ETV Bharat / state

"ਪੰਜਾਬ ਵਿੱਚ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ 2023 ਵਿੱਚ ਲਾਗੂ ਹੋਵੇਗੀ ਨਵੀਂ ਖੇਡ ਨੀਤੀ" - 2023 ਵਿੱਚ ਲਾਗੂ ਹੋਵੇਗੀ ਨਵੀਂ ਖੇਡ ਨੀਤੀ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਇੱਕ ਮੀਟਿੰਗ ਦੌਰਾਨ ਐਲਾਨ ਕੀਤਾ ਹੈ ਕਿ ਸਾਲ 2023 ਦੌਰਾਨ ਪੰਜਾਬ ਵਿਚ ਨਵੀਂ ਖੇਡ (new sports policy will be implemented in 2023) ਨੀਤੀ ਲਾਗੂ ਕੀਤੀ ਜਾਵੇਗੀ। ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਉਸਾਰੂ ਕੰਮ ਕੀਤੇ ਜਾਣ ਅਤੇ ਖਿਡਾਰੀਆਂ ਤੇ ਕੋਚਾਂ ਨੂੰ ਉਤਸ਼ਾਹਤ ਕੀਤਾ ਜਾਵੇ।

new sports policy will be implemented in 2023

author img

By

Published : Jan 3, 2023, 8:10 PM IST

Updated : Jan 3, 2023, 10:06 PM IST

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਐਲਾਨ ਕੀਤਾ ਹੈ, ਕਿ ਇਸ ਸਾਲ 2023 ਦੌਰਾਨ ਪੰਜਾਬ ਵਿਚ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਨਵੀਂ ਖੇਡ ਨੀਤੀ ਦੇ ਖਰੜੇ ਉੱਤੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਉਸਾਰੂ ਕੰਮ ਕੀਤੇ ਜਾਣ ਅਤੇ ਖਿਡਾਰੀਆਂ ਤੇ ਕੋਚਾਂ ਨੂੰ ਉਤਸ਼ਾਹਤ ਕੀਤਾ ਜਾਵੇ। ਖਰੜੇ ਵਿੱਚ ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭ ਕੇ ਉਸ ਨੂੰ ਵਧੀਆ ਮੰਚ ਮੁਹੱਈਆ ਕਰਵਾਉਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ, ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ।

ਖਿਡਾਰੀਆਂ ਨੂੰ ਪ੍ਰਾਪਤੀਆਂ ਅਨੁਸਾਰ ਨੌਕਰੀਆਂ ਦੇਣ ਨੂੰ ਪ੍ਰਮੁੱਖਤਾ ਦੇਣ ਦੀ ਗੱਲ:- ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਖੇਡ ਨੀਤੀ ਵਿੱਚ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ਉਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪ੍ਰਾਪਤੀਆਂ ਅਨੁਸਾਰ ਨੌਕਰੀਆਂ ਦੇਣ ਨੂੰ ਪ੍ਰਮੁੱਖਤਾ ਦੇਣ ਦੀ ਗੱਲ ਕਹੀ ਗਈ। ਖਿਡਾਰੀਆਂ ਨੂੰ ਦਿੱਤੇ ਜਾਂਦੇ ਨਗਦ ਪੁਰਸਕਾਰਾਂ ਦੀ ਸੂਚੀ ਵਾਲੇ ਖੇਡ ਟੂਰਨਾਮੈਂਟਾਂ ਵਿੱਚ ਵਾਧੇ ਉੱਤੇ ਵਿਚਾਰ ਕੀਤਾ ਗਿਆ। ਜਿਵੇਂ ਕਿ ਪੈਰਾਗੇਮਜ਼, ਇਕ ਸਾਲ ਜਾਂ ਦੋ ਸਾਲ ਦਰਮਿਆਨ ਹੋਣ ਵਾਲੇ ਵਿਸ਼ਵ ਕੱਪ ਅਤੇ ਵੱਖ-ਵੱਖ ਖੇਡਾਂ ਦੇ ਵੱਕਾਰੀ ਟੂਰਨਾਮੈਂਟਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ।

2023 ਵਿੱਚ ਲਾਗੂ ਹੋਵੇਗੀ ਨਵੀਂ ਖੇਡ ਨੀਤੀ
2023 ਵਿੱਚ ਲਾਗੂ ਹੋਵੇਗੀ ਨਵੀਂ ਖੇਡ ਨੀਤੀ

ਕੋਚਾਂ ਲਈ ਵੀ ਸਟੇਟ ਐਵਾਰਡ ਸ਼ੁਰੂ ਕਰਨ ਦੀ ਸਿਧਾਂਤਕ ਪ੍ਰਵਾਨਗੀ:- ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਨਵੀਂ ਖੇਡ ਨੀਤੀ ਵਿੱਚ ਕੋਚਾਂ ਦੀ ਅਹਿਮੀਅਤ ਉੱਤੇ ਜ਼ੋਰ ਦਿੰਦਿਆਂ, ਜਿੱਥੇ ਖੇਡ ਵਿਭਾਗ ਵਿੱਚ ਨਵੇਂ ਕੋਚ ਭਰਤੀ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ। ਉੱਥੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉੱਤੇ ਕੋਚਾਂ ਲਈ ਵੀ ਸਟੇਟ ਐਵਾਰਡ ਸ਼ੁਰੂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਹਰ ਸਾਲ ਦੇਣ ਦਾ ਪ੍ਰਬੰਧ ਕੀਤਾ ਜਾਵੇ।

