ETV Bharat / state

ਹਰਪਾਲ ਚੀਮਾ ਨੇ ਪੰਚਾਇਤੀ ਜ਼ਮੀਨਾਂ ਦੇ ਠੇਕੇ ਦੇਣ ਦੀ ਪ੍ਰਕਿਰਿਆ ਤੁਰੰਤ ਰੋਕਣ ਦੀ ਕੀਤੀ ਮੰਗ - process of awarding contracts for panchayat lands

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਸ਼ਾਮਲਾਟੀ ਜ਼ਮੀਨਾਂ ਦੀ ਨਵੇਂ ਸਿਰਿਓਂ ਸਾਲਾਨਾ ਬੋਲੀ ਦੀ ਤਥਾ-ਕਥਿਤ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਅਤੇ ਕੋਰੋਨਾ ਵਾਇਰਸ ਕਾਰਨ ਬਣੇ ਮੁਸ਼ਕਲ ਹਾਲਤਾਂ ਦੇ ਮੱਦੇਨਜ਼ਰ ਇਹ ਪੰਚਾਇਤੀ ਜ਼ਮੀਨਾਂ ਇਸ ਸਾਲ ਲਈ ਪਿਛਲੇ ਸਾਲ ਦੀ ਕੀਮਤ ਉੱਤੇ ਹੀ ਕਿਸਾਨਾਂ-ਖੇਤੀਹਰਾਂ ਨੂੰ ਠੇਕੇ 'ਤੇ ਦਿੱਤੀ ਜਾਵੇ, ਜੋ ਕਿ ਪਿਛਲੇ ਸਾਲ ਤੋਂ ਵਾਹ ਰਹੇ ਹਨ।

ਹਰਪਾਲ ਚੀਮਾ ਨੇ ਪੰਚਾਇਤੀ ਜ਼ਮੀਨਾਂ ਦੇ ਠੇਕੇ ਦੇਣ ਦੀ ਪ੍ਰਕਿਰਿਆ ਤੁਰੰਤ ਰੋਕਣ ਦੀ ਕੀਤੀ ਮੰਗ

author img

By

Published : Apr 29, 2020, 7:53 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਸ਼ਾਮਲਾਟੀ (ਪੰਚਾਇਤੀ) ਜ਼ਮੀਨਾਂ ਦੀ ਨਵੇਂ ਸਿਰਿਓਂ ਸਾਲਾਨਾ ਬੋਲੀ ਦੀ ਤਥਾ-ਕਥਿਤ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਅਤੇ ਕੋਰੋਨਾ ਵਾਇਰਸ ਕਾਰਨ ਬਣੇ ਮੁਸ਼ਕਲ ਹਲਾਤਾਂ ਦੇ ਮੱਦੇਨਜ਼ਰ ਇਹ ਪੰਚਾਇਤੀ ਜ਼ਮੀਨਾਂ ਇਸ ਸਾਲ ਲਈ ਪਿਛਲੇ ਸਾਲ ਦੀ ਕੀਮਤ ਉੱਤੇ ਹੀ ਕਿਸਾਨਾਂ-ਖੇਤੀਹਰਾਂ ਨੂੰ ਠੇਕੇ 'ਤੇ ਦਿੱਤੀ ਜਾਵੇ, ਜੋ ਕਿ ਪਿਛਲੇ ਸਾਲ ਤੋਂ ਵਾਹ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰਫ਼ਿਊ ਦੌਰਾਨ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਬੋਲੀ ਕਰਵਾ ਕੇ ਠੇਕੇ 'ਤੇ ਚੜ੍ਹਾਉਣ ਦੀ ਪ੍ਰਕਿਰਿਆ ਸ਼ੁਰੂ ਕਰਨਾ, ਪੂਰੀ ਤਰਾਂ ਬਚਕਾਨਾ ਫ਼ੈਸਲਾ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਕੈਪਟਨ ਸਰਕਾਰ ਕੋਰੋਨਾ ਅਤੇ ਕਰਫ਼ਿਊ ਕਾਰਨ ਪੈਦਾ ਹੋਈਆਂ ਜ਼ਮੀਨੀ ਹਕੀਕਤਾਂ ਅਤੇ ਚੁਣੌਤੀਆਂ ਤੋਂ ਪੂਰੀ ਤਰਾਂ ਬੇਖ਼ਬਰ ਹੈ।

