ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਪੂਰੇ ਦੇਸ਼ਭਰ ਵਿੱਚ ਚਲਾਏ ਜਾ ਰਹੇ ਹਨ। ਇਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟ੍ਰੀਅਲ ਡਵੈਲਪਮੈਂਟ ਵੱਲੋਂ 2 ਰੋਜ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਾਂਤੀ ਸਦਭਾਵਨਾ ਅਤੇ ਮਨੁੱਖੀ ਖ਼ੁਸ਼ਹਾਲੀ ਦੇ ਪਾਸਾਰ ਦੇ ਫਲਸਫੇ ਤੇ ਕੌਮਾਂਤਰੀ ਕਾਨਫਰੰਸ ਕਰਵਾਈ ਗਈ। ਇਸ ਪ੍ਰੋਗਰਾਮ ਦੇ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ।
ਗੁਰੂ ਨਾਨਕ ਦੇਵ ਜੀ ਬਾਰੇ ਉਨ੍ਹਾਂ ਦੇ ਜੀਵਨ ਤੇ ਚਾਨਣ ਪਾਉਂਦਿਆਂ ਡਾ. ਮਨਮੋਹਨ ਸਿੰਘ ਨੇ ਗੁਰੂ ਨਾਨਕ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਮੁੜ ਵਿਚਾਰਨ ਤੇ ਜ਼ੋਰ ਦੇਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖੀ ਇਤਿਹਾਸ ਕਿਸੇ ਵੀ ਹੋਰ ਦੌਰ ਨਾਲੋਂ ਸੋਚ ਅਤੇ ਕਾਰਜ ਦੀ ਏਕਤਾ ਦੀ ਸਭ ਤੋਂ ਵੱਧ ਲੋੜ ਅੱਜ ਜਦੋਂ ਸੰਸਾਰ ਟੁਕੜਿਆਂ ਵਿੱਚ ਟੁੱਟਦਾ ਜਾ ਰਿਹਾ ਹੈ। ਮਨੁੱਖੀ ਜ਼ਿੰਦਗੀ ਜਿਊਣ ਦੇ ਅਰਥਾਂ ਅਤੇ ਉਦੇਸ਼ ਕੋਹਾਂ ਦੂਰ ਹੋ ਜਾ ਰਹੇ ਹਨ। ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਅਮਲ ਵਿੱਚ ਲਿਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਸਾਖੀਆਂ ਵੀ ਸਾਂਝੀਆਂ ਕੀਤੀਆਂ
ਇਸ ਕਾਨਫਰੰਸ ਦੇ ਵਿੱਚ ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਡਾ. ਮੁਰਲੀ ਮਨੋਹਰ ਜੋਸ਼ੀ ਸਣੇ ਉੱਚ ਅਧਿਕਾਰੀਆਂ ਪ੍ਰਸਿੱਧ ਬੁੱਧੀਜੀਵੀ ਨੀਤੀ ਘਾੜਿਆਂ ਯੂ ਐਸ ਏ ਅਤੇ ਕੈਨੇਡਾ ਦੇ ਤੀਹ ਤੋਂ ਜ਼ਿਆਦਾ ਵਿਦੇਸ਼ੀ ਵਫਦਾਂ ਸਣੇ ਕਈ ਨਾਮਵਰ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਵਾਈ।