਸ਼ਹਿਰਾ ਬਹਾਦਰ (ਗੁਰਦਾਸਪੁਰ) ਦੇ ਸੰਦੀਪ ਸਿੰਘ ਸੈਣ, ਗੜ੍ਹਦੀਵਾਲਾ (ਫ਼ਿਰੋਜ਼ਪੁਰ) ਦੇ ਗੁਰਪ੍ਰੀਤ ਸਿੰਘ ਅਤੇ ਗੋਇੰਦਵਾਲ ਸਾਹਿਬ ਦੇ ਲਖਵਿੰਦਰ ਲੱਖੀ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤਾਂ ਬਾਰੇ ਰਿਪੋਰਟਾਂ ਜਨਤਕ ਹੋਈਆਂ ਸਨ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਿਸਾਨ, ਖੇਤ-ਮਜ਼ਦੂਰ ਆਤਮ ਹੱਤਿਆਵਾਂ ਅਤੇ ਨਸ਼ੇ ਨਾਲ ਮੌਤਾਂ ਦਾ ਉਪਲਬਧ ਅੰਕੜਾ ਵੀ ਮੀਡੀਆ ਰਿਪੋਰਟਾਂ ਜਾਂ ਸਥਾਨਕ ਲੋਕਾਂ ਕੋਲੋਂ ਮਿਲੀ ਜਾਣਕਾਰੀ ਤੱਕ ਹੀ ਸੀਮਤ ਹੈ, ਜਦਕਿ ਧਰਾਤਲ ਪੱਧਰ ਦੀ ਹਕੀਕਤ ਬਹੁਤ ਹੀ ਕੌੜੀ ਅਤੇ ਨਿਰਾਸ਼ਾਜਨਕ ਹੈ।

'ਆਪ' ਆਗੂਆਂ ਨੇ ਜਿੱਥੇ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਵਾਅਦਾ ਖ਼ਿਲਾਫ਼ੀ ਕਰਨ ਬਦਲੇ ਆਗਾਮੀ ਵੋਟਾਂ ਵਿੱਚ ਇਨ੍ਹਾਂ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ, ਉੱਥੇ ਕਿਸਾਨ ਖੇਤ ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਰਜ਼ ਜਾਂ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਵੀ ਗ਼ਲਤ ਕਦਮ ਨਾ ਚੁੱਕਣ ਅਤੇ ਆਮ ਆਦਮੀ ਪਾਰਟੀ ਦਾ ਸਾਥ ਦੇਣ।

'ਆਪ' ਆਗੂਆਂ ਨੇ ਕਿਹਾ ਕਿ ਖੇਤੀ ਸੰਕਟ ਦੇ ਮੱਦੇਨਜ਼ਰ ਜੇਕਰ ਕੇਜਰੀਵਾਲ ਸਰਕਾਰ ਦਿੱਲੀ ਦੇ ਕਿਸਾਨਾਂ ਲਈ ਸਵਾਮੀਨਾਥਨ ਸਿਫ਼ਾਰਸ਼ਾਂ ਦੇ ਆਧਾਰ ਉੱਤੇ ਇਸ ਸੀਜ਼ਨ ਤੋਂ ਕਣਕ ਦਾ ਮੁੱਲ 2616 ਪ੍ਰਤੀ ਕੁਵਿੰਟਲ ਅਤੇ ਝੋਨੇ ਦੀ ਫ਼ਸਲ ਦਾ ਪ੍ਰਤੀ ਕਵਿੰਟਲ 2667 ਰੁਪਏ ਦੇ ਸਕਦੀ ਹੈ ਤਾਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਜਿਹਾ ਕਿਉਂ ਨਹੀਂ ਕਰ ਸਕਦੇ?

'ਆਪ' ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਤੋਂ ਭੱਜੀ ਅਕਾਲੀ-ਭਾਜਪਾ ਗੱਠਜੋੜ ਵਾਲੀ ਮੋਦੀ ਸਰਕਾਰ ਨੂੰ ਵਾਅਦਾ ਖ਼ਿਲਾਫ਼ੀ ਕਰਨ ਦੀ ਸਜ਼ਾ ਇਨ੍ਹਾਂ ਚੋਣਾਂ ਵਿੱਚ ਜ਼ਰੂਰ ਦੇਣ।  

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.