ਚੀਮਾ ਨੇ ਸਵਾਲ ਚੁੱਕਿਆ ਕਿ ਜਦੋਂ ਖੁੱਲ੍ਹੀ ਬੋਲੀ ਰਾਹੀਂ ਪੰਚਾਇਤੀ ਜ਼ਮੀਨਾਂ ਠੇਕੇ 'ਤੇ ਚੜ੍ਹਾਈਆਂ ਜਾਣਗੀਆਂ ਕੀ ਉਦੋਂ ਇੱਕ ਜਗ੍ਹਾ 'ਤੇ ਇਕੱਠ ਨਹੀਂ ਹੋਵੇਗਾ? ਕੀ ਇਹ ਐਲਾਨ ਸਮਾਜਕਦੂਰੀ ਦੇ ਫ਼ਾਰਮੂਲੇ ਦੀਆਂ ਧੱਜੀਆਂ ਨਹੀਂ ਉਡਾਉਣਗੇ? ਚੀਮਾ ਮੁਤਾਬਕ ਸਮੇਂ ਦੀ ਨਜ਼ਾਕਤ ਦੇ ਮੱਦੇਨਜ਼ਰ ਅਜਿਹੇ ਫ਼ੈਸਲੇ ਘਾਤਕ ਸਾਬਤ ਹੋ ਸਕਦੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਲੋਕਾਂ ਨੇ ਕਣਕ ਦੀ ਫ਼ਸਲ ਵੱਢ ਲਈ ਹੈ, ਪਰ ਅਜੇ 100 ਫ਼ੀਸਦੀ ਕਿਸਾਨਾਂ-ਖੇਤੀਹਰਾਂ ਦੀ ਫ਼ਸਲ ਵਿਕੀ ਨਹੀਂ ਹੈ। ਲਿਫ਼ਟਿੰਗ ਅਤੇ ਬਾਰਦਾਣੇ ਦੀ ਭਾਰੀ ਘਾਟ ਕਾਰਨ ਮੰਡੀਆਂ 'ਚ ਕਣਕ ਦੇ ਅੰਬਾਰ ਲੱਗੇ ਪਏ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਕਣਕ ਘਰਾਂ 'ਚ ਹੀ ਰੱਖਣੀ ਪੈ ਰਹੀ ਹੈ। ਜਿੰਨਾ ਲੋਕਾਂ ਦੀ ਫ਼ਸਲ ਵਿਕ ਚੁੱਕੀ ਹੈ, ਉਨ੍ਹਾਂ ਨੂੰ ਸਮੇਂ ਸਿਰ ਪੈਸੇ ਦੀ ਅਦਾਇਗੀ ਨਹੀਂ ਹੋ ਰਹੀ। ਅਜਿਹੇ ਹਾਲਤਾਂ 'ਚ ਪੰਚਾਇਤੀ ਜ਼ਮੀਨ ਠੇਕੇ 'ਤੇ ਲੈਣ ਲਈ ਮੌਕੇ 'ਤੇ ਲੋੜੀਂਦੀ ਮੁੱਢਲੀ ਰਾਸ਼ੀ ਹੀ ਲੋਕਾਂ ਕੋਲ ਨਹੀਂ ਹੈ ਤਾਂ ਬਹੁਤ ਸਾਰੇ ਲੋਕ ਚਾਹ ਕੇ ਵੀ ਇਸ ਪ੍ਰਕਿਰਿਆ ਦਾ ਹਿੱਸਾ ਨਹੀਂ ਬਣ ਸਕਦੇ।

ਚੀਮਾ ਨੇ ਮੰਗ ਕੀਤੀ ਕਿ ਸਰਕਾਰ ਸ਼ਰਤਾਂ ਢਿੱਲੀਆਂ ਕਰ ਕੇ ਪਿਛਲੇ ਸਾਲ ਦੇ ਵਾਹੀਦਾਰਾਂ ਨੂੰ ਹੀ ਪੰਚਾਇਤੀ ਵਿਭਾਗ ਦੀ ਲਗਭਗ 1 ਲੱਖ 22 ਹਜ਼ਾਰ ਏਕੜ ਅਗਲੇ ਸਾਲ ਲਈ ਠੇਕੇ 'ਤੇ ਦੇਵੇ ਅਤੇ ਸੂਬੇ ਦੇ ਦਲਿਤਾਂ ਦੇ ਹਿੱਸੇ ਆਉਂਦੀ ਇੱਕ-ਤਿਹਾਈ ਪੰਚਾਇਤੀ ਜ਼ਮੀਨ ਗ਼ਰੀਬ-ਭੂਮੀਹੀਣ ਦਲਿਤਾਂ ਨੂੰ ਠੇਕੇ 'ਤੇ ਦੇਣਾ ਯਕੀਨੀ ਬਣਾਵੇ।

ਹਰਪਾਲ ਸਿੰਘ ਚੀਮਾ ਨੇ ਪੰਚਾਇਤੀ ਜ਼ਮੀਨਾਂ ਦੇ ਠੇਕੇ ਦੀ ਰਾਸ਼ੀ 'ਤੇ ਸਰਕਾਰ ਵੱਲੋਂ 30 ਫ਼ੀਸਦੀ ਸਰਕਾਰੀ 'ਡਾਕਾ' ਗੈਰ-ਕਾਨੂੰਨੀ ਅਤੇ ਪੰਚਾਇਤਾਂ ਸਮੇਤ ਪੰਚਾਇਤੀ ਰਾਜ ਕਾਨੂੰਨ ਦੇ ਉਲਟ ਦੱਸਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.