ETV Bharat / state

ਬੇਮੌਸਮੀ ਮੀਂਹ ਕਾਰਨ ਘਟੇ ਝਾੜ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸੂਬਾ ਸਰਕਾਰ: ਪ੍ਰੇਮ ਸਿੰਘ ਚੰਦੂਮਾਜਰਾ - Akali minister prem singh chandumajra

ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੇਮੌਸਮੀ ਮੀਂਹਾਂ ਕਰਕੇ ਘਟੇ ਝਾੜ ਵਾਸਤੇ ਪਟਿਆਲਾ, ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਵੀ ਮੰਗ ਕੀਤੀ ਹੈ। ਉਨ੍ਹਾੰ ਇਹ ਮੁਆਵਜ਼ਾ ਸਟੇਟ ਆਫ਼ਤ ਰਾਹਤ ਫੰਡ 'ਚੋਂ ਦੇਣ ਦੀ ਗੱਲ ਆਖੀ ਹੈ।

Prem singh chandumajra
Prem singh chandumajra
author img

By

Published : May 2, 2020, 7:47 PM IST

Updated : May 2, 2020, 8:32 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਕਣਕ ਦੇ ਸੁੱਕੇ ਦਾਣੇ ਕਰਕੇ ਘਟੀ ਕੀਮਤ ਦੀ ਭਰਪਾਈ ਸਟੇਟ ਆਫ਼ਤ ਰਾਹਤ ਫੰਡ ਵਿਚੋਂ ਕਰਨ। ਪਾਰਟੀ ਨੇ ਸਰਕਾਰ ਕੋਲੋਂ ਬੇਮੌਸਮੀ ਮੀਂਹ ਕਰਕੇ ਘਟੇ ਝਾੜ ਵਾਸਤੇ ਪਟਿਆਲਾ, ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਵੀ ਕਿਹਾ ਹੈ ਕਿ ਬੇਮੌਸਮੀ ਬਰਸਾਤਾਂ ਕਰਕੇ ਚਾਰ ਜ਼ਿਲ੍ਹਿਆਂ ਵਿੱਚ ਹੋਏ ਕਿਸਾਨਾਂ ਦੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਸੁੱਕੇ ਦਾਣੇ ਕਰਕੇ ਕਣਕ ਦੀ ਕੀਮਤ ਵਿਚ ਕੀਤੀ ਕਟੌਤੀ ਬਾਰੇ ਨਜ਼ਰਸਾਨੀ ਕੀਤੀ ਜਾਵੇ।

Prem singh chandumajra

ਇੱਕ ਪ੍ਰੈਸ ਬਿਆਨ ਰਾਹੀਂ ਇਸ ਦਾ ਖੁਲਾਸਾ ਕਰਦਿਆਂ ਸਾਬਕਾ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਉਹ ਕੀਮਤ ਵਿਚ ਕੀਤੀ ਗਈ ਕਟੌਤੀ ਨੂੰ ਹਟਾਉਣ ਲਈ ਕੇਂਦਰ ਕੋਲ ਇਸ ਮਾਮਲੇ ਨੂੰ ਉਠਾਏ ਅਤੇ ਇਸ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰੇ।

ਚੰਦੂਮਾਜਰਾ ਨੇ ਕਿਹਾ ਕਿ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਦੂਹਰੀ ਮਸੀਬਤ ਦਾ ਸਾਹਮਣਾ ਕਰਨਾ ਪੈ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿੱਚ ਬਹੁਤ ਸਾਰੀਆਂ ਥਾਵਾਂ ਉੱਤੇ ਮਾਰਚ ਅਤੇ ਅਪ੍ਰੈਲ ਵਿੱਚ ਪਏ ਮੀਂਹ ਸਦਕਾ ਕਣਕ ਦਾ ਝਾੜ 20 ਤੋਂ 22 ਕੁਇੰਟਲ ਪ੍ਰਤੀ ਏਕੜ ਦੀ ਥਾਂ ਸਿਰਫ 5 ਤੋਂ 6 ਕੁਇੰਟਲ ਪ੍ਰਤੀ ਏਕੜ ਹੀ ਨਿਕਲਿਆ ਹੈ। ਉਹਨਾਂ ਕਿਹਾ ਕਿ ਇਸ ਖ਼ਰਾਬ ਮੌਸਮ ਕਰਕੇ ਇਹਨਾਂ ਥਾਂਵਾਂ ਉੱਤੇ ਕਣਕ ਦਾ ਦਾਣਾ ਸੁੱਕ ਗਿਆ ਹੈ। ਉਹਨਾਂ ਕਿਹਾ ਕਿ ਭਾਵੇਂ ਕਿ ਇਸ ਕਣਕ ਨੂੰ ਖਰੀਦਿਆ ਜਾ ਰਿਹਾ ਹੈ, ਪਰ 16 ਫੀਸਦੀ ਸੁੱਕੇ ਹੋਏ ਦਾਣੇ ਲਈ ਕਿਸਾਨਾਂ ਨੂੰ 24 ਰੁਪਏ ਪ੍ਰਤੀ ਕੁਇੰਟਲ ਕੀਮਤ 'ਚ ਕਟੌਤੀ ਸਵੀਕਾਰ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਸਾਬਕਾ ਸਾਂਸਦ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਸਟੇਟ ਆਫ਼ਤ ਰਾਹਤ ਫੰਡ ਵਿਚੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਮਨਜ਼ੂਰੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਫੰਡ ਤਹਿਤ 6 ਹਜ਼ਾਰ ਕਰੋੜ ਰੁਪਏ ਇਕੱਤਰ ਹੋ ਚੁੱਕੇ ਹਨ। ਕਿਉਂਕਿ ਕਿਸਾਨਾਂ ਨੂੰ ਇੱਕ ਕੁਦਰਤੀ ਆਫਤ ਕਰਕੇ ਨੁਕਸਾਨ ਉਠਾਉਣਾ ਪੈ ਰਿਹਾ ਹੈ, ਇਸ ਲਈ ਉਹਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਇਨ੍ਹਾਂ ਚਾਰਾਂ ਜ਼ਿਲ੍ਹਿਆਂ ਵਿੱਚ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦੇ ਕੇ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਹਨਾਂ ਚਾਰਾਂ ਜ਼ਿਲ੍ਹਿਆਂ ਦੀ ਅਰਥ ਵਿਵਸਥਾ ਜੋ ਕਿ ਪੂਰੀ ਤਰ੍ਹਾਂ ਖੇਤੀਬਾੜੀ ਉੱਤੇ ਨਿਰਭਰ ਹੈ, ਡਗਮਗਾ ਜਾਵੇਗੀ।

Last Updated : May 2, 2020, 8:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.