ਚੰਡੀਗੜ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ 'ਚ ਕਰਵਾਏ ਗਏ 'ਗੁਰੂ ਨਾਨਕ ਉਤਸਵ' ਨੂੰ ਸਫ਼ਲ ਬਣਾਉਣ ਲਈ ਮਲੋਟ ਵਾਸੀਆਂ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਇਹ ਉਤਸਵ ਮਲੋਟ ਦੀ ਦਾਣਾ ਮੰਡੀ 'ਚ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਹ ਉਤਸਵ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਅਗਵਾਈ ਹੇਠ ਕਰਵਾਇਆ ਗਿਆ।
ਇਸ ਮੌਕੇ ਭੱਟੀ ਨੇ ਦੱਸਿਆ ਕਿ ਇਸ ਉਤਸਵ ਦਾ ਮਕਸਦ ਲੋਕਾਂ 'ਤੇ ਨੌਜਵਾਨ ਪੀੜੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਜੋੜਨਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਉਤਸਵ ਨੂੰ ਕਰਵਾਉਣ ਵਿੱਚ ਅਸੀਂ ਸਫ਼ਲ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਉਤਸਵ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਗੁਰੂ ਸਾਹਿਬ ਦੇ ਫ਼ਲਸਫੇ ਤੇ ਭਾਸ਼ਣ ਮੁਕਾਬਲੇ ਕਰਵਾਏ ਜਿਸ ਵਿੱਚ ਬੱਚਿਆਂ ਨੇ ਰੁਚੀ ਨਾਲ ਭਾਗ ਲਿਆ।
ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦਾ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਸੰਦੇਸ਼ ਸਬਰ-ਸੰਤੋਖ ਵਾਲੀ ਜ਼ਿੰਦਗੀ ਦਾ ਮੂਲ ਮੰਤਰ ਹੈ। ਉਨ੍ਹਾਂ ਨੇ ਇਸ ਉਤਸਵ ਦੀ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ, ਨਾਰਥ ਜ਼ੋਨ ਕਲਚਰਲ ਸੈਂਟਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਸੰਗੀਤ ਨਾਟਕ ਅਕਾਦਮੀ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ: ਹੈਦਰਾਬਾਦ ਰੇਪ ਤੇ ਕਤਲ ਮਾਮਲਾ: 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ
ਉਨ੍ਹਾਂ ਨੇ ਕਿਹਾ ਕਿ ਉਹ ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਉਤਸਵ ਦਾ ਗਵਾਹ ਬਣਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਪ੍ਰਕਾਸ਼ ਪੁਰਬ ਸਬੰਧੀ ਵੱਡੇ ਪੱਧਰ ਉਤੇ ਸਮਾਗਮ ਕਰਾਏ ਗਏ। ਇਸ ਦੇ ਨਾਲ ਹੀ ਸੂਬੇ ਭਰ ਦੇ ਪਿੰਡਾਂ ਵਿੱਚ 550-550 ਬੂਟੇ ਲਗਾਏ ਜਾ ਰਹੇ ਹਨ, ਜੋ ਕਿ ਵਾਤਾਵਰਨ ਸੰਭਾਲ ਲਈ ਚੁੱਕਿਆ ਗਿਆ ਅਹਿਮ ਕਦਮ ਹੈ।
ਅਜਾਇਬ ਸਿੰਘ ਭੱਟੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਤੇਰਾ-ਤੇਰਾ ਸੰਦੇਸ਼ 'ਤੇ ਪਹਿਰਾ ਦਿੰਦਿਆਂ ਜ਼ਰੂਰਤਮੰਦ ਵਿਅਕਤੀਆਂ ਨੂੰ 13 ਟਰਾਈਸਿਕਲ, 13 ਸਿਲਾਈ ਮਸ਼ੀਨਾਂ, 13 ਕੰਬਲ, 13 ਸਕੂਲ ਬੈਗ ਵੰਡੇ ਗਏ। ਉਨ੍ਹਾਂ ਨੇ ਪੰਜਾਬੀ ਗਾਇਕ ਬਲਕਾਰ ਸਿੱਧੂ ਅਤੇ ਸੂਫੀ ਗਾਇਕ ਮਮਤਾ ਜੋਸ਼ੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਨਾਨਕ ਉਤਸਵ ਦੌਰਾਨ ਗੁਰੂ ਨਾਨਕ ਦੇਵ ਜੀ ਨੂੰ ਸੰਗੀਤਮਈ ਸਰਧਾਂਜਲੀ ਦਿੱਤੀ।