ਚੰਡੀਗੜ੍ਹ: ਪਿਛਲੇ ਕੁੱਝ ਸਮੇਂ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਨਾਲ ਸਬੰਧਾਂ ਨੂੰ ਲੈ ਕੇ ਜੇਲ੍ਹ ਮੰਤਰੀ ਸੁਰਜਿੰਦਰ ਸਿੰਘ ਰੰਧਾਵਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿੱਚ ਸ਼ਬਦੀ ਵਾਰ ਜਾਰੀ ਹੈ। ਦੋਵੇਂ ਇੱਕ ਦੂਜੇ ਦੇ ਖ਼ਿਲਾਫ਼ ਜੱਗੂ ਭਗਵਾਨਪੁਰੀਆ ਦੇ ਨਾਲ ਫੋਟੋਆਂ ਦੇ ਅਧਾਰ 'ਤੇ ਸਬੰਧ ਜ਼ਾਹਰ ਕਰਦੇ ਨਜ਼ਰ ਆਉਂਦੇ ਹਨ।
ਇਸੇ ਦੇ ਚੱਲਦੇ ਅਕਾਲੀ ਦਲ ਦੇ ਵੱਲੋਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫਾ ਵੀ ਮੰਗਿਆ ਗਿਆ ਜਿਸ ਨੂੰ ਮੁੱਖ ਮੰਤਰੀ ਨੇ ਨਕਾਰ ਦਿੱਤਾ। ਇਸ ਬਾਰੇ ਬੋਲਦਿਆਂ ਕੈਬਨਿਟ ਮਨਿਸਟਰ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਸਾਰੇ ਸੁਖਜਿੰਦਰ ਰੰਧਾਵਾ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਰੰਧਾਵਾ ਹਮੇਸ਼ਾ ਸੱਚ ਬੋਲਦੇ ਹਨ ਜਿਸ ਕਰਕੇ ਅਕਾਲੀ ਦਲ ਨੂੰ ਮਿਰਚਾਂ ਲਗਦੀਆਂ ਹਨ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਸੁਖਜਿੰਦਰ ਰੰਧਾਵਾਂ ਦੀਆਂ ਫੋਟੋਆਂ ਜੱਗੂ ਭਗਵਾਨਪੁਰੀਆ ਗੈਂਗਸਟਰ ਦੇ ਨਾਲ ਵਿਖਾਈ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਂਚ ਕਰਵਾਈ ਸੀ। ਜਿਸ ਦੇ ਵਿੱਚ ਜਾਂਚ ਮਗਰੋਂ ਸੁਖਜਿੰਦਰ ਰੰਧਾਵਾ ਦੇ ਜੱਗੂ ਭਗਵਾਨਪੁਰੀਆ ਨਾਲ ਕਿਸੇ ਵੀ ਤਰ੍ਹਾਂ ਦੇ ਕੋਈ ਸੰਬੰਧ ਸਾਹਮਣੇ ਨਹੀਂ ਆਏ ਅਤੇ ਉਨ੍ਹਾਂ ਨੂੰ ਕਲੀਨਚਿੱਟ ਦੇ ਦਿੱਤੀ ਗਈ।