ਪਿੰਡਾਂ/ਸ਼ਹਿਰਾਂ ਦੀ ਐਂਟਰੀ ਉੱਤੇ ਖਿਡਾਰੀ ਨਾਲ ਸਬੰਧਤ ਬੋਰਡ ਲਗਾਏ ਜਾਣ:- ਇਸ ਦੌਰਾਨ ਮੀਟਿੰਗ ਵਿੱਚ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਦੀ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਡੇਟਾਬੇਸ ਆਧਾਰਿਤ ਐਪ ਅਤੇ ਵੈਬਸਾਈਟ ਤਿਆਰ ਕਰਨ ਉੱਤੇ ਗੱਲਬਾਤ ਹੋਈ। ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਆਪੋ-ਆਪਣੇ ਇਲਾਕਿਆਂ ਵਿੱਚ ਖੇਡਾਂ ਲਈ ਕੁੱਝ ਕਰਨ ਦੀ ਇੱਛਾ ਰੱਖਦੇ ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਪੋਰਟਲ ਬਣਾਇਆ ਜਾਵੇ। ਇਸ ਤੋਂ ਇਲਾਵਾ ਨਾਮੀਂ ਖਿਡਾਰੀਆਂ ਦੇ ਪਿੰਡਾਂ/ਸ਼ਹਿਰਾਂ ਦੀ ਐਂਟਰੀ ਉੱਤੇ ਖਿਡਾਰੀ ਨਾਲ ਸਬੰਧਤ ਬੋਰਡ ਲਗਾਏ ਜਾਣ। ਸਟੇਡੀਅਮਾਂ ਦੇ ਨਾਮ ਖਿਡਾਰੀਆਂ ਉੱਤੇ ਰੱਖਣ ਉੱਤੇ ਵੀ ਵਿਚਾਰ ਕੀਤਾ ਗਿਆ। ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਸੂਬੇ ਵਿੱਚ ਇਕ ਮਿਊਜ਼ੀਅਮ ਬਣਾਉਣ ਉੱਤੇ ਵੀ ਵਿਚਾਰ ਕੀਤਾ ਗਿਆ।

ਖੇਡ ਵਿਭਾਗ ਦਾ ਸੈਸ਼ਨ 2023-24 ਲਈ ਕੈਲੰਡਰ ਤਿਆਰ ਕਰਨ ਦੇ ਨਿਰਦੇਸ਼:- ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਖੇਡ ਵਿਭਾਗ ਦਾ ਅਗਲੇ ਸੈਸ਼ਨ 2023-24 ਲਈ ਕੈਲੰਡਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ। ਜੋ ਸਕੂਲ ਗੇਮਜ਼ ਅਤੇ ਯੂਨੀਵਰਸਿਟੀ ਗੇਮਜ਼ ਦੀਆਂ ਤਰੀਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਜਾਵੇ ਤਾਂ ਜੋ ਕਿਸੇ ਹੋਰ ਖੇਡ ਮੁਕਾਬਲੇ ਨਾਲ ਤਰੀਕਾਂ ਦਾ ਮੇਲ ਨਾ ਹੋਵੇ। ਇਸੇ ਤਰ੍ਹਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੀਆਂ ਅੰਤਰ-ਵਰਸਿਟੀ ਖੇਡਾਂ ਕਰਵਾਉਣ ਦੀ ਤਜਵੀਜ਼ ਰੱਖੀ ਗਈ।

ਸਿੱਖਿਆ ਸੰਸਥਾਵਾਂ ਅੰਦਰ ਖੇਡ ਗਤੀਵਿਧੀਆਂ ਲਈ ਸਮਾਂ ਨਿਰਧਾਰਤ ਕਰਨ ਉੱਤੇ ਵਿਚਾਰ:- ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਵਿੱਚੋਂ ਖਿਡਾਰੀਆਂ ਦਾ ਇਲੀਟ ਪੂਲ ਬਣਾ ਕੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਉੱਤੇ ਜ਼ੋਰ ਦਿੱਤਾ ਗਿਆ। ਇਸੇ ਤਰ੍ਹਾਂ ਚੋਣਵੀਆਂ ਖੇਡਾਂ ਦੀਆਂ ਅਕੈਡਮੀਆਂ ਸਥਾਪਤ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ। ਕਾਲਜਾਂ ਅੰਦਰ ਖੇਡ ਵਿੰਗ ਵਧਾਉਣ ਅਤੇ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਲਈ ਸਮਾਂ ਨਿਰਧਾਰਤ ਕਰਨ ਉੱਤੇ ਵੀ ਵਿਚਾਰ ਕੀਤਾ ਗਿਆ।

ਇਹ ਵੀ ਪੜੋ:- ਨਸ਼ੇ ਨੂੰ ਰੋਕਣ ਲਈ ਤਿਆਰ ਪੰਜਾਬ ਸਰਕਾਰ, ਨਸ਼ਾ ਤਸਕਰਾਂ ਦੀਆਂ ਜਾਇਦਾਦ ਕੁਰਕ ਕਰਨ ਦੇ ਹੁਕਮ

Last Updated : Jan 3, 2023, 10:06 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.